ਫਿਲੌਰ, ਗੁਰਦਾਸਪੁਰ, 6 ਨਵੰਬਰ ( ਸਰਬਜੀਤ ਸਿੰਘ)– ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਵਿਖੇ ਪੰਜ ਰੋਜ਼ਾ ਮਹਾਨ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਹੈ। ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਜਾਣਗੇ, ਹਾਥੀ ਘੌੜਿਆ ਤੇ ਪੰਜ ਪਿਆਰਿਆਂ ਦੀ ਅਗਵਾਈ’ਚ ਨਗਰ ਕੀਰਤਨ ਸਜਾਇਆ ਜਾਵੇਗਾ। ਸੰਤ ਸਮਾਗਮ ਅਤੇ ਗਰੀਬ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਉਣ ਦੇ ਨਾਲ ਨਾਲ ਕਬੱਡੀ,ਬਾਲੀਵਾਲ ਤੇ ਬੈਲਾਂ ਦੀਆਂ ਖੇਡਾਂ ਆਦਿ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਖਿਡਾਰੀਆਂ ਨੂੰ ਇਨਾਮ ਵੰਡੇ ਜਾਣਗੇ, ਇਸ ਸਮਾਗਮ ਵਿੱਚ ਧਾਰਮਿਕ ਤੇ ਸਿਆਸੀ ਸ਼ਖ਼ਸੀਅਤਾਂ ਦੇ ਨਾਲ-ਨਾਲ ਸੰਤ ਮਹਾਂਪੁਰਖ ਤੇ ਐਨ ਆਈ ਆਰ ਭਰਾਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਲਗਵਾਉਣਗੇ, ਇਨ੍ਹਾਂ ਸਾਰੇ ਪ੍ਰੋਗਰਾਮਾਂ ਲਈ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਨਾਲ ਟੈਲੀਫੋਨ ਤੇ ਪ੍ਰਾਪਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।ਭਾਈ ਖਾਲਸਾ ਨੇ ਦੱਸਿਆ ਹਰ ਸਾਲ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਦੀ ਸਲਾਨਾ ਬਰਸੀ ਨੂੰ ਸਮਰਪਿਤ ਪੰਜ ਰੋਜ਼ਾ ਮਹਾਨ ਗੁਰਮਤਿ ਸਮਾਗਮ ਕਰਵਾਉਣ ਦੀ ਚਲਾਈ ਗਈ ਧਾਰਮਿਕ ਕੜੀ ਤਹਿਤ ਇਸ ਵਾਰ ਇਹ 15 ਨਵੰਬਰ ਤੋਂ ਲੈਕੇ 19 ਨਵੰਬਰ ਤੱਕ ਚੱਲਣ ਵਾਲਾ ਮਹਾਨ ਪੰਜ ਰੋਜ਼ਾ ਗੁਰਮਤਿ ਸਮਾਗਮ ਆਦਿ ਸੀਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਖੰਡ ਪਾਠ ਸਾਹਿਬ ਦੀ ਲੜੀ ਨਾਲ 15 ਨਵੰਬਰ ਤੋਂ ਸ਼ੁਰੂ ਹੋਵੇਗਾ, ਜੋ 19 ਨਵੰਬਰ ਨੂੰ ਇਨਾਮ ਵੰਡ ਤੇ ਸਭਿਆਚਾਰ ਪ੍ਰੋਗ੍ਰਾਮ ਨਾਲ ਸੰਪੰਨ ਹੋਵੇਗਾ, ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ,ਸੰਤ ਬਾਬਾ ਜਰਨੈਲ ਸਿੰਘ ਜੀ, ਡਾਕਟਰ ਅਮਰਜੋਤ ਸਿੰਘ ਸੰਧੂ, ਸ੍ਰ ਜਸਬੀਰ ਸਿੰਘ ਗਰੇਵਾਲ ਲੁਧਿਆਣਾ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਾਂਝੇ ਤੌਰ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਕਿ ਗੁਰਦੁਆਰਾ ਸਿੰਘਾ ਸ਼ਹੀਦਾਂ ਆਲੋਵਾਲ ਫਿਲੌਰ ਵਿਖੇ ਹੋ ਰਹੇ ਇਸ ਪੰਜ ਰੋਜ਼ਾ ਗੁਰਮਤਿ ਸਮਾਗਮ ਦੀਆਂ ਹਾਜ਼ਰੀਆਂ ਆਪਣੇ ਪ੍ਰਵਾਰਾਂ ਸਮੇਤ ਭਰਕੇ ਕਿ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਇਆ ਜਾਵੇ, ਇਹ ਅਸਥਾਨ ਫਿਲੌਰ ਤੋਂ ਸਿਰਫ ਡੇਢ ਕਿਲੋਮੀਟਰ ਦੀ ਦੂਰੀ ਤੇ ਹੈ , ਭਾਈ ਖਾਲਸਾ ਨੇ ਦੱਸਿਆ ਸਾਰੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਤੇ ਸੰਗਤਾਂ ਦੀ ਰਿਹਾਇਸ਼ ਤੇ ਵਹੀਕਲਾ ਲਈ ਪਾਰਕਿੰਗ ਆਦਿ ਦੇ ਪੂਰੇ ਪ੍ਰਬੰਧ ਕਰ ਲਏ ਗਏ ਹਨ ।