ਅੰਮ੍ਰਿਤਸਰ, ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)– ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਆਖਰੀ ਦਿਨ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ। ਇਹ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਹੱਲੇ’ਚ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।
ਭਾਈ ਖਾਲਸਾ ਨੇ ਦੱਸਿਆ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਡਿੱਬਾ ਸਾਹਿਬ ਪਾਤਸ਼ਾਹੀ ਨੌਵੀਂ ਮਹਿਤਾ ਰੋਡ ਵੱਲਾ ਛਾਉਣੀ ਨਿਹੰਗ ਸਿੰਘਾਂ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿੰਨਾ ਦੇ ਸੰਪੂਰਨ ਭੋਗ ਤੇ ਅਰਦਾਸ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਵੱਲੋਂ ਹਾਜ਼ਰੀ ਲਵਾਈ ਅਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਇਤਿਹਾਸ ਤੋਂ ਜਾਣੂ ਕਰਵਾਇਆ, ਦੀਵਾਨ ਸਮਾਪਤੀ ਤੋਂ ਉਪਰੰਤ ਨਿਹੰਗ ਸਿੰਘਾਂ ਦੀਆਂ ਲਾਡਲੀਆਂ ਫੌਜਾਂ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜ਼ੇ,ਖੰਡੇ, ਦੋਧਾਰੇ, ਕਿਰਪਾਨਾਂ ਤੇ ਹੋਰ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਮਿਸਲ ਸਹੀਦ ਬਾਬਾ ਜੀਵਨ ਸਿੰਘ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ’ਚ ਪਹਿਲਾਂ ਪ੍ਰਕਰਮਾ ਕੀਤੀਆਂ ਅਤੇ ਵਾਪਸ ਪਰਤ ਕੇ ਹਾਊਸਿੰਗ ਬੋਰਡ ਕਲੌਨੀ ਮਹਿਤਾ ਰੋਡ ਵੱਲਾ ਵਿਖੇ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਨਿਹੰਗ ਸਿੰਘਾਂ ਨੇ ਘੌੜਸਵਾਰੀ, ਨੇਜ਼ਾ ਬਾਜ਼ੀ, ਗਤਕਾਬਾਜ਼ੀ, ਪੈਂਤੜੇ ਕੱਢਣੇ,ਕਿਲਾ ਫਤਹਿ ਕਰਨ ਵਰਗੀਆਂ ਕਈ ਤਰ੍ਹਾਂ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ, ਮਹੱਲਾ ਖੇਡਣ ਵਾਲਿਆਂ ਨੂੰ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਵੱਲੋਂ ਮਾਇਆ ਵਜੋਂ ਇਨਾਮ ਵੰਡੇ ਗਏ, ਇਸ ਮੌਕੇ ਤੇ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਕੌਮੀ ਜਰਨੈਲ ਜਥੇਦਾਰ ਬਾਬਾ ਮੇਜ਼ਰ ਸਿੰਘ ਜੀ ਸੋਢੀ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁੱਖੀ ਮਾਲਵਾ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਸਤਨਾਮ ਸਿੰਘ ਖਾਪੜਖੇੜੀ, ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਨਰਿੰਦਰ ਸਿੰਘ ਵੱਲਾ, ਬਾਬਾ ਬਲਬੀਰ ਸਿੰਘ ਖਾਪੜਖੇੜੀ, ਜਥੇਦਾਰ ਤਰਸੇਮ ਸਿੰਘ ਰੰਘੜਨੰਗਲ, ਬਾਬਾ ਰਾਜਾ ਸਿੰਘ ਵੱਲਾ ਤੋਂ ਇਲਾਵਾ ਸੈਂਕੜੇ ਜਥੇਦਾਰ ਤੇ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਹਾਜਰ ਸਨ, ਇਸ ਮੌਕੇ ਤੇ ਗੁਰੂ ਕੇ ਲੰਗਰ ਦੇਗਾਂ ਸਰਦਾਰੀਆਂ ਅਤੁੱਟ ਵਰਤਾਏ ਗਏ ।