ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)– ਸੁਰਿੰਦਰ ਸਿੰਘ, ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁਰਦਾਸਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਹਥਿਆਰਾਂ ਨੂੰ ਲਿਜਾਣ, ਪ੍ਰਦਰਸ਼ਨ ਕਰਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਅਤੇ ਮੈਰਿਜ ਪੈਲੇਸਾਂ ਵਿੱਚ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ/ਸੋਸ਼ਲ ਮੀਡੀਆ ਰਾਹੀ ਪ੍ਰਦਰਸ਼ਨ ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਹਥਿਅਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਪੂਰਨ ਪਾਬੰਦੀ ਹੋਵੇਗੀ, ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਹੋਵੇਗੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵੀ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਹੁਕਮਾ ਵਿੱਚ ਅੱਗੇ ਕਿਹਾ ਗਿਆ ਹੈ ਆਮ ਦੇਖਣ ਵਿੱਚ ਆਇਆ ਹੈ ਕਿ ਕੁਝ ਲੋਕ ਵਿਆਹ ਜਾਂ ਕਿਸੇ ਹੋਰ ਮੌਕਿਆਂ ’ਤੇ ਪੈਲਸਾਂ ਵਿੱਚ ਆਪਣੇ ਹਥਿਆਰ ਨਾਲ ਲੈ ਕੇ ਆਉਂਦੇ ਹਨ, ਜਿਸ ਨਾਲ ਕਈ ਵਾਰ ਅਣ-ਸੁਖਾਾਂਵੀਆਾਂ ਘਟਨਾਵਾ ਵਾਪਰ ਜਾਂਦੀਆ ਹਨ । ਇਨ੍ਹਾਂ ਜਨਤਕ ਥਾਵਾਂ ਤੇ ਹਥਿਆਰਾਂ ਨੂੰ ਲਿਜਾਣ , ਪ੍ਰਦਰਸ਼ਨ ਕਰਨ ਅਤੇ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਪਾਬੰਦੀ ਲਗਾਉਣੀ ਜਰੂਰੀ ਹੈ ।
ਹੁਕਮਾ ਵਿੱਚ ਕਿਹਾ ਗਿਆ ਹੈ ਜੇਕਰ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਕੋਈ ਵੀ ਆਮ ਅਤੇ ਖਾਸ ਇਹਨਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਦਾਂ ਹੈ ਤਾਂ ਉਸਦੇ ਵਿਰੁੱਧ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਦੀ ਜਾਵੇਗੀ । ਇਹ ਹੁਕਮ 11 ਨਵੰਬਰ 2024 ਤੋਂ ਲੈ ਕੇ 10 ਫਰਵਰੀ 2025 ਤੱਕ ਲਾਗੂ ਰਹੇਗਾ।