ਐੱਸ.ਡੀ.ਐੱਮ ਦੀਨਾਨਗਰ ਵਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ

ਗੁਰਦਾਸਪੁਰ

ਦੀਨਾਨਗਰ, ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਅੰਦਰ ਵੱਖ-ਵੱਖ ਵਿਭਾਗਾਂ ਵੱਲ਼ੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲ ਦੀ ਰਹਿੰਦ-ਖੂੰਹਦ ਖੇਤਾਂ ਵਿੱਚ ਵਾਹ ਕੇ ਕਣਕ ਬੀਜਣ ਲਈ ਅਪੀਲ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆ ਅੱਜ ਐੱਸ.ਡੀ.ਐੱਮ.ਦੀਨਾਨਗਰ ਜਸਪਿੰਦਰ ਸਿੰਘ ਵੱਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਇਨ ਸੀਟੂ ਵਿਧੀ ਨਾਲ ਕਣਕ ਬੀਜਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਗੱਲ਼ ਕਰਦਿਆਂ ਐੱਸ.ਡੀ.ਐੱਮ. ਜਸਪਿੰਦਰ ਸਿੰਘ ਨੇ ਦੱਸਿਆ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਇੰਨ ਸੀਟੂ ਵਿਧੀ ਰਾਹੀਂ ਕਣਕ ਬੀਜਣ ਅਤੇ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਿੰਡ ਚੌਂਤਾ ਵਿਖੇ ਕਿਸਾਨਾਂ ਨੂੰ ਮਿਲ ਕੇ ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਲਈ ਅਪੀਲ ਕੀਤੀ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ, ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਸਿਹਤ ਨੂੰ ਮੁੱਖ ਰੱਖਦਿਆਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।
ਐਸਡੀਐਮ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲ਼ੋਂ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਅਤੇ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਬਲਾਕ ਦਫਤਰ,ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 1800-180-1852 ਤੇ ਸੰਪਰਕ ਕਰਨ।

Leave a Reply

Your email address will not be published. Required fields are marked *