ਸੂਬਿਆਂ ਦੀ ਖ਼ੁਦਮੁਖ਼ਤਿਆਰੀ ਹੇਠ ਲਿਆਉਣ ਲਈ ਸਿੱਖਿਆ ਨੂੰ ਰਾਜ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ- ਰਾਮਾਨੰਦੀ

ਪੰਜਾਬ

ਮਾਨਸਾ, ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ ਪੰਜਾਬ ਵੱਲੋਂ ਜ਼ਿਲ੍ਹਾ ਜਨਰਲ ਕਮੇਟੀ ਦੀ ਮੀਟਿੰਗ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਕੀਤੀ ਗਈ।
ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਇਸਾ ਦੇ ਸੂਬਾ ਆਗੂ ਸੁਖਜੀਤ ਸਿੰਘ ਰਾਮਾਨੰਦੀ ਨੇ ਕਿਹਾ ਕਿ ਅੱਜ ਕੇਂਦਰ ਸਰਕਾਰ ਸੂਬੇ ਅੰਦਰ ਸਿੱਖਿਆ ਦੇ ਭਗਵੇਂਕਰਨ, ਨਿੱਜੀਕਰਨ ਅਤੇ ਵਪਾਰੀਕਰਨ ਦੇ ਨਾਲ-ਨਾਲ ਕੇਂਦਰੀਕਰਨ ਦੇ ਮਨਸੂਬੇ ਨੂੰ ਕਾਮਯਾਬ ਕਰਨ ਲਈ ਨਵੀਂ ਸਿੱਖਿਆ ਨੀਤੀ 2020 ਦੁਆਰਾ ਵਿਸ਼ਿਆਂ ਵਿੱਚ ਵਾਧਾ ਕਰਨ ਤੋਂ ਇਲਾਵਾ ਯੂਜੀਸੀ ਦੁਆਰਾ ਦੇਸ਼ ਦੀਆਂ ਯੂਨੀਵਰਸਿਟੀਆਂ ਕਾਲਜਾਂ,ਨੇਬਰਹੁੱਡ ਕੈਂਪਸਾਂ,ਏਡਿਡ ਕਾਲਜਾਂ ਅਤੇ ਮਾਨਤਾ ਪ੍ਰਾਪਤ ਕਾਲਜਾਂ ਨੂੰ ਦਿੱਤੀਆਂ ਜਾਣ ਵਾਲੀਆਂ ਗ੍ਰਾਂਟਾਂ ਅਤੇ ਫੰਡਾਂ ਉੱਪਰ ਰੋਕ ਲਗਾਉਣ ਦੀ ਨੀਤੀ ਦੁਆਰਾ ਸੂਬਿਆਂ ਤੋਂ ਸਿੱਖਿਆ ਦੇਣ ਦੇ ਅਧਿਕਾਰਾਂ ਨੂੰ ਖੋਹ ਕੇ ਸਿੱਧਾ ਆਪਣੇ ਅਧੀਨ ਕਰ ਰਹੀ ਹੈ,ਜ਼ੋ ਕਿ ਸੂਬਿਆਂ ਦੀ ਖ਼ੁਦਮੁਖ਼ਤਿਆਰੀ ਉੱਪਰ ਵੱਡਾ ਹਮਲਾ ਹੈ। ਉਹਨਾਂ ਕਿਹਾ ਕਿ ਜਥੇਬੰਦੀ ਵੱਲੋਂ ਸਰਕਾਰ ਦੇ ਇਸ ਵਰਤਾਰੇ ਖਿਲਾਫ਼ ਵਿਦਿਆਰਥੀਆਂ ਦੀ ਲਾਮਬੰਦੀ ਲਈ ਕਾਲਜਾਂ ਵਿੱਚ ਮੈਂਬਰਸ਼ਿੱਪ ਕਰਕੇ ਇਜਲਾਸ ਕੀਤੇ ਜਾਣਗੇ,4-5 ਨਵੰਬਰ ਨੂੰ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਗ਼ਦਰੀ ਬਾਬਿਆਂ ਦੇ ਮੇਲੇ ਨੂੰ ਸਮਰਪਿਤ ਪੋਸਟਰ ਪ੍ਰਦਰਸ਼ਨੀ ਲਗਾਈ ਜਾਵੇਗੀ,9 ਨਵੰਬਰ ਨੂੰ ਗ਼ਦਰੀ ਬਾਬਿਆਂ ਦੇ ਮੇਲੇ ਵਿੱਚ ਸ਼ਿਰਕਤ ਕੀਤੀ ਜਾਵੇਗੀ, ਵਿਦਿਆਰਥੀ ਬੱਸ ਪਾਸ ਦੀ ਸਹੂਲਤ ਨੂੰ ਸਾਰੀਆਂ ਬੱਸਾਂ ਤੇ ਬਹਾਲ ਕਰਵਾਉਣ ਲਈ ਵਿੱਦਿਅਕ ਅਦਾਰਿਆਂ ਵਿੱਚ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾਣਗੀਆਂ।