ਜਨਰਲ ਅਬਜ਼ਰਵਰ ਅਜੇ ਸਿੰਘ ਤੋਮਰ ਵੱਲੋਂ ਐੱਮ.ਸੀ.ਐੱਮ.ਸੀ. ਸਮੇਤ ਵੱਖ- ਵੱਖ ਸੈੱਲਾਂ ਦਾ ਦੌਰਾ

ਗੁਰਦਾਸਪੁਰ

ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ -10 ਡੇਰਾ ਬਾਬਾ ਨਾਨਕ -2024 ਲਈ ਤਾਇਨਾਤ ਕੀਤੇ ਜਨਰਲ ਅਬਜ਼ਰਵਰ, ਅਜੇ ਸਿੰਘ ਤੋਮਰ ਵੱਲੋਂ ਅੱਜ ਮੀਡੀਆ ਸਰਟੀਫ਼ਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ) ਸੈੱਲ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਐੱਮ.ਸੀ.ਸੀ.ਸੈੱਲ, ਸ਼ਿਕਾਇਤ ਸੈੱਲ, ਸੀ.ਵੀਜ਼ਲ ਤੇ ਕੰਟਰੋਲ ਰੂਮ ਦਾ ਦੌਰਾ ਵੀ ਕੀਤੀ ਗਿਆ। ਇਸ ਮੌਕੇ ਸੁਰਿੰਦਰ ਸਿੰਘ, ਵਧੀਕ ਜ਼ਿਲ੍ਹਾ ਚੋਣ ਅਫਸਰ, ਗੁਰਦਾਸਪੁਰ, ਰਾਜਪਾਲ ਸਿੰਘ ਸੇਖੋਂ, ਐਸ.ਡੀ.ਐੱਮ. ਡੇਰਾ ਬਾਬਾ ਨਾਨਕ, ਮਨਜਿੰਦਰ ਸਿੰਘ ਚੋਣ ਤਹਿਸੀਲਦਾਰ, ਡੀਪੀਆਰਓ ਹਰਜਿੰਦਰ ਸਿੰਘ ਕਲਸੀ ਤੋਂ ਇਲਾਵਾ ਐੱਮ.ਸੀ.ਐੱਮ.ਸੀ. ਟੀਮ ਦੇ ਮੈਂਬਰ ਵੀ ਹਾਜ਼ਰ ਸਨ।
ਇਸ ਮੌਕੇ ਉਨ੍ਹਾਂ ਵੱਲੋਂ ਐੱਮ.ਸੀ.ਐੱਮ.ਸੀ. ਸੈੱਲ ਵੱਲੋਂ ਪ੍ਰਿੰਟ, ਇਲੈਕਟਰੋਨਿਕ, ਸੋਸ਼ਲ ਮੀਡੀਆ ਵਿੱਚ ਸਿਆਸੀ ਇਸ਼ਤਿਹਾਰਬਾਜ਼ੀ, ਪ੍ਰੀ-ਸਰਟੀਫਿਕੇਸ਼ਨ ਦੀ ਜਾਣਕਾਰੀ ਲੈਣ ਤੋਂ ਇਲਾਵਾ ਪੇਡ ਨਿਊਜ਼ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨੇ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ) ਸੈੱਲ, ਗੁਰਦਾਸਪੁਰ ਦੀ ਕਾਰਗੁਜ਼ਾਰੀ ਉੱਪਰ ਆਪਣੀ ਤਸੱਲੀ ਜ਼ਾਹਰ ਕੀਤੀ।
ਜਨਰਲ ਅਬਜ਼ਰਵਰ, ਅਜੇ ਸਿੰਘ ਤੋਮਰ ਨੇ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਮਨੀ ਚੋਣ -10 ਡੇਰਾ ਬਾਬਾ ਨਾਨਕ-2024 ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ’ਤੇ ਬਣੀ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਵੱਲੋਂ ਪ੍ਰਿੰਟ, ਇਲੈੱਕਟਰਾਨਿਕ ਅਤੇ ਸੋਸ਼ਲ ਮੀਡੀਆ ’ਤੇ 24 ਘੰਟੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐੱਮ.ਸੀ.ਐੱਮ.ਸੀ. ਸੈੱਲ ਵੱਲੋਂ ਚੋਣਾਂ ਨਾਲ ਸਬੰਧਿਤ ਸਾਰੀਆਂ ਖ਼ਬਰਾਂ ਨੂੰ ਬਰੀਕੀ ਨਾਲ ਵਾਚਿਆ ਜਾ ਰਿਹਾ ਹੈ ਤਾਂ ਜੋ ਪੇਡ ਨਿਊਜ਼ ਨੂੰ ਰੋਕਿਆ ਜਾ ਸਕੇ।
ਜਨਰਲ ਅਬਜ਼ਰਵਰ, ਅਜੇ ਸਿੰਘ ਤੋਮਰ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਆਪਣੇ ਚੋਣ ਪ੍ਰਚਾਰ ਦੌਰਾਨ ਬਲਕ ਐੱਸ.ਐੱਮ.ਐੱਸ ਤੇ ਵਾਈਸ ਮੈਸੇਜ, ਇਲੈਕਟਰੋਨਿਕ ਮੀਡੀਆ ਟੀ.ਵੀ. ਤੇ ਕੇਬਲ ਚੈਨਲ, ਜਨਤਕ ਥਾਵਾਂ ’ਤੇ ਆਡੀਓ-ਵੀਜ਼ੂਅਲ ਰਾਜਨੀਤਿਕ ਮੁਹਿੰਮ, ਇੰਟਰਨੈੱਟ ਅਤੇ ਸੋਸ਼ਲ ਮੀਡੀਆ, ਰੇਡੀਓ, ਈ-ਪੇਪਰ, ਸਿਨੇਮਾ ਹਾਲ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰਬਾਜ਼ੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਜਾਰੀ ਨਹੀਂ ਕੀਤੀ ਜਾ ਸਕਦੀ। ਇਸੇ ਤਰਾਂ ਪ੍ਰਿੰਟ ਮੀਡੀਆ ਵਿੱਚ ਵੋਟਾਂ ਵਾਲੇ ਦਿਨ ਅਤੇ ਵੋਟਾਂ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਛਪ ਸਕਦਾ ਹੈ।
ਉਨ੍ਹਾਂ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਜਨਰਲ ਅਬਜ਼ਰਵਰ ਅਜੇ ਸਿੰਘ ਤੋਮਰ ਵੱਲੋਂ ਐੱਮ.ਸੀ.ਐੱਮ.ਸੀ. ਸਮੇਤ ਵੱਖ- ਵੱਖ ਸੈੱਲਾਂ ਦਾ ਦੌਰਾ
ਅਪੀਲ ਕਰਦਿਆਂ ਕਿਹਾ ਹੈ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਅਤੇ ਇਲੈਕਟਰੋਨਿਕ ਮੀਡੀਆ, ਸੋਸ਼ਲ ਮੀਡੀਆ, ਬਲਕ ਐੱਸ.ਐੱਮ.ਐੱਸ, ਈ-ਪੇਪਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਐੱਮ.ਸੀ.ਐੱਮ.ਸੀ. ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਨਾ ਲਗਾਇਆ ਜਾਵੇ।

Leave a Reply

Your email address will not be published. Required fields are marked *