ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)- ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਦੀ ਸੂਬਾ ਬਾਡੀ ਵੱਲੋਂ ਦਫ਼ਤਰੀ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਸਬੰਧੀ ਸਰਕਾਰ ਨੂੰ ਵਾਰ-ਵਾਰ ਮੰਗ ਪੱਤਰ ਭੇਜਣ ‘ਤੇ ਵੀ ਮੰਗਾਂ ਨੂੰ ਪੂਰਾ ਨਾ ਕਰਨ ਦੇ ਰੋਸ ਵਿਚ 16 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸੂਬਾ ਪੱਧਰੀ ਰੋਸ਼ ਰੈਲੀ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਜਿਲ੍ਹਾ ਜਨਰਲ ਸਕੱਤਰ ਅਮਨਦੀਪ ਸਾਹਨੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਮਨਿਸਟਰੀਅਲ ਕਾਮਿਆਂ ਦੀਆਂ ਹੱਕੀ ਮੰਗਾਂ ਪ੍ਰਤੀ ਕੋਈ ਹਾਂ-ਪੱਖੀ ਹੁੰਗਾਰਾ ਨਾ ਦੇਣ ਕਾਰਨ ਸਮੂਹ ਦਫ਼ਤਰੀ ਕਾਮਿਆਂ ਦੇ ਮਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ਼ ਜਿਸ ‘ਦੇ ਵਿਰੋਧ ਵਿਚ 16 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਮਨਿਸਟਰੀਅਲ ਮੁਲਾਜ਼ਮ ਰੋਸ ਰੈਲੀ/ਰੋਸ ਮਾਰਚ ਕਰਨਗੇ। ਸੂਬਾ ਪੱਧਰੀ ਹੋਈ ਆਨਲਾਈਨ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਹੈ ਅਤੇ ਇਸ ਰੋਸ ਰੈਲੀ ਤੇ ਰੋਸ ਮਾਰਚ ਵਿਚ ਜਿਲ੍ਹਾ ਗੁਰਦਾਸਪੁਰ ਤੋਂ ਵੱਡੀ ਗਿਣਤੀ ਵਿਚ ਮਨਿਸਟਰੀਅਲ ਕਾਮੇ ਭਾਗ ਲੈਣਗੇ ਤੇ ਸਰਕਾਰ ਦਾ ਕੰਮ ਕਾਜ ਠੱਪ ਰੱਖਣਗੇ ਜਿਸ ਦੀ ਜ਼ਿੰਮੇਵਾਰੀ ਪੂਰਨ ਤੌਰ ‘ਤੇ ਪੰਜਾਬ ਸਰਕਾਰ ਦੀ ਹੋਵੇਗੀ।ਇਸ ਸਬੰਧੀ ਜਿਲ੍ਹਾ ਪੱਧਰੀ ਮੀਟਿੰਗ ਵਿੱਚ ਅਮਨਦੀਪ ਸਾਹਨੀ ਦੀ ਅਗਵਾਈ ਵਿੱਚ ਹੋਈ ,ਜਿਸ ਵਿੱਚ ਸ੍ਰੀ ਹਰੀਸ਼ ਕੁਮਾਰ ਜਿਲ੍ਹਾ ਵਿੱਤ ਸਕੱਤਰ, ਪ੍ਬੋਧ ਕੁਮਾਰ , ਪ੍ਰਵੀਨ ਕੁਮਾਰ ,ਕੁਲਦੀਪ ਸਿੰਘ, ਗੁਰਜੀਤ ਸਿੰਘ , ਰਵੀ ਕੁਮਾਰ,ਆਦਿ ਮੈਂਬਰ ਹਾਜਰ ਸਨ


