ਜਨਰਲ ਅਬਜ਼ਰਵਰ ਤੇ ਜ਼ਿਲ੍ਹਾ ਚੋਣ ਅਫ਼ਸਰ ਦੀ ਹਾਜ਼ਰੀ ਵਿੱਚ ਪੋਲਿੰਗ ਪਾਰਟੀਆਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ
ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ) – ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਦੇ ਸਬੰਧ ਵਿੱਚ ਅੱਜ ਜਨਰਲ ਅਬਜ਼ਰਵਰ ਅਜੇ ਸਿੰਘ ਤੋਮਰ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਦੀ ਨਿਗਰਾਨੀ ਹੇਠ ਪੋਲਿੰਗ ਪਾਰਟੀਆਂ ਦੀ ਦੂਜੀ ਰੈਂਡੇਮਾਇਜੇਸ਼ਨ ਕੀਤੀ ਗਈ। ਇਸ ਮੌਕੇ ਸੁਰਿੰਦਰ ਸਿੰਘ, ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ, ਰਾਜਪਾਲ ਸਿੰਘ ਸੇਖੋਂ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ,ਚੋਣ ਤਹਿਸੀਲਦਾਰ ਮਨਜਿੰਦਰ ਸਿੰਘ, ਜ਼ਿਲ੍ਹਾ ਸੂਚਨਾ ਅਫ਼ਸਰ ਕਰਨ ਸੋਨੀ ਹਾਜ਼ਰ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਅੱਜ ਪੋਲਿੰਗ ਪਾਰਟੀਆਂ ਦੀ ਦੂਜੀ ਰੈਂਡੇਮਾਈਜੇਸ਼ਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 12 ਨਵੰਬਰ ਨੂੰ ਪੋਲਿੰਗ ਪਾਰਟੀਆਂ ਨੂੰ ਈ.ਵੀ.ਐੱਮ. ਮਸ਼ੀਨਾਂ ਨਾਲ ਪੋਲਿੰਗ ਬੂਥਾਂ ਉੱਪਰ ਰਵਾਨਾ ਕੀਤਾ ਜਾਵੇਗਾ ਅਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ। ਉਨ੍ਹਾਂ ਕਿਹਾ ਕਿ ਸ਼ਾਂਤਮਈ ਮਾਹੌਲ ਵਿੱਚ ਅਜ਼ਾਦ, ਨਿਰਪੱਖ ਤੇ ਤਰੁੱਟੀ ਰਹਿਤ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਤਿਆਰ ਹੈ।