ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ
ਗੁਰਦਾਸਪੁਰ,4 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ ਤੇ ਖਰੀਦ ਨਿਰਵਿਘਨ ਜਾਰੀ ਹੈ।
ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 3 ਨਵੰਬਰ ਤੱਕ 532866 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 507352 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਨੂੰ 1007.65 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ 70 ਫੀਸਦ ਫਸਲ ਦੀ ਚੁਕਾਈ ਮੰਡੀਆਂ ਵਿਚੋਂ ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 195305 ਮੀਟਰਕ ਟਨ, ਮਾਰਕਫੈੱਡ ਵਲੋਂ 130828 ਮੀਟਰਕ ਟਨ, ਪਨਸਪ ਵਲੋਂ 120069 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 57837 ਐੱਫ.ਸੀ.ਆਈ ਵੱਲੋਂ 3270 ਅਤੇ ਪ੍ਰਾਈਵੇਟ ਖਰੀਦ 43 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਕੱਟਣ ਉਪਰੰਤ ਇੰਨ ਸੀਟੂ ਵਿਧੀ ਨਾਲ ਫਸਲ ਦੀ ਰਹਿੰਦ ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਜਾਂ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।