ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ)– ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਯਾਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰਦਾਸਪੁਰ ਪੁਲਸ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਗੱਲ ਕਰਦਿਆਂ ਜੁਗਰਾਜ ਸਿੰਘ, ਐਸ. ਪੀ (ਐੱਚ) ਗੁਰਦਾਸਪੁਰ ਨੇ ਦੱਸਿਆ ਕਿ ਪੁਲਸ ਵਿਭਾਗ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਗੁਰਦਾਸਪੁਰ ਪੁਲਸ ਵੱਲੋਂ ਪੇਂਡੂ ਖੇਤਰਾਂ ਵਿੱਚ ਲਗਾਤਾਰ ਜਾਗਰੂਕਤਾ ਸੈਮੀਨਾਰ ਅਤੇ ਗਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੁਲਸ ਵਿਭਾਗ ਵਲੋਂ ਕਿਸਾਨ ਵੀਰਾਂ ਨੂੰ ਫਸਲਾਂ ਦਾ ਨਾੜ ਸਾੜਨ ਕਾਰਨ ਹੁੰਦੇ ਨੁਕਸਾਨਾਂ ਬਾਰੇ ਬਾਰੇ ਦੱਸਿਆ ਗਿਆ। ਕਿਸਾਨਾਂ ਨੂੰ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੀ ਉਤਸਾਹਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਪਰਾਲੀ ਨਾ ਸਾੜਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਲਈ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਪਰਾਲੀ/ਨਾੜ ਨੂੰ ਅੱਗ ਨਾ ਲਗਾਈ ਜਾਵੇ।