ਫਿਲੌਰ, ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਮਹਾਰਾਜ ਜੀ ਪ੍ਰਕਾਸ਼ ਪੂਰਬ ਜਲਦੀ ਹੀ ਆ ਰਿਹਾ ਹੈ ਅਤੇ ਇਸ ਸਬੰਧੀ ਧਾਰਮਿਕ ਖੇਤਰ ‘ਚ ਸਰਗਰਮ ਸੰਤ ਮਹਾਂਪੁਰਸ਼ ਆਪਣੇ ਆਪਣੇ ਧਾਰਮਿਕ ਅਸਥਾਨਾਂ ਤੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾ ਰਹੇ ਹਨ ਉਨ੍ਹਾਂ ਗੀਤਕਾਰ ਵੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਧਾਰਮਿਕ ਗੀਤ ਪ੍ਰਕਾਸ਼ਿਤ ਕਰਕੇ ਸੰਤਾਂ ਮਹਾਪੁਰਸ਼ਾਂ ਦੇ ਅਸ਼ੀਰਵਾਦ ਲੈਣ ਰਹੇ ਕਿ ਸਾਡੇ ਗਾਣਾ ਹਿੱਟ ਹੋ ਜਾਵੇ ਅਜਿਹਾ ਭਾਵਨਾ ਨੂੰ ਲੈਕੇ ਅੱਜ ਨਵੇਂ ਬਣੇ ਗੀਤ ” ਦੁਨੀਆਂ ਉੱਤੇ ਗੁਰੂ ਨਾਨਕ ਜੀ ” ਗਾਣੇ ਦੇ ਗਾਇਕ “ਪਾਲੀ ਦੇਤਵਾਲੀਆ, ਪ੍ਰਮੋਟਰ ਅਤੇ ਪ੍ਰੋਡਿਊਸਰ ਰਣਧੀਰ ਧੀਰਾਂ ( ਫੋਕੀ ਫਿਊਜਨ ਕੰਪਨੀ ) ਵੀਡੀਓ ਡਾਇਰੈਕਟਰ ਰਣਜੀਤ ਉੱਪਲ ਦੇ ਨਾਲ ਰਣਜੀਤ ਸਿੰਘ, ਗੁਰੂਪ੍ਰੀਤ, ਮਨਪ੍ਰੀਤ,ਮੰਗਾ, ਅਸ਼ੋਕ ਫਿਲੌਰੀਆਂ,(ਨੰਬਰਦਾਰ ) ਆਦਿ ਟੀਮ ਨੇ ਦੁਵਾਰਾ ਖੇਤਰ ਮਸ਼ਹੂਰ ਧਾਰਮਿਕ ਅਸਥਾਨ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਮੱਥਾ ਟੇਕਿਆ ਤੇ ਮੁੱਖ ਪ੍ਰਬੰਧਕ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸਰਪ੍ਰਸਤ ਵੱਡੇ ਮਹਾਂਪੁਰਖ ਸੰਤ ਬਾਬਾ ਜਰਨੈਲ ਸਿੰਘ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ ਮਹਾਂਪੁਰਸ਼ਾਂ ਵੱਲੋਂ ਇਥੇ ਆਉਣ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਗੁਰੂ ਘਰ ਵੱਲੋਂ ਸੀਰੀ ਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਅਤੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਕਮੇਟੀ ਮੈਂਬਰ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।


