ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ )– ਮਾਨਯੋਗ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਦਿਸ਼ਾ- ਨਿਰਦੇਸ਼ਾਂ ਹੇਠ ਅਤੇ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਪ੍ਰਿੰਸੀਪਲ ਮੈਜਿਸਟੇਰਟ, ਜੁਵੇਨਾਇਲ ਜਸਟਿਸ ਬੋਰਡ, ਗੁਰਦਾਸਪੁਰ ਦਾ ਉਦਘਾਟਨ ਕੀਤਾ ਗਿਆ। ਇਸ ਉਦਘਾਟਨ ਸਮਾਰੋਹ ਮੌਕੇ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ, ਗੁਰਦਾਸਪੁਰ, ਰਮਨੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਰੰਜੀਵ ਪਾਲ ਸਿੰਘ ਦੀ ਚੀਮਾ, ਚੀਫ ਜੁਡੀਸ਼ੀਅਲ ਮੈਜਿਸਟਰੇਟ, ਗੁਰਦਾਸਪੁਰ ਤੋਂ ਇਲਾਵਾ ਜੁਵੇਨਾਇਲ ਜਸਟਿਸ ਬੋਰਡ ਦੇ ਮੈਂਬਰਜ਼ ਵੀ ਮੌਜੂਦ ਸਨ। ਇਸ ਮੌਕੇ ਹਰਜਿੰਦਰ ਸਿੰਘ, ਪ੍ਰਿੰਸੀਪਲ ਮੈਜਿਸਟੇਰਟ, ਜੁਵੇਨਾਇਲ ਜਸਟਿਸ ਬੋਰਡ, ਗੁਰਦਾਸਪੁਰ ਦੁਆਰਾ ਬੋਰਡ ਦਾ ਕੰਮ ਸ਼ੁਰੂ ਕੀਤਾ ਗਿਆ।ਇਸ ਮੌਕੇ ਰਜਿੰਦਰ ਅਗਰਵਾਲ, ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਨੇ ਦੱਸਿਆ ਕਿ ਇਹ ਅਦਾਲਤ/ਬੋਰਡ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਦੇ ਕਮਰਾ ਨੰਬਰ 517, ਚੌਥੀ ਮੰਜਿਲ ਵਿੱਖੇ ਹਰ ਬੁੱਧਵਾਰ ਅਤੇ ਵੀਰਵਾਰ 2 ਤੋਂ 4 ਵਜੇ ਤੱਕ ਲਗਾਈ ਜਾਵੇਗੀ।


