ਪ੍ਰਾਇਮਰੀ ਸਿੱਖਿਆ ਸਟੱਡੀ ਸੈਂਟਰ ਝੁੱਗੀ-ਝੌਂਪੜੀ ਵਾਲੇ ਪਿੰਡ ਮਾਨ ਕੌਰ ਵਿਖੇ ਬਾਲ ਦਿਵਸ ਮਨਾਇਆ

ਗੁਰਦਾਸਪੁਰ

ਗੁਰਦਾਸਪੁਰ,15 ਨਵੰਬਰ (ਸਰਬਜੀਤ ਸਿੰਘ)– ਭਾਰਤ ਵਿੱਚ ਬਾਲ ਦਿਵਸ ਹਰ ਸਾਲ 14 ਨਵੰਬਰ ਨੂੰ ਮਨਾਇਆ ਜਾਂਦਾ ਹੈ ਅਤੇ ਇਹ ਦੇਸ਼ ਦੇ ਬੱਚਿਆਂ ਨੂੰ ਸਮਰਪਿਤ ਹੈ। ਇਸ ਦਿਨ ਦੇਸ਼ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਯਾਦ ਕਰਦਾ ਹੈ। ਇਸ ਪ੍ਰਥਾ ਨੂੰ ਜਾਰੀ ਰੱਖਣ ਲਈ ਰੋਮੇਸ਼ ਮਹਾਜਨ, ਨੈਸ਼ਨਲ ਐਵਾਰਡੀ ਜੋ ਕਿ ਮੁੱਢਲੇ ਸਿੱਖਿਆ ਸਟੱਡੀ ਸੈਂਟਰ ਝੁੱਗੀ ਖੇਤਰ ਪਿੰਡ ਮਾਨ ਕੌਰ ਦੇ ਸੰਸਥਾਪਕ ਪ੍ਰਧਾਨ ਹਨ, ਨੇ ਇਹ ਦਿਵਸ ਝੁੱਗੀ ਝੌਂਪੜੀ ਦੇ 70 ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮਨਾਇਆ। ਇਸ ਮੌਕੇ ਰਜਿੰਦਰ ਅਗਰਵਾਲ, ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ ਰਾਜੇਸ਼ ਆਹਲੂਵਾਲੀਆ ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ, ਰੰਜੀਵ ਪਾਲ ਸਿੰਘ ਚੀਮਾ, ਸੀ.ਜੇ.ਐਮਮੈਡਮ ਰਮਨੀਤ ਕੌਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ।ਇਸ ਮੌਕੇ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਬੱਚਿਆਂ ਨੂੰ ਸਨੈਕਸ ਅਤੇ ਮਠਿਆਈਆਂ ਵੀ ਵਰਤਾਈਆਂ ਗਈਆਂ। ਬੱਚਿਆਂ ਵਲੋਂ ਇਸ ਮੌਕੇ ਆਪਣੀਆਂ ਵੱਖ ਵੱਖ ਗਤੀਵਿਧੀਆਂ ਵੀ ਕੀਤੀਆਂ ਗਈਆਂ।ਇਸ ਮੌਕੇ ਕੰਵਰਪਾਲ ਪ੍ਰਧਾਨ ਲਾਇਨਜ਼ ਕਲੱਬ ਕਾਹਨੂੰਵਾਨ ਫਤਿਹ ਅਤੇ ਬਖਸ਼ੀ ਰਾਜ ਪ੍ਰੋਜੈਕਟ ਕੋਆਰਡੀਨੇਟਰ ਵੀ ਮੌਜੂਦ ਰਹੇ।

Leave a Reply

Your email address will not be published. Required fields are marked *