ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਸੈਕਟਰੀ ਸੀ.ਜੇ.ਐੱਮ ਰਮਨੀਤ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਟ੍ਰੈਫਿਕ ਐਜੂਕੇਸ਼ਨ ਸੈਲ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸਕੂਲ ਆਫ ਐਮੀਨੈਂਸ ਵਿੱਚ ਸੈਮੀਨਾਰ ਲਗਾਇਆ ਗਿਆ।ਇਸ ਮੌਕੇ ਐਡਵੋਕੇਟ ਕੇਵਲ ਸਿੰਘ ਸੈਣੀ ਅਤੇ ਟ੍ਰੈਫਿਕ ਐਜੂਕੇਸ਼ਨ ਸੈਲ ਗੁਰਦਾਸਪੁਰ ਵੱਲੋਂ ਏਐਸਆਈ,ਅਮਨਦੀਪ ਸਿੰਘ, ਏਐਸਆਈ, ਸੰਜੀਵ ਕੁਮਾਰ ਆਦਿ ਹਾਜ਼ਰ ਸਨ ।
ਇਸ ਮੌਕੇ ਗੱਲ਼ ਕਰਦਿਆਂ ਐਡਵੋਕੇਟ ਕੇਵਲ ਸਿੰਘ ਸੈਣੀ ਨੇ ਕਿਹਾ ਕਿ ਬੱਚਿਆਂ ਨੂੰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਿਲਣ ਵਾਲੀਆਂ ਕਾਨੂੰਨੀ ਸੇਵਾਵਾਂ ਦੇ ਬਾਰੇ ਜਾਣਕਾਰੀ ਦਿੱਤੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਦੇ ਟੋਲ ਫਰੀ ਨੰਬਰ 15100 ਦੇ ਬਾਰੇ ਵੀ ਜਾਣਕਾਰੀ ਦਿੱਤੀ। ਏ.ਐਸ.ਆਈ, ਅਮਨਦੀਪ ਸਿੰਘ ਨੇ ਬੱਚਿਆਂ ਨੂੰ ਰੋਡ ਸੇਫਟੀ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੋਟਰ ਵਹੀਕਲ ਐਕਟ ਦੇ ਅਨੁਸਾਰ ਕਿਸੇ ਵੀ ਵਿਅਕਤੀ ਨੂੰ ਬਿਨਾਂ ਡਰਾਈਵਿੰਗ ਲਾਈਸੈਂਸ ਦੇ ਕੋਈ ਵੀ ਵਾਹਨ ਚਲਾਉਣ ਦਾ ਅਧਿਕਾਰ ਨਹੀਂ ਹੈ ਅਤੇ ਖਾਸ ਤੌਰ ਤੇ ਨਾਬਾਲਗ ਬੱਚਿਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਅੰਡਰ ਏਜ ਬੱਚਿਆਂ ਵੱਲੋਂ ਵਾਹਨ ਚਲਾਉਣ ਤੇ ਉਸਨੂੰ 25000/ ਰੁਪਏ ਜੁਰਮਾਨਾ ਅਤੇ ਉਸਦੇ ਮਾਂ ਬਾਪ ਨੂੰ ਤਿੰਨ ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਇਸ ਦੇ ਨਾਲ ਦੱਸਿਆ ਕਿ ਸਾਨੂੰ ਵਾਹਨ ਚਲਾਉਂਦੇ ਹੋਏ ਆਪਣੇ ਮੋਬਾਇਲ ਫੋਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਜੋ ਐਕਸੀਡੈਂਟ ਦਾ ਕਾਰਨ ਬਣਦਾ ਹੈ ਅਤੇ ਆਪਣੇ ਵਾਹਨਾਂ ਉੱਪਰ ਕਿਸੇ ਵੀ ਤਰਾਂ ਦੇ ਮਿਊਜੀਕਲ ਹਾਰਨ ਪ੍ਰੈਸ਼ਰ ਹਾਰਨ ਜਾਂ ਜਿਆਦਾ ਆਵਾਜ਼ ਵਾਲੇ ਸਾਈਲੈਂਸਰ ਨਹੀਂ ਲਗਾਉਣੇ ਚਾਹੀਦੇ ।
ਇਸ ਮੌਕੇ ਬੱਚਿਆਂ ਨੂੰ ਟ੍ਰੈਫਿਕ ਚਲਾਨਾ ਅਤੇ ਚਲਾਨਾਂ ਦੇ ਜੁਰਮਾਨਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਸਕੂਲ ਦੇ ਪ੍ਰਿੰਸੀਪਲ ਅਨਿਲ ਭੱਲਾ ਵੱਲੋਂ ਵੀ ਬੱਚਿਆਂ ਨੂੰ ਰੋਡ ਸੇਫਟੀ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਗਾਏ ਗਏ ਸੈਮੀਨਾਰ ਦਾ ਧੰਨਵਾਦ ਕਰਦੇ ਹੋਏ ਆਏ ਹੋਏ ਸਾਰੇ ਕਰਮਚਾਰੀਆਂ ਦਾ ਧੰਨਵਾਦ ਕੀਤਾ।