ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ, ਕਿਉਂਕਿ ਉਸ ਨੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੁਧੀਜੀਵੀਆਂ ਦੀ ਸੱਦੀ ਮੀਟਿੰਗ ਨੂੰ ਚੁਣੌਤੀ ਦਿੱਤੀ ਹੈ ਅਤੇ ਨਾਲ ਹੀ ਸੱਦੇ ਪੱਤਰ ਰਾਹੀਂ ਮੀਟਿੰਗ’ਚ ਬੁਲਾਏ ਕੁਝ ਬੁਧੀਜੀਵੀਆਂ ਨੂੰ ਇਸ ਮੀਟਿੰਗ ਵਿੱਚ ਨਾਂ ਆਉਣ ਤੋਂ ਰੋਕਿਆ ਜੋ ਇੱਕ ਵੱਡਾ ਗੁਨਾਹ ਤੇ ਬੱਜਰ ਪਾਪ ਹੈ। ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਾਬਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਰਮਜੀਤ ਸਿੰਘ ਸਰਨਾ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਅਕਾਲਤਖਤ ਸਾਹਿਬ ਤੇ ਸੱਦੀ ਬੁਧੀਜੀਵੀਆਂ ਦੀ ਮੀਟਿੰਗ ਨੂੰ ਚੁਣੌਤੀ ਦੇਣ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ, ਉਥੇ ਜਥੇਦਾਰ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਸਿੰਘ ਸਾਹਿਬ ਤੋਂ ਮੰਗ ਕਰਦੀ ਹੈ ਕਿ ਇਸ ਬੱਜਰ ਗੁਨਾਹ ਤੇ ਪਾਪ ਬਦਲੇ ਸਾਬਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰ ਪਰਮਜੀਤ ਸਿੰਘ ਸਰਨਾ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਕੇ ਸਖਤ ਤੋਂ ਸਖਤ ਸਜ਼ਾ ਸੁਣਾਈ ਜਾਵੇ ਤਾਂ ਕਿ ਅੱਗੇ ਤੋਂ ਕੋਈ ਵੀ ਧਾਰਮਿਕ ਤੇ ਅਕਾਲੀ ਵਿਅਕਤੀ ਜਥੇਦਾਰ ਸਾਹਿਬ ਦੇ ਹੁਕਮਾਂ ਨੂੰ ਚੁਣੌਤੀ ਦੇਣ ਦੀ ਹਿੰਮਤ ਨਾ ਕਰ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਗੁਰਮੀਤ ਸਿੰਘ ਕਾਲਕਾ ਵੱਲੋਂ ਪਰਮਜੀਤ ਸਿੰਘ ਸਰਨਾ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਵਾਲੇ ਦਿੱਲੀ ਤੋਂ ਭੇਜੇ ਮੰਗ ਪੱਤਰ, ਜਿਸ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਾਬ ਚੇਅਰਮੈਨ ਭਾਈ ਮਨਜੀਤ ਸਿੰਘ ਭੋਮਾ ਵੱਲੋਂ ਜਥੇਦਾਰ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆਂ ਗਿਆ,ਦੀ ਪੂਰਨ ਹਮਾਇਤ ਅਤੇ ਪਰਮਜੀਤ ਸਿੰਘ ਸਰਨਾ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਹੁਕਮਾਂ ਨੂੰ ਕੋਈ ਵੀ ਸੱਚਾ ਸੁੱਚਾ ਸਿੱਖ ਚੁਣੌਤੀ ਨਹੀਂ ਦੇ ਸਕਦਾ, ਕਿਉਂਕਿ ਸਿੱਖਾ ਦੇ ਸਰਬਉਚ ਸੁਪਰੀਮ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਸਭਨਾਂ ਲਈ ਸਤਿਕਾਰ ਯੋਗ ਤੇ ਆਦਰ ਮਾਣ ਸਨਮਾਨ ਦੇਣ ਯੋਗ ਹਨ ਤੇ ਉਨ੍ਹਾਂ ਦੇ ਹੁਕਮਾਂ ਨੂੰ ਚੁਣੌਤੀ ਨਹੀਂ ਦਿੱਤੀ ਜਾ ਸਕਦੀ, ਭਾਈ ਖਾਲਸਾ ਨੇ ਦੱਸਿਆ ਛੇਵੇਂ ਪਾਤਸ਼ਾਹ ਦੇ ਮੀਰੀ ਪੀਰੀ ਸਿਧਾਂਤ ਵਾਲੇ ਸਰਬਉਚ ਅਕਾਲ ਤਖ਼ਤ ਸਾਹਿਬ ਤੇ ਬਿਰਾਜਮਾਨ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲਾ ਵਰਤਾਰੇ ਇੱਕ ਧਾਰਮਿਕ ਲਈ ਬਹੁਤ ਹੀ ਨਿੰਦਣਯੋਗ ਵਰਤਾਰਾ ਕਿਹਾ ਜਾ ਸਕਦਾ ਹੈ ,ਜੋ ਅਕਾਲੀ ਆਗੂ ਤੇ ਸਾਬਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰ ਪਰਮਜੀਤ ਸਿੰਘ ਸਰਨਾ ਨੇ ਕਰ ਵਿਖਾਇਆ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪਰਮਜੀਤ ਸਿੰਘ ਸਰਨਾ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਚੁਣੌਤੀ ਦੇਣ ਤੇ ਸੱਦੇ ਕੁਝ ਬੁਧੀਜੀਵੀਆਂ ਨੂੰ ਮੀਟਿੰਗ ਤੋਂ ਰੋਕਣ ਵਰਗੀ ਕਾਰਵਾਈ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ, ਉਥੇ ਜਥੇਦਾਰ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਤੋਂ ਮੰਗ ਕਰਦੀ ਹੈ ਕਿ ਪਰਮਜੀਤ ਸਿੰਘ ਸਰਨਾ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ ,ਕਿਉਂਕਿ ਅਕਾਲੀ ਆਗੂ ਸੁਖਬੀਰ ਬਾਦਲ ਨੂੰ ਸਜ਼ਾ ਸੁਣਾਉਣ ਤੋਂ ਦੁਖੀ ਬੁਖਲਾਹਟ’ਚ ਆਏ ਆਗੂ ਜਥੇਦਾਰ ਸਾਹਿਬ ਦੇ ਹੁਕਮਾਂ ਨੂੰ ਟਿੱਚ ਸਮਝਣ ਲੱਗੇ ਹਨ ,ਭਾਈ ਖਾਲਸਾ ਨੇ ਕਿਹਾ ਇਸ ਤੋਂ ਪਹਿਲਾਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਅਪ ਸ਼ਬਦਾਂ ਰਾਹੀਂ ਅਪਮਾਨਿਤ ਕੀਤਾ ਗਿਆ ਤੇ ਸਜ਼ਾ ਮਿਲਣ ਤੋਂ ਬਾਅਦ ਵੀ ਜਥੇਦਾਰ ਸਾਹਿਬ ਵਿਰੁੱਧ ਬੋਲ ਰਿਹਾ ਹੈ ਅਤੇ ਹੁਣ ਅਕਾਲੀ ਆਗੂ ਤੇ ਸਾਬਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰ ਪਰਮਜੀਤ ਸਿੰਘ ਸਰਨਾ ਵਲੋਂ ਜਥੇਦਾਰ ਸਾਹਿਬ ਦੀ ਸੱਦੀ ਮੀਟਿੰਗ ਨੂੰ ਚੁਣੌਤੀ ਤੇ ਕੁਝ ਬੁਧੀਜੀਵੀਆਂ ਨੂੰ ਮੀਟਿੰਗ ਤੋਂ ਰੋਕ ਕੇ ਬੱਜਰ ਪਾਪ ਕਰ ਵਿਖਾਇਆ ਹੈ ਇਸ ਕਰਕੇ ਸਰਨਾ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ, ਇਸ ਮੌਕੇ ਤੇ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ, ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਮਨਜਿੰਦਰ ਸਿੰਘ ਖਾਲਸਾ ਧਰਮ ਕੋਟ ਆਦਿ ਆਗੂ ਹਾਜਰ ਸਨ ।