ਫਿਲੌਰ, ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਦੇਸ਼ਾਂ ਵਿਦੇਸ਼ਾਂ ਵਿੱਚ ਸਿੱਖੀ ਪ੍ਰਚਾਰ ਤੇ ਸਮਾਜ ਭਲਾਈ ਦੇ ਕੰਮਾਂ ਰਾਹੀਂ ਦੁਆਬੇ ਖੇਤਰ ‘ਚ ਪ੍ਰਸਿੱਧ ਹੋਏ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਫਿਲੌਰ ਲੁਧਿਆਣਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਅਤੇ ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵੱਲੋਂ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਲਈ ਸਿਆਸਤ ਤੋਂ ਉਪਰ ਹਰ ਵਰਗ ਦੇ ਖਿਡਾਰੀਆਂ ਨੂੰ ਹਰ ਤਰ੍ਹਾਂ ਸੰਯੋਗ ਦੇਣ ਲਈ ਇਕ ਵਿਸ਼ੇਸ ਮੁਹਿੰਮ ਚਲਾਈ ਹੋਈ ਹੈ ਜਿਸ ਦੌਰਾਨ ਟੂਰਨਾਮੈਂਟ ਦੇ ਖਿਡਾਰੀਆਂ ਤੇ ਦਰਸ਼ਕਾਂ ਨੂੰ ਚਾਹ ਪਾਣੀ ਤੇ ਲੰਗਰ ਤੋਂ ਇਲਾਵਾ ਹੋਰ ਵੀ ਸਹਾਇਤਾਂ ਕੀਤੀ ਜਾਂਦੀ ਹੈ ਅਤੇ ਇਸੇ ਮੁਹਿੰਮ ਦੀ ਕੜੀ ਤਹਿਤ ਅੱਜ਼ ਫਿਲੌਰ ਵਿਖੇ ਖੇਡੇ ਗਏ ਸ਼ਾਨਦਾਰ ਕ੍ਰਿਕੇਟ ਮੁਕਾਬਲੇ’ਚ ਕ੍ਰਿਕੇਟ ਕਲੱਬ ਜਗਤਪੁਰ ਅਤੇ ਕਿਰਕਟ ਕਲੱਬ ਸਮਰਾੜੀ ਦੇ ਖੇਡ ਮੁਕਾਬਲੇ ਦੀ ਅਰੰਭਤਾ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਫਿਲੌਰ ਦੇ ਮੁੱਖ ਸੇਵਾਦਾਰ, ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਕੋਰ ਕਮੇਟੀ ਮੈਂਬਰ ਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਵੱੱਲੋਂ ਰਿਬਨ ਕੱਟ ਕੇ ਕੀਤੀ ਗਈ ਅਤੇ ,ਇਸ ਮੁਕਾਬਲੇ ਦੌਰਾਨ ਖਿਡਾਰੀਆਂ ਤੇ ਦਰਸ਼ਕਾਂ ਲਈ ਚਾਹ ਪਾਣੀ, ਤੇ ਲੰਗਰ ਆਦਿ ਦੀ ਸਾਰੀ ਸੇਵਾ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਦੇ ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਦੀ ਨਿਗਰਾਨੀ ਹੇਠ ਕੀਤੀ ਗਈ, ਟੂਰਨਾਮੈਂਟ ਦੇ ਮੁੱਖ ਪ੍ਰਬੰਧਕਾਂ ਵੱਲੋਂ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਤੇ ਸੰਤ ਬਾਬਾ ਜਰਨੈਲ ਸਿੰਘ ਜੀ ਵੱਡੇ ਮਹਾਪੁਰਸ਼ਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪਰਉਪਕਾਰੀ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ। ਭਾਈ ਖਾਲਸਾ ਨੇ ਦੱਸਿਆ ਇਸ ਟੂਰਨਾਮੈਂਟ ਵਿਚ ਪੰਜਾਬ ਤੋਂ ਚੋਟੀ ਦੀਆਂ 12 ਟੀਮਾਂ ਨੇ ਹਿੱਸਾ ਲਿਆ, ਇਸ ਮੌਕੇ ਤੇ ਕਮੇਟੀ ਮੈਂਬਰ ਸਨੀ,ਪਵਨ, ਚਾਂਦੀ ਰਾਮ ਸਰਪੰਚ,ਕਰਨ,ਜੱਸਲ,ਰਵੀਭੱਟੀ, ਸ਼ਨੀ ਤੇ ਟਿਸ਼ੂ ਹਾਜ਼ਰ ਸਨ ਭਾਈ ਖਾਲਸਾ ਨੇ ਦੱਸਿਆ ਇਸ ਮੌਕੇ ਤੇ ਲੰਗਰ ਆਦਿ ਪ੍ਰਬੰਧ ਚੜਦੀ ਕਲਾ ਨਾਲ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਦਾ ਰਿਹਾ ।।


