ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– – ਜਨਰਲ ਅਬਜ਼ਰਵਰ, ਅਜੇ ਸਿੰਘ ਤੋਮਰ ਵੱਲੋਂ ਅੱਜ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਜ਼ਿਮਨੀ ਚੋਣ -10 ਡੇਰਾ ਬਾਬਾ ਨਾਨਕ ਦੀਆਂ ਈ.ਵੀ.ਐੱਮ. ਮਸ਼ੀਨਾਂ ਦੇ ਸਟਰਾਂਗ ਰੂਮ ਦੀ ਸੁਰੱਖਿਆ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਚੋਣ ਅਫਸਰ ਸੁਰਿੰਦਰ ਸਿੰਘ, ਐਸ.ਡੀ.ਐੱਮ. ਡੇਰਾ ਬਾਬਾ ਨਾਨਕ, ਰਾਜਪਾਲ ਸਿੰਘ ਸੇਖੋਂ, ਮਨਜਿੰਦਰ ਸਿੰਘ ਚੋਣ ਤਹਿਸੀਲਦਾਰ ਤੇ ਐਕਸੀਅਨ ਹਰਜੋਤ ਸਿੰਘ ਵੀ ਮੌਜੂਦ ਸਨ।
ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਬਣਾਏ ਗਏ ਸਟਰਾਂਗ ਰੂਮ ਦਾ ਨਿਰੀਖਣ ਕਰਨ ਉਪਰੰਤ ਕੀਤੇ ਗਏ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਜਨਰਲ ਅਬਜ਼ਰਵਰ, ਅਜੇ ਸਿੰਘ ਤੋਮਰ ਨੇ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਸਟਰਾਂਗ ਰੂਮ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ।
ਵਧੀਕ ਜ਼ਿਲ੍ਹਾ ਚੋਣ ਅਫਸਰ ਸੁਰਿੰਦਰ ਸਿੰਘ, ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਪੁਰੀ ਤਰ੍ਹਾਂ ਤਿਆਰ ਹੈ ਅਤੇ 13 ਨਵੰਬਰ ਨੂੰ ਜ਼ਿਮਨੀ ਚੋਣ ਪੂਰੀ ਤਰਾਂ ਆਜ਼ਾਦਾਨਾ, ਨਿਰਪੱਖ ਅਤੇ ਸ਼ਾਂਤਮਈ ਮਹੌਲ ਵਿੱਚ ਕਰਵਾਈਆਂ ਜਾਣਗੀਆਂ। ਉਨਾਂ ਦੱਸਿਆ ਕਿ ਕਾਉਟਿੰਗ ਸੈਂਟਰ ਵਿੱਚ ਸੁਰੱਖਿਆਂ ਦੇ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਅਤੇ ਇਸ ਤੋਂ ਇਲਾਵਾ ਹਰੇਕ ਸਟਰਾਂਗ ਰੂਮਾਂ ਦੀ ਨਿਗਰਾਨੀ ਲਈ ਸੀ.ਸੀ.ਟੀਵੀ ਕੈਮਰੇ ਵੀ ਲਗਾਏ ਗਏ ਹਨ।


