ਐੱਸ.ਡੀ.ਐੱਮ ਦੀਨਾਨਗਰ ਵਲੋਂਸਟੱਬਲ ਬਰਨਿੰਗ ਰੋਕਣ ਲਈ ਦੀਨਾਨਗਰ ਦੇ ਵੱਖ- ਵੱਖ ਪਿੰਡਾਂ ਦਾ ਦੌਰਾ

ਗੁਰਦਾਸਪੁਰ

ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਫਸਲ ਬੀਜਣ ਦੀ ਕੀਤੀ ਅਪੀਲ
ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਅੰਦਰ ਵੱਖ-ਵੱਖ ਵਿਭਾਗਾਂ ਵੱਲ਼ੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲ ਦੀ ਰਹਿੰਦ-ਖੂੰਹਦ ਖੇਤਾਂ ਵਿੱਚ ਵਾਹ ਕੇ ਕਣਕ ਬੀਜਣ ਲਈ ਅਪੀਲ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆ ਅੱਜ ਐੱਸ.ਡੀ.ਐੱਮ.ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਵੱਲ਼ੋਂ ਸਟੱਬਲ ਬਰਨਿੰਗ ਰੋਕਣ ਲਈ ਦੀਨਾਨਗਰ ਦੇ ਦਰਜਨ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਇਕਾ- ਦੁਕਾ ਅੱਗ ਦੀਆ ਘਟਨਾਵਾਂ ਤੋਂ ਇਲਾਵਾ ਕਿਤੇ ਵੀ ਕੋਈ ਅੱਗ ਲੱਗਣ ਦੀ ਕੋਈ ਘਟਨਾ ਨਹੀਂ ਵਾਪਰੀ।
ਉਨ੍ਹਾਂ ਨਾਲ ਖੇਤੀਬਾੜੀ ਵਿਸਥਾਰ ਅਫਸਰ ਮੋਹਣ ਸਿੰਘ ਵਾਹਲਾ, ਨਾਇਬ ਤਹਿਸੀਲਦਾਰ ਮਨਦੀਪ ਸਿੰਘ ਸੈਣੀ, ਐਸਐਚਓ ਦੋਰਾਗਲਾ ਵਰਿੰਦਰ ਸ਼ਰਮਾਂ, ਕਲੱਸਟਰ ਇੰਚਾਰਜ ਜੇਈ ਰਾਕੇਸ਼ ਕੁਮਾਰ, ਨੋਡਲ ਅਫਸਰ ਜਸਵੰਤ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਗੱਲ਼ ਕਰਦਿਆਂ ਐੱਸ.ਡੀ.ਐੱਮ. ਜਸਪਿੰਦਰ ਸਿੰਘ ਨੇ ਦੱਸਿਆ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਇੰਨ ਸੀਟੂ ਵਿਧੀ ਰਾਹੀਂ ਕਣਕ ਬੀਜਣ ਅਤੇ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਗਿਆ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ, ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਸਿਹਤ ਨੂੰ ਮੁੱਖ ਰੱਖਦਿਆਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।

Leave a Reply

Your email address will not be published. Required fields are marked *