ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ) -ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਨਾਲ ਸਬੰਧਤ ਲੋਕਾਂ ਨੂੰ 2 ਰੂਪਏ ਪ੍ਰਤੀ ਕਿਲੋ ਹਿਸਾਬ ਨਾਲ ਕਣਕ ਵੰਡੀ ਜਾ ਰਹੀ ਹੈ। ਜਿਸਦੇ ਚੱਲਦਿਆ ਸ਼ਹਿਰ ਦੇ ਗੀਤਾ ਭਵਨ ਰੋਡ ’ਤੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਕਣਕ ਵੰਡੀ ਗਈ।
ਇਸ ਸਬੰਧੀ ਡਿਪੂ ਹੋਲਡਰ ਨੇ ਦੱਸਿਆ ਕਿ ਜਿੰਨੀ ਸਰਕਾਰ ਵੱਲੋਂ ਭੇਜੀ ਜਾ ਰਹੀ ਕਣਕ ਪ੍ਰਤੀ ਮੈਂਬਰ ਦੇ ਹਿਸਾਬ ਨਾਲ ਉਸੇ ਤਰਾਂ ਹੀ ਦਿੱਤੀ ਜਾ ਰਹੀ ਹੈ। ਇਸ ਵਿੱਚ ਕੋਈ ਵੀ ਛੇੜਛਾੜ ਨਹੀਂ ਕੀਤੀ ਜਾ ਰਹੀ ਹੈ। ਲੋਕ ਕਣਕ ਲੈ ਕੇ ਖੁੱਸ਼ ਹਨ। ਇਸ ਲਈ ਭਵਿੱਖ ਵਿੱਚ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਕਣਕ ਦੀ ਪੈਕਿੰਗ ਇਸੇ ਤਰਾਂ ਹੀ ਭੇਜੀ ਜਾਵੇ।


