ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ 9,10,23, 24 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਗੁਰਦਾਸਪੁਰ

ਬੀ.ਐਲ.ਓਜ਼ ਪੋਲਿੰਗ ਬੂਥਾਂ ’ਤੇ ਬੈਠਕੇ ਲੈਣਗੇ ਦਾਅਵੇ ਤੇ ਇਤਰਾਜ਼

ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਵੱਲ ਵਿਸ਼ੇਸ਼ ਤਵੱਜ਼ੋਂ ਦੇਣ ਦੇ ਨਿਰਦੇਸ਼

ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਉਮਾ ਸ਼ੰਕਰ ਗੁਪਤਾ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ 9, 10 ਤੇ 23 , 24 ਨਵੰਬਰ ਨੂੰ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਵਿਚ 18 ਤੋਂ 21 ਸਾਲ ਦੇ ਨੌਜਵਾਨਾਂ , ਸਰੀਰਕ ਤੌਰ ’ਤੇ ਅਸਮਰੱਥ ਵਿਅਕਤੀਆਂ ਤੇ ਤੀਜੇ ਲਿੰਗ ਵਾਲੇ ਵੋਟਰਾਂ ਦੀ ਰਜਿਸਟ੍ਰੇਸ਼ਨ ਵੱਲ ਖਾਸ ਤਵੱਜ਼ੋਂ ਦੇਣ ਦੇ ਹੁਕਮ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗਤਾ ਮਿਤੀ 1 ਜਨਵਰੀ 2025 ਦੇ ਆਧਾਰ ’ਤੇ ਬਣਨ ਵਾਲੀਆਂ ਵੋਟਾਂ ਲਈ ਕੋਈ ਵੀ ਯੋਗ ਉਮੀਦਵਾਰ ਵਾਂਝਾ ਨਾ ਰਹੇ, ਜਿਸ ਲਈ ਐਸ.ਡੀ.ਐਮਜ਼, ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਨੌਜਵਾਨਾਂ ਨੂੰ ਲੋਕਤੰਤਰੀ ਭਾਗੀਦਾਰੀ ਲਈ ਪ੍ਰੇਰਿਤ ਕਰਨ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪਾਂ ਵਾਸਤੇ ਬੀ.ਐਲ.ਓਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਪੋਲਿੰਗ ਬੂਥ ’ਤੇ ਬੈਠਕੇ ਆਮ ਜਨਤਾ ਪਾਸੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ।
ਇਸ ਤੋਂ ਇਲਾਵਾ ਸਮੂਹ ਸੁਪਰਵਾਈਜ਼ਰਾਂ ਤੇ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਉਕਤ ਮਿਤੀਆਂ ਮੌਕੇ ਬੀ.ਐਲ.ਓਜ਼ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਾਲ-ਨਾਲ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿ੍ਰਆ ਉੱਪਰ ਨਜਰਸ਼ਾਨੀ ਰੱਖਣ।

Leave a Reply

Your email address will not be published. Required fields are marked *