ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ) — ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਮੰਨਣ ਬਟਾਲਾ ਗੁਰਦਾਸਪੁਰ ਵਿਖੇ ਸਿੱਖ ਧਰਮ ਦੇ ਬਾਣੀ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੀਆਂ ਪੂਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ, ਬਹੁਤ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਆਪਣੇ ਘੌੜਿਆ ਤੇ ਪੂਰੇ ਰਾਜਸਾਜ ਸਮੇਤ ਗੁਰਦੁਆਰਾ ਸਾਹਿਬ ਵਿਖੇ ਉਤਾਰਾ ਕਰ ਲਿਆ ਹੈ ਅਤੇ ਪਰਸੋਂ 13 ਨਵੰਬਰ ਦਿਨ ਬੁੱਧਵਾਰ ਨੂੰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਸਮੇਤ ਪੋਥੀ ਸਾਹਿਬ ਅਰੰਭ ਹੋਣ ਤੋਂ ਉਪਰੰਤ ਗੁਰਮਤਿ ਸਮਾਗਮ ਦੀ ਅਰੰਭਤਾ ਹੋ ਜਾਵੇਗੀ ਅਤੇ 15 ਨਵੰਬਰ ਦਿਨ ਸ਼ੁਕਰਵਾਰ ਨੂੰ ਰੱਖੇਂ ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਦੀਵਾਨ ਸਮਾਪਤੀ ਤੋਂ ਬਾਅਦ ਤਿੰਨ ਵਜੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸਮਾਗਮ ਦੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ ਸ਼ਹੀਦੀ ਦੇਗਾਂ ਵਾਲਿਆਂ ਵੱਲੋਂ ਸਭਨਾਂ ਸਨਮਾਨ ਯੋਗ ਹਸਤੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਵੱਲੋਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ, ਉਹਨਾਂ ਦੱਸਿਆ ਹਰ ਸਾਲ ਜਥੇਦਾਰ ਬਾਬਾ ਸੁੱਖਾ ਸਿੰਘ ਜੀ ਮੰਨਣ ਸ਼ਹੀਦੀ ਦੇਗਾਂ ਵਾਲਿਆਂ ਵੱਲੋਂ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਮੰਨਣ ਬਟਾਲਾ ਗੁਰਦਾਸਪੁਰ ਵਿਖੇ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਵੱਡਾ ਧਾਰਮਿਕ ਸਮਾਗਮ ਕਰਕੇ ਜਿਥੇ ਗੁਰੂ ਨਾਨਕ ਸਾਹਿਬ ਜੀ ਦੇ ਫਲਸਫੇ ਤੇ ਸੁਨਹਿਰੀ ਜੀਵਨ ਇਤਿਹਾਸ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਨ ਦੀ ਚਲਾਈ ਧਾਰਮਿਕ ਲਹਿਰ ਤਹਿਤ ਇਸ ਸਾਲ ਇਹ ਧਾਰਮਿਕ ਗੁਰਮਤਿ ਸਮਾਗਮ 13 ਨਵੰਬਰ ਤੋਂ 15 ਨਵੰਬਰ ਤੱਕ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਭਾਈ ਖਾਲਸਾ ਨੇ ਦੱਸਿਆ ਬਹੁਤ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਆਪਣੇ ਘੌੜਿਆ ਤੇ ਰਾਜ ਸਾਜ਼ ਸਮੇਂਤ ਗੁਰਦੁਆਰਾ ਸਾਹਿਬ ਪਹੁੰਚ ਚੁੱਕੀਆਂ ਹਨ ਅਤੇ ਪਰਸੋਂ 13 ਨਵੰਬਰ ਨੂੰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਸਮੇਤ ਪੋਥੀ ਸਾਹਿਬ ਅਰੰਭ ਕਰ ਦਿੱਤੇ ਜਾਣਗੇ ਅਤੇ 14 ਨਵੰਬਰ ਨੂੰ ਮੱਧਭਾਗ ਦੀ ਅਰਦਾਸ ਹੋਵੇਗੀ ਜਦੋਂ ਕਿ 15 ਨਵੰਬਰ ਨੂੰ ਸਮਾਗਮ ਦੇ ਤੀਜੇ ਤੇ ਆਖ਼ਰੀ ਦਿਨ ਰੱਖੇ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਵੇਗੀ, ਜਿਸ ਵਿੱਚ ਉੱਚ ਕੋਟੀ ਦੇ ਵਿਦਵਾਨ ਮਹਾਂਪੁਰਸ਼ ਬਾਬਾ ਮਨਜੀਤ ਸਿੰਘ ਜੀ, ਬਾਬਾ ਮਹਿਤਾਬ ਸਿੰਘ ਜੀ ਗੁਰਮਤਿ ਵਿਦਿਆਲਾ ਭੰਬੋਈ, ਗਿਆਨੀ ਗੁਰਵਿੰਦਰ ਸਿੰਘ ਜੀ ਸਰਬਲੋਹ ਬੁੰਗਾ ਨੰਗਲੀ, ਗਿਆਨੀਂ ਬਲਕਾਰ ਸਿੰਘ ਗੁਰੂ ਨਾਨਕ ਦਲ, ਗਿਆਨੀ ਸੁਖਬੀਰ ਸਿੰਘ ਜੀ ਕਵੀਸ਼ਰ ਜਥਾ ਗੁਰੂ ਨਾਨਕ ਦਲ, ਗਿਆਨੀ ਬਲਬੀਰ ਸਿੰਘ, ਗਿਆਨੀ ਪੂਰਨ ਸਿੰਘ ਅਰਸ਼ੀ ਸਮੇਤ ਦੋ ਦਰਜਨ ਦੇ ਲਗਭਗ ਰਾਹੀਂ ਢਾਡੀ, ਕਵੀਸ਼ਰ, ਪ੍ਰਚਾਰਕਾਂ ਤੋਂ ਇਲਾਵਾ ਧਾਰਮਿਕ ਖੇਤਰ ਵਿੱਚ ਸਰਗਰਮ ਸੰਤ ਮਹਾਂਪੁਰਸ਼ ਹਾਜ਼ਰੀ ਲਵਾ ਕੇ ਆਈ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਸੰਪੂਰਨ ਜੀਵਨ ਇਤਿਹਾਸ ਤੋਂ ਜਾਣੂ ਕਰਵਾਉਣਗੇ, ਭਾਈ ਖਾਲਸਾ ਨੇ ਦੱਸਿਆ ਦੀਵਾਨ ਦੀ ਸਮਾਪਤੀ ਤੋਂ ਉਪਰੰਤ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਆਪਣੇ ਘੌੜਿਆ ਤੇ ਸਵਾਰ ਨੇਜ਼ੇ ਬਰਛੇ, ਬਰਛੀਆਂ ਖੰਡੇ ਦੋਧਾਰੇ ਤੇ ਕਿਰਪਾਨਾਂ ਆਦਿ ਨਾਲ ਲੈਸ ਹੋ ਕੇ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਜੀ ਤਰਨਾ ਦਲ ਬਾਬਾ ਬਕਾਲਾ, ਸਿੰਘ ਸਾਹਿਬ ਜਥੇਦਾਰ ਬਾਬਾ ਮਾਨ ਸਿੰਘ ਜੀ ਗੁਰੂ ਨਾਨਕ ਦਲ, ਜਥੇਦਾਰ ਬਾਬਾ ਬਲਵਿੰਦਰ ਸਿੰਘ ਜੀ ਤਰਨਾ ਦਲ ਮਹਿਤਾ ਚੌਂਕ ਵਾਲੇ, ਜਥੇਦਾਰ ਬਾਬਾ ਹਰੀ ਸਿੰਘ,ਸੰਤ ਬਾਬਾ ਅਮਰੀਕ ਸਿੰਘ ਘੁੰਮਣਾਵਾਲੇ,ਜਥੇਦਾਰ ਬਾਬਾ ਜਗੀਰ ਸਿੰਘ ਭੰਬੋਈ, ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਦਲ ਆਦਿ ਦੀ ਅਗਵਾਈ ਹੇਠ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ, ਮੁਹੱਲਾ ਖੇਡਣ ਵਾਲੀਆਂ ਨਿਹੰਗ ਸਿੰਘ ਫ਼ੌਜਾਂ, ਜਥੇਦਾਰ ਸਾਹਿਬਾਨਾਂ, ਪੰਥਕ ਬੁਲਾਰਿਆਂ, ਸੰਤਾਂ ਮਹਾਂਪੁਰਸ਼ਾਂ ਤੇ ਹੋਰ ਸੇਵਾਦਾਰਾਂ ਦਾ ਮੁੱਖ ਪ੍ਰਬੰਧਕ ਪਰਉਪਕਾਰੀ ਮਹਾਂਪੁਰਸ਼ ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ ਸ਼ਹੀਦੀ ਦੇਗਾਂ ਵਾਲਿਆਂ ਵੱਲੋਂ ਸਨਮਾਨ ਕੀਤਾ ਜਾਵੇਗਾ, ਸਮਾਗਮ’ਚ ਬਿਨਾਂ ਬੁਲਾਏ ਆਏ ਬੁਲਾਰਿਆ ਨੂੰ ਕਾਇਮ ਨਹੀਂ ਦਿੱਤਾ ਜਾਵੇਗਾ, ਭਾਈ ਖਾਲਸਾ ਨੇ ਦੱਸਿਆ ਇਹ ਸਾਰਾ ਧਾਰਮਿਕ ਪ੍ਰੋਗਰਾਮ ਯੂ ਟਿਊਬ ਚਾਇਨਲ ਤੇ ਲਾਈਵ ਪ੍ਰਸਾਰਨ ਕੀਤਾ ਜਾਵੇਗਾ ਇਸ ਮੌਕੇ ਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਮੁੱਖ ਪ੍ਰਬੰਧਕ ਜਥੇਦਾਰ ਬਾਬਾ ਸੁੱਖਾ ਸਿੰਘ ਜੀ ਮੰਨਣ ਸ਼ਹੀਦੀ ਦੇਗਾਂ ਵਾਲਿਆਂ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਸ ਸਮਾਗਮ ਵਿੱਚ ਆਪਣੇ ਪ੍ਰਵਾਰਾਂ ਤੇ ਸੰਯੋਗੀਆ ਸਮੇਤ ਹਾਜਰ ਕਿ ਗੁਰੂ ਨਾਨਕ ਦੇਵ ਮਹਾਰਾਜ ਜੀ ਦੀ ਖੁਸ਼ੀਆਂ ਪ੍ਰਾਪਤ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ।



