ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)– ਸਿੱਖਾਂ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਅੱਜ ਜੋਤੀ ਜੋਤ ਗੁਰਪੂਰਬ ਤੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਦੇਸ਼ਾਂ ਵਿਦੇਸ਼ਾਂ ‘ਚ ਵੱਸ ਰਹੀ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਸਪੱਸ਼ਟ ਕੀਤਾ। ਅੱਜ ਦੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਆਪਣੇ ਪੰਜ ਭੂਤਕ ਸੰਸਾਰੀ ਸ਼ਰੀਰ ਸਣੇ ਘੌੜਾ ਅਤੇ ਬਾਜ਼ ਸਮੇਤ ਸੱਚਖੰਡ ਪਿਆਨਾ ਕੀਤਾ ਸੀ ਅਤੇ ਇਸ ਤੋਂ ਪਹਿਲਾਂ ਸਿੱਖ ਧਰਮ ਦੀ ਚੱਲ ਰਹੀ ਪ੍ਰੰਪਰਾ ਤੇ ਗੁਰ ਮਰਿਯਾਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪੰਜ ਪੈਸੇ ਨਾਰੀਅਲ ਭੇਂਟ ਕਰਕੇ ਗੁਰਆਈ ਬਖਸ਼ਿਸ਼ ਕੀਤੀ ਅਤੇ ਸਿੱਖਾਂ ਨੂੰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਤੇ ਨਾਲ਼ ਹੀ ਸਖਤ ਹੁਕਮ ਕੀਤਾ ” ਆਗਿਆ ਭਈ ਅਕਾਲ ਕੀ, ਤਬੈ ਚਲਾਇਓ ਪੰਥ,ਸਭ ਸਿੱਖਨ ਕੋ ਹੁਕਮ ਹੈ, ਗੁਰੂ ਮਾਨਿਓ ਗ੍ਰੰਥ”।। ਇਸ ਕਰਕੇ ਸਮੂਹ ਸਿੱਖਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਤੇ ਭਰੋਸਾ ਰੱਖ ਕੇ ਦੇਹਧਾਰੀ ਪਾਖੰਡੀ ਗੁਰੂਆਂ ਦੀਆਂ ਸਰਕਾਰੀ ਏਜੰਸੀਆਂ ਦਾ ਟੋਟਲ ਬਾਈਕਾਟ ਕਰਨ ਦੇ ਨਾਲ-ਨਾਲ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਧਾਰਮਿਕ ਲਹਿਰ ਚਲਾਉਣ ਤਾਂ ਕਿ ਲੋਕਾਂ ਨੂੰ ਦੇਹਧਾਰੀ ਗੁਰੂਆਂ ਦੇ ਵਹਿਮਾਂ ਭਰਮਾਂ ਤੇ ਕਰਮਕਾਡਾਂ ਵਾਲੇ ਮੱਕੜ ਜਾਲ ਤੋਂ ਮੁਕਤ ਕਰਵਾਇਆ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਅੱਜ ਦੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸੱਚਖੰਡ ਪਿਆਨੇ ਤੇ ਉਹਨਾਂ ਕੋਟਿ ਕੋਟਿ ਪ੍ਰਣਾਮ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਸਬੰਧੀ ਲਹਿਰ ਚਲਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਦੇਹਧਾਰੀ ਗੁਰੂਆਂ ਦੀਆਂ ਸਰਕਾਰੀ ਏਜੰਸੀਆਂ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਗੁਰੂ ਗ੍ਰੰਥ ਸਾਹਿਬ ਜੀ ਤੋਂ ਦੂਰ ਕਰਨ ਲਈ ਅੱਡੀ ਚੋਟੀ ਦਾ ਯਤਨ ਕਰ ਰਹੀਆਂ ਹਨ ਭਾਈ ਖਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਵੱਲ ਕੋਈ ਵਿਸ਼ੇਸ਼ ਧਿਆਨ ਨਹੀਂ ਦੇ ਰਹੀ ਜਿਸ ਕਰਕੇ ਦੇਹਧਾਰੀ ਗੁਰੂਆਂ ਦਾ ਬੋਲਬਾਲਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਜਿਸ ਨੂੰ ਠੱਲ੍ਹ ਪਾਉਣ ਲਈ ਸਮੇਂ ਅਤੇ ਲੋਕਾਂ ਦੀ ਮੰਗ ਹੈ ,ਭਾਈ ਖਾਲਸਾ ਨੇ ਕਿਹਾ ਨਾਮਧਾਰੀ ਸੰਪਰਦਾ ਅੱਜ ਤੱਕ ਦੇਹਧਾਰੀਆਂ ਨੂੰ ਗੁਰੂ ਮੰਨਕੇ ਲੋਕਾਂ ਨੂੰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਦੂਰ ਕਰ ਰਹੀ ਹੈ ,ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ ਤੇ ਪੰਥ ਦੀਆਂ ਸਿਰਮੌਰ ਹਸਤੀਆਂ ਇਸ ਲਈ ਕਿਉਂ ਚੁੱਪ ਧਾਰੀ ਬੈਠੀਆਂ ਹਨ, ਇਸ ਦੇ ਕਾਰਨ ਦਾ ਅਜੇ ਤਕ ਕੋਈ ਪਤਾ ਨਹੀਂ ਲੱਗਿਆ, ਜਦੋਂ ਕਿ ਕੌਮ ਇਸ ਵਰਤਾਰੇ ਕਰਕੇ ਦੁਬਿਧਾ’ਚ ਫਸੀ ਬੈਠੀਂ ਹੈ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅੱਜ ਦੇ ਦਿਨ ਸੱਚਖੰਡ ਪਿਆਨੇ ਤੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦੀ ਹੈ ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਾਰਮਿਕ ਖੇਤਰ ਵਿੱਚ ਸਰਗਰਮ ਸੰਸਥਾਵਾਂ ਅਤੇ ਜਥੇਬੰਦੀਆਂ ਨੂੰ ਅਪੀਲ ਕਰਦੀ ਹੈ ਕਿ ਉਹ ਦੇਹਧਾਰੀ ਗੁਰੂਆਂ ਦਾ ਪੜਦਾ ਫਾਸ਼ ਕਰਨ ਲਈ ਜੰਗੀ ਪੱਧਰ ਤੇ ਸਿੱਖ ਪਰਚਾਰ ਮੁਹਿੰਮ ਚਲਾਉਣ ਦੀ ਜ਼ੋਰ ਦੇਣ ਤਾਂ ਕਿ ਗੁਰੂ ਸਾਹਿਬ ਜੀ ਵੱਲੋਂ ਅੱਜ ਦੇ ਦਿਨ ਸਿੱਖਾਂ ਦੇ ਨਾਂ ਕੀਤੇ ਗਏ ਇਤਿਹਾਸਕ ਹੁਕਮ ” ਆਗਿਆ ਭਈ ਅਕਾਲ ਕੀ,ਤਬੈ ਚਲਾਇਓ ਪੰਥ, ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ ਨੂੰ ਹਰ ਸਿੱਖ ਤੇ ਲਾਗੂ ਕੀਤਾ ਜਾ ਸਕੇ, ਇਸ ਮੌਕੇ ਤੇ ਭਾਈ ਖਾਲਸਾ ਨਾਲ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਸਵਰਨ ਸਿੰਘ , ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ, ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ, ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਜਗਰਾਉਂ ਸਮੇਤ ਕਈ ਹੋਰ ਕਾਰਕੁੰਨ ਹਾਜਰ ਸਨ ।


