ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਐੱਸ.ਐੱਸ.ਪੀ. ਗੁਰਦਾਸਪੁਰ, ਹਰੀਸ਼ ਦਾਯਮਾ ਦੀ ਅਗਵਾਈ ਹੇਠ ਗੁਰਦਾਸਪੁਰ ਪੁਲਸ ਵੱਲੋਂ ਨੌਜਵਾਨਾਂ ਅਤੇ ਨਾਗਰਿਕਾਂ ਵਿੱਚ ਸਮਾਜਿਕ ਜ਼ਿੰਮੇਵਾਰੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਅੱਜ ਇੱਕ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕ ਗੱਲ ਕਰਦਿਆ ਜੁਗਰਾਜ ਸਿੰਘ, ਐਸ.ਪੀ.(ਐੱਚ) ਗੁਰਦਾਸਪੁਰ ਨੇ ਦੱਸਿਆ ਕਿ ਐੱਸ.ਐੱਸ.ਪੀ. ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ ਹੇਠ ਅੱਜ ਇਸ ਰੈਲੀ ਦੌਰਾਨ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਾਤਾਵਰਣ ਪੱਖੀ, ਹਰੀ ਦੀਵਾਲੀ ਦੀ ਲੋੜ, ਪਰਾਲੀ ਸਾੜਨ ਦੀ ਰੋਕਥਾਮ, ਨਸ਼ਿਆਂ ਦੀ ਦੁਰਵਰਤੋਂ ਨਾਲ ਜੁੜੇ ਜੋਖਮਾਂ ਅਤੇ ਸੁਰੱਖਿਅਤ ਆਂਢ-ਗੁਆਂਢ ਬਣਾਉਣ ਲਈ ਕਮਿਊਨਿਟੀ ਪੁਲਿਸਿੰਗ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਮਹੱਤਵਪੂਰਨ ਸਮਾਜਿਕ ਸੰਦੇਸ਼ ਦਿੱਤੇ। ਉਨ੍ਹਾਂ ਅੱਗੇ ਦੱਸਿਆ ਕਿ ਗੁਰਦਾਸਪੁਰ ਪੁਲਸ ਵੱਲੋਂ ਜਿੱਥੇ ਨਸ਼ਿਆ ਖਿਲਾਫ ਮੁਹਿੰਮ ਵਿੱਢੀ ਗਈ ਹੈ ਉਸ ਦੇ ਨਾਲ –ਨਾਲ ਜੋ ਵਿਅਕਤੀ ਨਸ਼ਿਆ ਦੇ ਜਾਲ ਵਿੱਛ ਫਸੇ ਹਨ ਉਨ੍ਹਾਂ ਨੂੰ ਮੁੜ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵਿਸ਼ੇਸ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਸ ਵਿਭਾਗ ਦੀਆਂ ਵੱਖ- ਵੱਖ ਟੀਮਾਂ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਲੋਕਾਂ ਨੂੰ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ ਕਰਦਿਆ ਕਿਹਾ ਕਿ ਵਾਤਾਵਰਨ ਨੂੰ ਸਾਫ-ਸੁੱਥਰਾ ਰੱਖਣ ਲਈ ਗ੍ਰੀਨ ਦੀਵਾਲੀ ਮਨਾਈ ਜਾਵੇ ।


