6 ਨਵੰਬਰ ਨੂੰ ਅਕਾਲ ਤਖ਼ਤ ਸਾਹਿਬ ਅਤੇ ਬੁੱਧੀਜੀਵੀਆਂ ਦੀ ਮੀਟਿੰਗ ਤੋਂ ਉਪਰੰਤ ਜਥੇਦਾਰ ਸਾਹਿਬ ਵੱਲੋਂ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ‘ਚ ਸੁਖਬੀਰ ਨੂੰ ਸੁਣਾਈ ਜਾਵੇਗੀ ਸਜ਼ਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)– ਸੁਖਬੀਰ ਬਾਦਲ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਦੋ ਮਹੀਨੇ ਤੋਂ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ ਅਤੇ ਅਜੇ ਉਸ ਦੇ ਦੋਸ਼ਾਂ ਮੁਤਾਬਿਕ ਸਜ਼ਾ ਲੱਗਣੀ ਬਾਕੀ ਹੈ ਭਾਵੇਂਕਿ ਸੁਖਬੀਰ ਬਾਦਲ ਦਾ ਵਫਦ ਜਥੇਦਾਰ ਸਾਹਿਬ ਨੂੰ ਮਿਲ ਕੇ ਬੇਨਤੀ ਕਰ ਚੁੱਕਾ ਹੈ ਸੁਖਬੀਰ ਮਾਮਲੇ’ਚ ਜਲਦੀ ਸੁਣਵਾਈ ਕੀਤੀ ਜਾਵੇ,ਪਰ ਗੰਭੀਰ ਵੇਖਦਿਆਂ ਜਥੇਦਾਰ ਸਾਹਿਬ ਫੈਸਲੇ’ਚ ਦੇਰ ਕਰ ਰਹੇ ਸਨ ਅਤੇ ਹੁਣ ਐਸ ਜੀ ਪੀ ਸੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਦੇ ਬਣਨ ਮਗਰੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਸਿੰਘ ਸਾਹਿਬ ਅਕਾਲ ਤਖ਼ਤ ਸਾਹਿਬ ਹੁਣ ਇਸ ਮਾਮਲੇ ਤੇ ਵਿਚਾਰ ਕਰਨ ਵੱਲ ਧਿਆਨ ਦੇ ਰਹੇ ਹਨ ਅਤੇ ਇਸੇ ਹੀ ਕਰਕੇ ਉਨ੍ਹਾਂ ਨੇ 6 ਨਵੰਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਬੁੱਧੀਜੀਵੀਆਂ ਦੀ ਮੀਟਿੰਗ ਸੱਦੀ ਹੈ ਜਿਸ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਦੀ ਵਿਸ਼ੇਸ਼ ਇਕੱਤਰਤਾ ਤੋਂ ਉਪਰੰਤ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਸੁਖਬੀਰ ਸਿੰਘ ਬਾਦਲ ਨੂੰ ਸਜ਼ਾ ਸੁਣਾਉਣਗੇ, ਇਸ ਸਬੰਧੀ’ਚ ਪੰਥਕ ਜਥੇਬੰਦੀਆਂ ਜਥੇਦਾਰ ਸਾਹਿਬ ਤੋਂ ਮੰਗ ਕਰ ਰਹੀਆਂ ਹਨ ਕਿ ਸੁਖਬੀਰ ਬਾਦਲ ਦੀਆਂ ਬੱਜਰ ਭੁੱਲਾਂ ਤੇ ਗੁਨਾਹਾਂ ਨੂੰ ਮੁੱਖ ਰੱਖ ਕੇ ਉਨ੍ਹਾਂ ਨੂੰ (ਸੁਖਬੀਰ ) ਅਜਿਹੀ ਸਖ਼ਤ ਸਜ਼ਾ ਸੁਣਾਈ ਜਾਵੇ ਤਾਂ ਕਿ ਅੱਗੇ ਤੋਂ ਕੋਈ ਵੀ ਰਾਜ ਸਤਾ ਦੇ ਨਸ਼ੇ ਵਿੱਚ ਸਿੱਖ ਪੰਥ ਦਾ ਨੁਕਸਾਨ ਕਰਨ ਤੋਂ ਪਹਿਲਾਂ ਸੋਚਣ ਲਈ ਮਜਬੂਰ ਹੋ ਜਾਵੇ, ਇਹ ਤਾਂ ਸਮੇਂ ਦੀ ਕੁੱਖ’ਚ ਹੈ ਜਥੇਦਾਰ ਸਾਹਿਬ ਕੀ ਫੈਸਲਾ ਲੈਂਦੇ ਹਨ ਪਰ ਹੁਣ ਫੈਸਲਾ ਜਲਦੀ ਹੋਣ ਦੀ ਉਮੀਦ ਨੂੰ ਰੱਦ ਨਹੀਂ ਕੀਤਾ ਜਾ ਸਕਦਾ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜਥੇਦਾਰ ਸਾਹਿਬ ਵੱਲੋਂ ਇਸ ਸਬੰਧੀ ਅਕਾਲ ਤਖ਼ਤ ਸਾਹਿਬ ਤੇ 6ਨਵੰਬਰ ਬੁਧੀਜੀਵੀਆਂ ਦੀ ਮੀਟਿੰਗ ਕਰਨ ਵਾਲੇ ਫੈਸਲੇ ਦੀ ਪੁਰਜ਼ੋਰ ਸ਼ਬਦਾਂ’ਚ ਹਮਾਇਤ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ 6 ਨਵੰਬਰ ਦੀ ਇਸ ਮੀਟਿੰਗ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ’ਚ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਰਬਉਚ ਅਕਾਲ ਤਖ਼ਤ ਸਾਹਿਬ ਤੇ ਸੁਖਬੀਰ ਬਾਦਲ ਨੂੰ ਤਨਖਾਹ ਲਾਈ ਜਾਵੇਗੀ ਜੋ ਉਸ ਨੂੰ ਪ੍ਰਵਾਨ ਕਰਨੀ ਪਵੇਗੀ, ਭਾਈ ਖਾਲਸਾ ਨੇ ਦੱਸਿਆ ਇਹ ਤਾਂ ਸਮਾਂ ਦੱਸੇਗਾ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਸੁਖਬੀਰ ਸਿੰਘ ਬਾਦਲ ਨੂੰ ਕੀ ਸਜ਼ਾ ਲਾਉਂਦੇ ਹਨ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਸੁਖਬੀਰ ਮਾਮਲੇ’ਚ ਬੁਧੀਜੀਵੀਆਂ ਦੀ ਮੀਟਿੰਗ ਕਰਨ ਵਾਲੇ ਫੈਸਲੇ ਦੀ ਹਮਾਇਤ ਅਤੇ ਸ਼ਲਾਘਾ ਕਰਦੀ ਹੈ ਉਥੇ ਜਥੇਦਾਰ ਸਾਹਿਬ ਤੋਂ ਮੰਗ ਕਰਦੀ ਹੈ ਕਿ ਸਤਾ ਦੇ ਨਸ਼ੇ’ਚ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਨੂੰ ਚੁਣੌਤੀ ਦੇ ਨਾਲ-ਨਾਲ ਪੰਥਕ ਪ੍ਰੰਪਰਾਵਾਂ ਦੇ ਕੀਤੇ ਘਾਣ ਤੇ ਹੋਰ ਬੱਜਰ ਪਾਪਾ ਨੂੰ ਮੁੱਖ ਰੱਖਦਿਆਂ ਸੁਖਬੀਰ ਨੂੰ ਸਖ਼ਤ ਤੋਂ ਸਖ਼ਤ ਅਜਿਹੀ ਸਜ਼ਾ ਸੁਣਾਈ ਜਾਵੇ ਜੋ ਇਤਿਹਾਸ ਦੇ ਪੰਨਿਆਂ ਤੇ ਅੰਕਿਤ ਹੋਣ ਵਾਲੀ ਹੋਵੇ, ਇਸ ਮੌਕੇ ਤੇ ਭਾਈ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਗੁਰਦੀਪ ਸਿੰਘ ਕਮਾਲਕੇ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਸੁਖਦੇਵ ਸਿੰਘ ਜਗਰਾਉਂ ਆਦਿ ਆਗੂ ਹਾਜਰ ਸਨ ।

Leave a Reply

Your email address will not be published. Required fields are marked *