ਉਹਨਾਂ ਮੰਗ ਕੀਤੀ ਕਿ ਸਿੱਖਿਆ ਨੂੰ ਸੂਬਿਆਂ ਦੀ ਖ਼ੁਦਮੁਖ਼ਤਿਆਰੀ ਹੇਠ ਲਿਆਉਣ ਰਾਜ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ, ਨਵੀਂ ਸਿੱਖਿਆ ਨੀਤੀ ਰੱਦ ਕੀਤੀ ਜਾਵੇ,ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਵਿੱਚ 90% ਰਾਖਵਾਂਕਰਨ ਦਿੱਤਾ ਜਾਵੇ ਅਤੇ ਵਿਦਿਆਰਥੀ ਬੱਸ ਪਾਸ ਨੂੰ ਸਾਰੀਆਂ ਬੱਸਾਂ ਤੇ ਲਾਗੂ ਕਰਨ ਲਈ ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਮਤਾ ਪਾਸ ਕਰੇ। ਇਸ ਮੌਕੇ ਜ਼ਿਲ੍ਹਾ ਕਮੇਟੀ ਵਿੱਚ ਵਾਧਾ ਕਰਦਿਆਂ ਅਮਨਦੀਪ ਕੌਰ ਉੱਡਤ ਭਗਤ ਰਾਮ,ਹਰਪ੍ਰੀਤ ਕੌਰ ਡੇਲੂਆਣਾ, ਗਗਨਦੀਪ ਕੌਰ ਤੇ ਹੁਸਨਪ੍ਰੀਤ ਕੌਰ ਮੌਜੋ, ਮਨਪ੍ਰੀਤ ਕੌਰ ਰੰਘੜਿਆਲ,ਦਿਲਨੂਰ ਅਤੇ ਫਤਹਿਵੀਰ ਸਿੰਘ ਨੂੰ ਜ਼ਿਲਾ ਕਮੇਟੀ ਮੈਂਬਰ ਚੁਣਿਆ ਗਿਆ ਅਤੇ ਅਮਨਦੀਪ ਸਿੰਘ ਰਾਮਪੁਰ ਮੰਡੇਰ ਨੂੰ ਕਾਰਜਕਾਰੀ ਜ਼ਿਲਾ ਸਕੱਤਰ ਚੁਣਿਆ ਗਿਆ।
ਇਸ ਮੌਕੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵੱਲੋਂ ਅਮਨਦੀਪ ਕੌਰ ਉੱਡਤ ਭਗਤ ਰਾਮ,ਗਗਨਦੀਪ ਕੌਰ ਮੌਜੋ, ਹੁਸਨਪ੍ਰੀਤ ਕੌਰ ਮੌਜੋ, ਹੁਸਨਪ੍ਰੀਤ ਕੌਰ ਦੂਲੋਵਾਲ,ਜਸਪ੍ਰੀਤ ਕੌਰ, ਰਮਨਦੀਪ ਕੌਰ,ਮਨਦੀਪ ਕੌਰ,ਰੂਹ ਕੌਰ,ਹਰਪ੍ਰੀਤ ਕੌਰ ਡੇਲੂਆਣਾ, ਗੁਰਸ਼ਾਨਦੀਪ ਕੌਰ ਸ਼ਾਹਪੁਰ,ਗੁਰੂ ਨਾਨਕ ਕਾਲਜ ਬੁਢਲਾਡਾ ਵੱਲੋਂ ਅਮਨਦੀਪ ਸਿੰਘ ਰਾਮਪੁਰ ਮੰਡੇਰ,ਪ੍ਰਿਤਪਾਲ ਕੌਰ ਸ਼ੇਰਖਾਂ,ਮਨਪ੍ਰੀਤ ਕੌਰ ਰੰਘੜਿਆਲ ਅਤੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵੱਲੋਂ ਯਾਦਵੀਰ ਸਿੰਘ,ਸ਼ਨੀ ਸਿੰਘ,ਦਿਲਨੂਰ,ਫਤਿਹਵੀਰ ਸਿੰਘ,ਸਾਹਿਬ ਕਮਲਪ੍ਰੀਤ,ਲੱਖੀ ਜਟਾਣਾ,ਜਗਜੀਤ ਸਿੰਘ,ਅਨਮੋਲ,ਮਨਪ੍ਰੀਤ ਸਿੰਘ, ਜਗਜੀਤ ਸਿੰਘ ਭੈਣੀ,ਜਸ਼ਨਪ੍ਰੀਤ ਕੌਰ,ਕਿਰਨਦੀਪ ਕੌਰ,ਸੋਨੀ ਕੌਰ,ਸੀਮਾ ਰਾਣੀ ਆਦਿ ਵਿਦਿਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *