ਖਾਦ ਡੀਲਰਾਂ ਦੀ ਉਡਣ ਦਸਤੇ ਵੱਲੋਂ ਅਚਨਚੇਤ ਚੈਕਿੰਗ-ਖਾਦ, ਬੀਜ ਤੇ ਕੀਟਨਾਸ਼ਕ ਦਵਾਈਆ ਦਾ ਸਟਾਕ ਅਤੇ ਰਿਕਾਰਡ ਕੀਤਾ ਚੈੱਕ

Mostbet UZ Casino Online ਗੁਰਦਾਸਪੁਰ

ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦੁਕਾਨਾਂ ਵਿੱਚ ਪਿਆ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆ ਦਾ ਸਟਾਕ ਅਤੇ ਰਿਕਾਰਡ ਚੈਕ ਕੀਤਾ।ਇਸ ਮੌਕੇ ਡਾ. ਸੁਰਿੰਦਰਪਾਲ ਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਨੇ ਸਖਤ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਖਾਦਾਂ ਦੇ ਨਾਲ ਕਿਸੇ ਵੀ ਕਿਸਮ ਦੀ ਟੈਗਿੰਗ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਸਮੂਹ ਡੀਲਰਾਂ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਖਾਦਾਂ ਦੇ ਸਟਾਕ ਅਤੇ ਰੇਟ ਨੂੰ ਦਰਸਾਉਂਦਾ ਸਟਾਕ ਬਰੋਡ ਲਗਾਉਣਾ ਯਕੀਨੀ ਬਣਾਇਆ ਜਾਵੇ।ਉਨ੍ਹਾ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਅੰਦਰ ਡੀ.ਏ.ਪੀ ਖਾਦ ਦੇ ਨਾਲ ਬਦਲਵੀਆਂ ਫਾਸਫੇਟਿਕ ਖਾਦਾਂ ਜਿਵੇਂ ਕਿ ਸਿੰਗਲ ਸੁਪਰ ਫਾਸਫੇਟ, 12:32:16 ਅਤੇ ਟ੍ਰਿਪਲ ਸੁਪਰ ਫਾਸਫੇਟ ਵੀ ਮੁਹਾਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਕਣਕ ਦੀ ਬਿਜਾਈ ਸਮੇਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਖਾਦ ਨਾਲ ਕੋਈ ਵੀ ਵਸਤੂ ਟੈਗ ਕਰਨ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਸ਼ਿਕਾਇਤ ਮੁੱਖ ਖੇਤੀਬਾੜੀ ਅਫ਼ਸਰ ਜੀ ਦੇ ਦਫ਼ਤਰ ਕੀਤੀ ਜਾਵੇ ਤਾਂ ਜੋ ਐਕਟ ਅਨੁਸਾਰ ਬਣਦੀ ਸਖਤ ਕਾਰਵਾਈ ਕੀਤੀ ਜਾ ਸਕੇ।

Leave a Reply

Your email address will not be published. Required fields are marked *