ਫਿਲੌਰ, ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)– ਦੁਆਬਾ ਖੇਤਰ’ਚ ਧਾਰਮਿਕ ਅਤੇ ਸਮਾਜਿਕ ਭਲਾਈ ਕੰਮਾਂ ਕਾਰਜਾਂ ਲਈ ਦੇਸ਼ਾਂ ਵਿਦੇਸ਼ਾਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਗੁਰੂਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁੱਖਵਿੰਦਰ ਸਿੰਘ ਆਲੋਵਾਲ ਤੇ ਸਰਪ੍ਰਸਤ ਵੱਡੇ ਮਹਾਂਪੁਰਖ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵੱਲੋਂ ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਸੰਧੂ ਦੀ ਸਲਾਨਾ ਬਰਸੀ ਨੂੰ ਸਮਰਪਿਤ ਪੰਜ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ, ਜਿਸ ਵਿਚ 21 ਗ਼ਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ, ਕਬੱਡੀ, ਬਾਲੀਵਾਲ, ਤੇ ਬੈਲ ਗੱਡੀਆਂ ਦੀਆਂ ਦੌੜਾਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ ਅਤੇ ਖਿਡਾਰੀਆਂ ਨੂੰ ਇਨਾਮ ਵੰਡੇ ਜਾਂਦੇ ਹਨ, ਅੱਖਾਂ ਦੇ ਕੈਂਪ ਲਾਕੇ ਕਿ ਮੁਫਤ ਓਪਰੇਸ਼ਨ ਤੇ ਐਨਕਾਂ ਦਿੱਤੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਸਾਰੇ ਕਾਰਜਾਂ’ਚ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਤੋਂ ਇਲਾਵਾ ਸਥਾਨਕ ਪੰਚਾਇਤਾਂ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਦਾ ਵੀ ਪੂਰਾ ਸੰਯੋਗ ਰਹਿੰਦਾ ਹੈ, ਲੜੀਵਾਰ ਅਖੰਡ ਪਾਠਾਂ ਦੇ ਭੋਗ ਪਾਏ ਜਾਂਦੇ ਹਨ,ਧਾਰਮਿਕ ਦੀਵਾਨ ਸ ਤੇ ਸੰਤ ਸੁਮੇਲਨ ਵੀ ਕਰਵਾਇਆ ਜਾਂਦਾ ਹੈ, ਵਿਆਹੇ ਜੋੜਿਆਂ ਨੂੰ ਸੋਨੇ ਦੇ ਗਹਿਣੇ ਤੇ ਦਾਜ ਵਜੋਂ ਡਬਲਬੈਡ, ਸੋਫਾ ਸੈੱਟ,ਅਲਮਾਰੀ,ਛੇ ਕੁਰਸੀਆਂ ਤੇ ਟੇਬਲ,ਪੇਟੀ’ਚ ਠੰਡੇ ਗਰਮ ਬਿਸਤਰੇ ਤੋਂ ਇਲਾਵਾ ਬਰਤਨ ਤੇ ਇੱਕ ਸਾਇਕਲ ਵੀ ਦਿੱਤਾ ਜਾਂਦਾ ਹੈ,ਸਮੂਹ ਬੁਲਾਰਿਆ ਤੇ ਸੰਤਾਂ ਮਹਾਪੁਰਸ਼ਾਂ ਦਾ ਸਨਮਾਨ ਕੀਤਾ ਜਾਂਦਾ ਹੈ, ਇਸ ਦਰਮਿਆਨ ਬਰਾਤੀਆਂ ਲਈ ਕਈ ਪ੍ਰਕਾਰ ਦੀਆਂ ਮਠਿਆਈਆਂ ਤੇ ਤਰ੍ਹਾਂ ਤਰ੍ਹਾਂ ਦੇ ਲੰਗਰ ਪਰੋਸੇ ਜਾਂਦੇ ਹਨ, ਜਦੋਂ ਕਿ ਪੰਜਵੇਂ ਤੇ ਆਖਰੀ ਦਿਨ ਇਨਾਮਵੰਡ ਸਮਰੋਹ’ਚ ਸਭਿਆਚਾਰ ਪ੍ਰੋਗ੍ਰਾਮ ਵੀ ਕਰਵਾਇਆ ਜਾਵੇਗਾ, ਸਮਾਗਮ ਦੇ ਮੁੱਖ ਪ੍ਰਬੰਧਕਾਂ ਵੱਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤਾ ਗਈ ਕਿ ਇਸ ਪੰਜ ਰੋਜ਼ਾ ਗੁਰਮਤਿ ਸਮਾਗਮ’ਚ ਆਪਣੇ ਪ੍ਰਵਾਰਾਂ ਤੇ ਸਹਿਯੋਗੀਆ ਸਮੇਤ ਦਰਸਨ ਦੇ ਕਿ ਸਮਾਗਮ ਦੀਆਂ ਰੌਣਕਾਂ ਨੂੰ ਵਧਾਇਆ ਜਾਵੇ , ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ । ਭਾਈ ਖਾਲਸਾ ਨੇ ਦੱਸਿਆ ਪੰਜ ਰੋਜ਼ਾ ਗੁਰਮਤਿ ਸਮਾਗਮ ਦੀ ਅਰੰਭਤਾ 15 ਨਵੰਬਰ ਨੂੰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜੀਵਾਰ ਅਖੰਡ ਪਾਠਾਂ ਦੀ ਲੜੀ ਨਾਲ ਹੋਵੇਗਾ ਅਤੇ 16 ਨਵੰਬਰ ਨੂੰ ਮੱਦਭਾਗ ਦੀ ਅਰਦਾਸ, ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਅਤੇ ਹਾਥੀ ਘੌੜਿਆ ਨਾਲ ਪੰਜ ਪਿਆਰਿਆਂ ਦੀ ਅਗਵਾਈ ਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਸਜਾਇਆ ਜਾਵੇਗਾ, ਭਾਈ ਖਾਲਸਾ ਨੇ ਦੱਸਿਆ ਸਮਾਗਮ ਦੇ ਤੀਜੇ ਗੇੜ’ਚ ਰੱਖੇਂ ਅਖੰਡ ਪਾਠਾਂ ਦੇ ਭੋਗ, ਸੰਤ ਸੁਮੇਲਨ ਅਤੇ 21 ਗ਼ਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਜਾਣਗੇ ਅਤੇ ਚੌਥੇ ਗੇੜ ਚ ਕਬੱਡੀ ਬਾਲੀਵਾਲ ਤੇ ਬੈਲ ਗੱਡੀਆਂ ਦੇ ਮੁਕਾਬਲੇ ਕਰਵਾਏ ਜਾਣਗੇ, ਭਾਈ ਖਾਲਸਾ ਨੇ ਦੱਸਿਆ ਪੰਜਵੇਂ ਤੇ ਆਖਰੀ ਗੇੜ’ਚ ਲੜਕੀਆਂ ਤੇ ਲੜਕਿਆਂ ਓਪਨ ਕਬੱਡੀ ਟੂਰਨਾਮੈਂਟ, ਸਭਿਆਚਾਰ ਪ੍ਰੋਗ੍ਰਾਮ ਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਜਾਣਗੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ, ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ ਵੱਡੇ ਮਹਾਂਪੁਰਖ, ਡਾਕਟਰ ਅਮਰਜੋਤ ਸਿੰਘ ਸੰਧੂ, ਕਾਰੋਬਾਰੀ ਸ੍ਰ ਜਸਬੀਰ ਸਿੰਘ ਗਰੇਵਾਲ ਲੁਧਿਆਣਾ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੇ ਵਿਦੇਸ਼ ਤੋਂ ਵਿਸ਼ੇਸ਼ ਤੋਰ ਤੇ ਪਹੁੰਚੇ ਸੰਧੂ ਪ੍ਰਵਾਰ ਸਮਾਗਮ ਦੇ ਮੁੱਖ ਪ੍ਰਬੰਧਕ ਹੋਣਗੇ ਜਦੋਂ ਕਿ ਲੰਗਰਾਂ ਦੀਆਂ ਸੇਵਾਵਾਂ ਸਾਰੀ ਦੇਖ ਰੇਖ ਬੀਬੀ ਕਰਮਜੀਤ ਸੰਧੂ ਤੇ ਸੰਯੋਗੀ ਬੀਬੀਆਂ ਦੀ ਹੋਵੇਗੀ ਭਾਈ ਖਾਲਸਾ ਨੇ ਦੱਸਿਆ ਸਮਾਗਮ ਵਿੱਚ ਸਥਾਨਕ ਪੁਲਿਸ ਪ੍ਰਸ਼ਾਸਨ ਦਾ ਪੂਰਾ ਸੰਯੋਗ ਰਹੇਗਾ ਕਿਉਂਕਿ ਬਹੁਤ ਸਾਰੀਆਂ ਉੱਚ ਸਿਆਸੀ, ਧਾਰਮਿਕ ਤੇ ਸਮਾਜਿਕ ਹਸਤੀਆਂ ਸਮਾਗਮ’ਚ ਪਹੁੰਚ ਰਹੀਆਂ ਹਨ ਅਤੇ ਗਰੀਬ ਲੜਕੀਆਂ ਦੇ ਅਨੰਦ ਕਾਰਜ ਕਰਵਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਕੀਰਤਨੀ ਜਥੇ ਪਹੁੰਚ ਰਹੇ ਹਨ ਅਤੇ ਸਮੂਹ ਸੰਤ ਸਮਾਜ ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦੇਵੇਗਾ ।।