ਜ਼ਿਲ੍ਹਾ ਚੋਣ ਅਧਿਕਾਰੀ ਜਨਰਲ ਅਬਜ਼ਰਵਰ ਅਜੇ ਸਿੰਘ ਤੋਮਰ ਅਤੇ ਉਮਾ ਸ਼ੰਕਰ ਗੁਪਤਾ ਦੀ ਹਾਜ਼ਰੀ ਵਿੱਚ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ

ਗੁਰਦਾਸਪੁਰ

ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ) – ਜ਼ਿਮਨੀ ਚੋਣ ਡੇਰਾ ਬਾਬਾ ਨਾਨਕ -10 ਦੇ ਮੱਦੇਨਜ਼ਰ ਜਨਰਲ ਅਬਜ਼ਰਵਰ ਅਜੇ ਸਿੰਘ ਤੋਮਰ ਅਤੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਹਾਜ਼ਰੀ ਵਿੱਚ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ, ਐਸ.ਡੀ.ਐਮ, ਡੇਰਾ ਬਾਬਾ ਨਾਨਕ, ਰਾਜਪਾਲ ਸਿੰਘ ਸੇਖੋਂ, ਚੌਣ ਤਹਿਸੀਲਦਾਰ ਮਨਜਿੰਦਰ ਸਿੰਘ, ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਸੋਨੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।ਜ਼ਿਲ੍ਹਾ ਚੋਣ ਅਧਿਕਾਰੀ ਉਮਾ ਸ਼ੰਕਰ ਗੁਪਤਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ -10 ਵਿੱਚ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗਿਣਤੀ ਲਈ 14 ਕਾਊਂਟਿੰਗ ਟੇਬਲ ਲਗਾਏ ਜਾਣਗੇ। ਉਨ੍ਹਾਂ ਕਿਹਾ ਹਰ ਟੇਬਲ ਉੱਪਰ ਕਾਊਂਟਿੰਗ ਸਟਾਫ਼ ਦੇ 4 ਮੈਂਬਰ ਹੋਣਗੇ। ਉਨ੍ਹਾਂ ਕਿਹਾ ਕਿ ਕਾਊਂਟਿੰਗ ਲਈ ਨਿਯੁਕਤ ਕੀਤੇ ਗਏ ਸਟਾਫ਼ ਨੂੰ ਵੋਟਾਂ ਦੀ ਗਿਣਤੀ ਦੀ ਸਿਖਲਾਈ ਵੀ ਦਿੱਤੀ ਜਾਵੇਗੀ।ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ -10 ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ, ਗੁਰਦਾਸਪੁਰ ਵਿਖੇ ਹੋਵੇਗੀ।

Leave a Reply

Your email address will not be published. Required fields are marked *