ਡਿਪਟੀ ਕਮਿਸ਼ਨਰ ਵਲੋਂ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਅਪਣਾਉਣ ਦਾ ਸੱਦਾ

ਗੁਰਦਾਸਪੁਰ

ਪਿੰਡਾਂ ਵਿੱਚ ਵੀ ਸੀ.ਐਮ ਦੀ ਯੋਗਸ਼ਾਲਾ ਦੀਆਂ ਕਲਾਸਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਭਾਰਤ ਦੀ ਪੁਰਾਤਨ ਯੋਗ ਪ੍ਰਕਿਰਿਆ ਨੂੰ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੀ.ਐੱਮ ਦੀ ਯੋਗਸ਼ਾਲਾ ਤਹਿਤ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਯੋਗ ਸਿਖਲਾਈ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।ਉਨ੍ਹਾਂ ਕਿਹਾ ਕਿ ਵਰਤਮਾਨ ਜ਼ਿੰਦਗੀ ਵਿਚ ਲੋਕ ਹਾਈ ਬਲੱਡ ਪ੍ਰੈਸ਼ਰ,ਦਿਲ ਦੀਆਂ ਬਿਮਾਰੀਆਂ ਅਤੇ ਅਨੇਕਾਂ ਤਰ੍ਹਾਂ ਦੀਆਂ ਮਨੋਵਿਗਿਆਨਕ ਬਿਮਾਰੀਆਂ ਨਾਲ ਜੂਝ ਰਹੇ ਹਨ,ਜਿਸ ਕਰਕੇ ਆਤਮਿਕ ਸ਼ਾਂਤੀ ਲਈ ਯੋਗ ਸਭ ਤੋਂ ਵਧੀਆ ਸਾਧਨ ਹੈ।ਪਿੰਡਾਂ ਵਿੱਚੋਂ ਵੀ ਮਿਲ ਰਿਹਾ ਹੈ ਸੀ.ਐਮ ਦੀ ਯੋਗਸ਼ਾਲਾ ਨੂੰ ਭਰਵਾਂ ਹੁੰਗਾਰਾ :ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ ਪਿੰਡਾਂ ਦੇ ਵਿੱਚ ਵੀ ਪਹੁੰਚ ਚੁੱਕੀ ਹੈ, ਜਿਸ ਦੇ ਅੰਤਰਗਤ ਜ਼ਿਲਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਸੀ.ਐਮ ਦੀ ਯੋਗਸ਼ਾਲਾ ਦੀਆਂ ਕਲਾਸਾਂ ਚੱਲ ਰਹੀਆਂ ਹਨ।ਪਿਛਲੇ ਦਿਨੀ ਦੀਨਾ ਨਗਰ ਦੇ ਲਾਗੇ ਪਿੰਡ ਸਾਮੂ ਚੱਕ ਵਿੱਚ ਚੱਲ ਰਹੀ ਕਲਾਸ ਤੇ ਮੈਂਬਰਾਂ ਨਾਲ ਗੱਲਬਾਤ ਕਰਨ ਤੇ ਪਤਾ ਲੱਗਿਆ ਕਿ ਇਹ ਯੋਗਾ ਕਲਾਸ ਪਿਛਲੇ ਤਕਰੀਬਨ ਸੱਤ ਮਹੀਨਿਆਂ ਤੋਂ ਚੱਲ ਰਹੀ ਹੈ, ਜਿਸ ਵਿੱਚ ਪਿੰਡ ਦੀਆਂ ਔਰਤਾਂ ਵਿਸ਼ੇਸ਼ ਤੌਰ ‘ਤੇ ਭਾਗ ਲੈ ਰਹੀਆਂ ਹਨ। ਉਹਨਾਂ ਦੱਸਿਆ ਕਿ ਇਹਨਾਂ ਔਰਤਾਂ ਨੂੰ ਕਈ ਤਰ੍ਹਾਂ ਦੀਆਂ ਸਰੀਰਕ ਸਮੱਸਿਆਵਾਂ ਸਨ, ਜੋ ਕਿ ਰੋਜ਼ਾਨਾ ਯੋਗ ਕਰਨ ਦੇ ਨਾਲ ਠੀਕ ਹੋ ਗਈਆਂ ਹਨ।ਕਲਾਸ ਮੈਂਬਰ ਮੋਨਿਕਾ ਨੇ ਦੱਸਿਆ ਕਿ ਮੈਨੂੰ ਪਿਛਲੇ ਸਮੇਂ ਦੌਰਾਨ ਸਰਵਾਈਕਲ ਦੀ ਕਾਫੀ ਜਿਆਦਾ ਸਮੱਸਿਆ ਸੀ, ਜਿਸ ਲਈ ਮੈਂ ਵੱਖ-ਵੱਖ ਸਮੇਂ ਉੱਪਰ ਵੱਖ-ਵੱਖ ਤਰ੍ਹਾਂ ਦੇ ਇਲਾਜ ਪ੍ਰਾਪਤ ਕੀਤੇ ਪਰ ਇਹਨਾਂ ਦੇ ਵਿੱਚ ਮੈਨੂੰ ਕਿਸੇ ਵੀ ਤਰ੍ਹਾਂ ਦਾ ਲਾਭ ਨਾ ਮਿਲਿਆ ਹੁਣ ਮੈਂ ਪਿਛਲੇ ਤਕਰੀਬਨ ਛੇ ਮਹੀਨਿਆਂ ਤੋਂ ਇਸ ਯੋਗ ਦੀ ਕਲਾਸ ਨਾਲ ਜੁੜੀ ਹੋਈ ਹਾਂ ਜਿਸ ਨਾਲ ਮੇਰਾ ਸਰਵਾਈਕਲ ਦੀ ਪ੍ਰੋਬਲਮ ਬਿਲਕੁਲ ਖਤਮ ਹੋ ਚੁੱਕੀ ਹੈ ਤੇ ਮੈਂ ਬਹੁਤ ਖੁਸ਼ ਹਾਂ।

Leave a Reply

Your email address will not be published. Required fields are marked *