ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਮੀਟਿੰਗ

ਗੁਰਦਾਸਪੁਰ

ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੁਝ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕਰਵਾਈ ਗਈ ਹੈ ਅਤੇ ਪੋਲਿੰਗ ਸਟੇਸ਼ਨਾਂ ਦੀ ਤਜ਼ਵੀਜ ਤਿਆਰ ਕਰਦੇ ਸਮੇਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ-04 ਦੇ ਮੌਜੂਦਾ ਪੋਲਿੰਗ ਸਟੇਸ਼ਨ ਨੰਬਰ 185 ਸਰਕਾਰੀ ਪ੍ਰਾਇਮਰੀ ਸਕੂਲ ਰਾਜਪੁਰਾ ਨੂੰ ਕਮਿਊਨਿਟੀ ਸੈਂਟਰ ਰਾਜਪੁਰਾ ਵਿਖੇ ਬਦਲਣ ਦੀ ਤਜਵੀਜ ਹੈ। ਇਸੇ ਤਰਾਂ ਵਿਧਾਨ ਸਭਾ ਹਲਕਾ ਕਾਦੀਆਂ-06 ਦੇ ਪੋਲਿੰਗ ਬੂਥ ਨੰਬਰ 143 ਅਹਿਮਦੀਆ ਕੰਪਿਊਟਰ ਸੈਕਸ਼ਨ ਨੂੰ 143-ਜੀ.ਐੱਸ. ਬਾਜਵਾ ਮੈਮੋਰੀਅਲ ਮਾਡਲ ਹਾਈ ਸਕੂਲ ਕਾਦੀਆਂ ਵਿਖੇ ਅਤੇ ਪੋਲਿੰਗ ਸਟੇਸ਼ਨ ਨੰਬਰ 151 ਡੀ.ਏ.ਵੀ. ਪ੍ਰਾਇਮਰੀ ਸਕੂਲ ਕਾਦੀਆਂ ਨੂੰ 151-ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸਕੈਂਡਰੀ ਸਕੂਲ ਕਾਦੀਆਂ ਵਿਖੇ ਬਦਲਣ ਦੀ ਤਜਵੀਜ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ-08 (ਅ.ਜ) ਦੇ ਪੋਲਿੰਗ ਸਟੇਸ਼ਨ ਨੰਬਰ 53 ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨਜ਼ਾਰਾ ਨੂੰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਢਡਿਆਲਾ ਨਜ਼ਾਰਾ, ਪੋਲਿੰਗ ਸਟੇਸ਼ਨ ਨੰਬਰ 55-56 ਸਰਕਾਰੀ ਐਲੀਮੈਂਟਰੀ ਸਕੂਲ ਚੌਧਰੀਵਾਲ ਨੂੰ 55-56 ਸਰਕਾਰੀ ਹਾਈ ਸਕੂਲ ਚੌਧਰੀਵਾਲ  ਅਤੇ 213 ਸਰਕਾਰੀ ਪ੍ਰਾਇਮਰੀ ਸਕੂਲ ਬਹਾਦਰਪੁਰ ਰਜ਼ੋਆ ਨੂੰ 213 ਸਰਕਾਰੀ ਹਾਈ ਸਕੂਲ ਬਹਾਦਰਪੁਰ ਰਜ਼ੋਆ ਵਿਖੇ ਤਬਦੀਲ ਕਰਨ ਦੀ ਤਜਵੀਜ ਹੈ।

ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ-09 ਦੇ ਪੋਲਿੰਗ ਸਟੇਸ਼ਨ ਨੰਬਰ 12 ਦਫ਼ਤਰ ਐਗਰੀਕਲਚਰ ਸਹਿਕਾਰੀ ਸੁਸਾਇਟੀ ਵੀਲਾ ਤੇਜਾ ਤੋਂ 12-ਸਰਕਾਰੀ ਪ੍ਰਾਇਮਰੀ ਸਕੂਲ ਵੀਲਾ ਤੇਜਾ, 117 ਸਰਕਾਰੀ ਪ੍ਰਾਇਮਰੀ ਸਕੂਲ ਮਰੜ੍ਹ ਤੋਂ 117-ਸਰਕਾਰੀ ਹਾਈ ਸਕੂਲ ਮਰੜ੍ਹ ਅਤੇ 192 ਸਰਕਾਰੀ ਪ੍ਰਾਇਮਰੀ ਸਕੂਲ ਓਠੀਆਂ ਤੋਂ 192-ਆਂਗਨਵਾੜੀ ਕੇਂਦਰ ਓਠੀਆਂ ਵਿਖੇ ਤਬਦੀਲ ਕਰਨ ਦੀ ਤਜਵੀਜ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪੋਲਿੰਗ ਸਟੇਸ਼ਨ ਨੰਬਰ 68- ਸਰਕਾਰੀ ਪ੍ਰਾਇਮਰੀ ਸਕੂਲ ਤਾਰੂਵਾਲੀ ਨੂੰ 68 ਆਂਗਨਵਾੜੀ ਕੇਂਦਰ ਨੂਰਪੁਰ ਅਤੇ 184 ਨੰਬਰ ਸਰਕਾਰੀ ਪ੍ਰਾਇਮਰੀ ਸਕੂਲ ਛੋਡ ਨੂੰ 184- ਸਰਕਾਰੀ ਪ੍ਰਾਇਮਰੀ ਸਕੂਲ ਕੁਕਰ ਵਿਖੇ ਬਦਲਣ ਦੀ ਤਜਵੀਜ ਹੈ। ਇਨ੍ਹਾਂ ਹਲਕਿਆਂ ਤੋਂ ਇਲਾਵਾ ਬਾਕੀ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਰਾਜਸੀ ਪਾਰਟੀਆਂ ਦੇ ਪ੍ਰਤੀਨਿਧਾਂ ਨੂੰ ਕਿਹਾ ਕਿ ਜੇਕਰ ਉਹ ਉਕਤ ਤਜਵੀਜਾਂ ਸਬੰਧੀ ਆਪਣੇ ਸੁਝਾਓ ਦੇਣਾ ਚਾਹੁੰਦੇ ਹਨ ਤਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਿਤੀ 19 ਸਤੰਬਰ 2022 ਤੱਕ ਜ਼ਿਲ੍ਹਾ ਚੋਣ ਦਫ਼ਤਰ ਗੁਰਦਾਸਪੁਰ ਨੂੰ ਆਪਣੇ ਸੁਝਾਅ ਭੇਜ ਸਕਦੇ ਹਨ।

Leave a Reply

Your email address will not be published. Required fields are marked *