ਨਾਂਦੇੜ, ਗੁਰਦਾਸਪੁਰ, 10 ਨਵੰਬਰ (ਸਰਬਜੀਤ ਸਿੰਘ)– ਬੀਤੇ ਦਿਨੀਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਸੱਚ ਖੰਡ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿੱਚ ਪਹੁੰਚੇ। ਸੱਚਖੰਡ ਸਾਹਿਬ ਦੇ ਕੁਝ ਸਾਬਕਾ ਆਗੂਆਂ ਨੇ ਉਨ੍ਹਾਂ ਨੂੰ ਬੇਨਤੀ ਪੱਤਰ ਪੇਸ਼ ਕੀਤਾ ਗਿਆ। ਜਿਸ ਵਿੱਚ ਅਖੰਡ ਸਾਹਿਬ ਦੀਆਂ ਬੇਨਿਯਮੀਆ ਸਬੰਧੀ ਦੱਸਿਆ ਗਿਆ ਅਤੇ ਇਹ ਦੋਸ਼ ਲਾਇਆ ਗਿਆ ਕਿ ਇਸ ਸਬੰਧੀ ਸਥਾਨਕ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਨੂੰ ਇਸ ਸਬੰਧੀ ਲਿਖਤੀ ਸਹਾਇਤਾਂ ਦੇ ਚੁੱਕੇ ਹਨ ਪਰ ਅਜੇ ਤੱਕ ਇਨਸਾਫ ਨਹੀਂ ਮਿਲਿਆ, ਜਿਸ ਕਰਕੇ ਅਚਾਨਕ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪਹੁੰਚੇ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦੇ ਕੋਲ ਇਸ ਮਾਮਲੇ ਸਬੰਧੀ ਲਿਖਤੀ ਤੌਰ ਤੇ ਸਕਾਇਤ ਕੀਤੀ ਗਈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਥੇਦਾਰ ਸਾਹਿਬ ਤੋਂ ਮੰਗ ਕੀਤੀ ਹੈ ਕਿ ਹਜ਼ੂਰ ਸਾਹਿਬ ਦੇ ਧਾਰਮਿਕ ਆਗੂਆਂ ਵੱਲੋਂ ਦਿੱਤੇ ਮੰਗ ਪੱਤਰ ਤੇ ਗੰਭੀਰਤਾ ਨਾਲ ਵਿਚਾਰ ਕੀਤੀ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਹਜ਼ੂਰ ਦੇ ਸਿੱਖ ਆਗੂਆਂ ਵੱਲੋਂ ਦਿੱਤੇ ਗਏ ਮੰਗ ਪੱਤਰ ਦੀ ਪ੍ਰੈਸ ਨੂੰ ਜਾਰੀ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ। ਜਿਸ ਮੰਗ ਪੱਤਰ ਨੂੰ ਨਾਲ ਨੱਥੀ ਕੀਤਾ ਗਿਆ ਹੈ।