ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਖਾਦ ਤੇ ਕੀਟਨਾਸ਼ਕ ਵਿਕ੍ਰੇਤਾਵਾਂ ਦੀ ਜਾਂਚ

ਗੁਰਦਾਸਪੁਰ

ਖਾਦਾਂ ਦੀ ਜਮਾਂਖੋਰੀ ਤੇ ਟੈਗਿੰਗ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

ਦੀਨਾਨਗਰ, ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਦੀਨਾਨਗਰ ਖੇਤਰ ਵਿਖੇ ਖਾਦ ਤੇ ਕੀਟਨਾਸ਼ਕ ਡੀਲਰਾਂ ਦੀ ਜਾਂਚ ਕੀਤੀ ਗਈ ਤਾਂ ਜੋ ਜਿੱਥੇ ਖਾਦ ਦੀ ਜਮਾਂਖੋਰੀ ਤੇ ਕਾਲਾਬਾਜਾਰੀ ਨੂੰ ਸਖਤੀ ਨਾਲ ਰੋਕਿਆ ਜਾ ਸਕੇ ਉੱਥੇ ਹੀ ਕਿਸਾਨਾਂ ਲਈ ਖਾਦ ਦੀ ਉਪਲਬਧਤਾ ਯਕੀਨੀ ਬਣਾਈ ਜਾ ਸਕੇ ।
ਮੁੱਖ ਖੇਤੀਬਾੜੀ ਅਫਸਰ, ਡਾ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਜਿਸ ਵਿੱਚ ਏਡੀਓ ਮਨਦੀਪ ਸੈਣੀ ਅਤੇ ਹੋਰ ਸਬੰਧਤ ਅਧਿਕਾਰੀ ਸ਼ਾਮਲ ਸਨ, ਵਲੋਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਟੀਮ ਵੱਲੋਂ ਦੀਨਾਨਗਰ ਦੇ ਖੇਤਰ ਵਿਚ ਡੀਲਰਾਂ ਦੀ ਜਾਂਚ ਕੀਤੀ ਗਈ।ਡੀਲਰਾਂ ਦੇ ਸਟਾਕ ਰਜਿਸਟਰਾਂ ਦੀ ਵੀ ਸਮੀਖਿਆ ਕੀਤੀ ਗਈ ।
ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਖਾਦ ਤੇ ਕੀਟਨਾਸ਼ਕਾਂ ਦੇ ਨਾਲ ਕਿਸੇ ਹੋਰ ਪਦਾਰਥ ਦੀ ਟੈਗਿੰਗ ਬਿਲਕੁਲ ਨਹੀਂ ਕਰ ਸਕਦੇ ਤੇ ਨਾ ਹੀ ਕਿਸਾਨਾਂ ਨੂੰ ਲੋੜ ਮੁਤਾਬਿਕ ਖਾਦ ਜਾਂ ਕੀਟਨਾਸ਼ਕ ਖਰੀਦਣ ਤੋਂ ਇਲਾਵਾ ਹੋਰ ਵਾਧੂ ਵਸਤੂ ਦੀ ਖਰੀਦ ਲਈ ਮਜਬੂਰ ਕੀਤਾ ਜਾ ਸਕਦਾ ਹੈ ।

Leave a Reply

Your email address will not be published. Required fields are marked *