ਗੁਰਦਾਸਪੁਰ, 8 ਨਵੰਬਰ ( ਸਰਬਜੀਤ ਸਿੰਘ)– ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵੱਲੋਂ ਬੱਕਰੀ ਫਾਰਮਿੰਗ ਸਬੰਧੀ 5 ਦਿਨਾ ਦਾ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਜਿਲ੍ਹਾ ਗੁਰਦਾਸਪੁਰ ਦੇ 50 ਸਿੱਖਿਆਰਥੀਆਂ ਨੇ ਭਾਗ ਲਿਆ ਅਤੇ ਸਿਖਲਾਈ ਪ੍ਰਾਪਤ ਕੀਤੀ। ਇਸ ਸਿਖਲਾਈ ਪ੍ਰੋਗਰਾਮ ਵਿੱਚ ਡਾ.ਅੰਕੁਸ਼ ਪਰੋਚ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਸਿਖਿਆਰਥੀਆਂ ਨੂੰ ਬੱਕਰੀਆਂ ਦੇ ਰੱਖ ਰਖਾਵ, ਖਾਣ ਪੀਣ, ਬੱਕਰੀਆਂ ਦੀਆਂ ਨਸਲਾਂ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਵਿਸਥਾਰ ਪੂਰਵਕ ਅਤੇ ਪ੍ਰੈਕਟੀਕਲ ਜਾਣਕਾਰੀ ਦਿੱਤੀ ਤਾਂ ਜੋ ਉਹ ਬੱਕਰੀਆਂ ਦਾ ਧੰਦਾ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ। ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਦੇ ਡਾਇਰੈਕਟਰ ਡਾ. ਸਰਬਜੀਤ ਸਿੰਘ ਔਲਖ ਨੇ ਸਿਖਿਆਰਥੀਆਂ ਨੂੰ ਉਤਸ਼ਾਹ ਪੂਰਵਕ ਬੱਕਰੀਆਂ ਦਾ ਧੰਦਾ ਅਪਨਾਉਣ ਦੀ ਸਲਾਹ ਦਿੱਤੀ ਤਾਂ ਜੋ ਉਨ੍ਹਾਂ ਦੀ ਖੇਤੀ ਆਮਦਨ ਵਿੱਚ ਵਾਧਾ ਹੋ ਸਕੇ।