ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਿਲਣ ਵਾਲੀਆਂ ਸੇਵਾਵਾਂ ਅਤੇ ਰੋਡ ਸੇਫਟੀ ਸਬੰਧੀ ਜਾਣਕਾਰੀ ਦੇਣ ਲੱਗਾ ਸੈਮੀਨਾਰ

ਗੁਰਦਾਸਪੁਰ

ਗੁਰਦਾਸਪੁਰ,15 ਨਵੰਬਰ (ਸਰਬਜੀਤ ਸਿੰਘ)– ਅੱਜ ਥ੍ਰੀ ਵ੍ਹੀਲਰ ਆਟੋ ਯੂਨੀਅਨ ਬਟਾਲਾ ਰੋਡ ਗੁਰਦਾਸਪੁਰ ਵਿਖੇ ਯੂਨੀਅਨ ਦੇ ਪ੍ਰਧਾਨ ਜਸਪਾਲ ਸਿੰਘ ਦੇ ਸਹਿਯੋਗ ਨਾਲ ਥ੍ਰੀ ਵ੍ਹੀਲਰ ਚਾਲਕਾਂ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਿਲਣ ਵਾਲੀਆਂ ਸੇਵਾਵਾਂ ਅਤੇ ਰੋਡ ਸੇਫਟੀ ਸਬੰਧੀ ਜਾਣਕਾਰੀ ਦੇਣ ਦੇ ਲਈ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਵਿੱਚ ਟਰੈਫਿਕ ਐਜੂਕੇਸ਼ਨ ਸੈਲ ਗੁਰਦਾਸਪੁਰ ਵੱਲੋਂ ਏ.ਐਸ.ਆਈ ਅਮਨਦੀਪ ਸਿੰਘ ਏ.ਐਸ.ਆਈ ਸੰਜੀਵ ਕੁਮਾਰ ਹਾਜ਼ਰ ਸਨ। ਸੈਮੀਨਾਰ ਵਿੱਚ ਏਐਸਆਈ ਅਮਨਦੀਪ ਸਿੰਘ ਨੇ ਥ੍ਰੀ ਵ੍ਹੀਲਰ ਚਾਲਕਾਂ ਰਾਹਗੀਰਾਂ ਅਤੇ ਦੁਕਾਨਦਾਰਾਂ ਨੂੰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਿਲਣ ਵਾਲੀਆਂ ਅਲੱਗ ਅਲੱਗ ਸੇਵਾਵਾਂ ਦੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਇਸ ਦੇ ਨਾਲ ਨਾਲ ਹੋਏ ਹੈਲਪਲਾਈਨ ਨੰਬਰ 15100 ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਰੋਡ ਸੇਫਟੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਉਣ ਵਾਲੇ ਸਮੇਂ ਦੇ ਵਿੱਚ ਧੁੰਦਾਂ ਦਾ ਮੌਸਮ ਵਿੱਚ ਅਕਸਰ ਐਕਸੀਡੈਂਟਾਂ ਦੀ ਗਿਣਤੀ ਵੱਧ ਜਾਂਦੀ ਹੈ । ਇਸ ਲਈ ਡਰਾਈਵਰਾਂ ਰਾਹਗੀਰਾਂ ਅਤੇ ਦੁਕਾਨਦਾਰਾਂ ਨੂੰ ਧੁੰਦ ਦੇ ਮੌਸਮ ਵਿੱਚ ਵਾਹਨ ਚਲਾਉਣ ਦੇ ਸੜਕੀ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਸੈਮੀਨਾਰ ਵਿੱਚ ਹਾਜ਼ਰ ਥ੍ਰੀ ਵ੍ਹੀਲਰ ਆਟੋ ਯੂਨੀਅਨ ਦੇ ਪ੍ਰਧਾਨ ਜਸਪਾਲ ਸਿੰਘ ਅਤੇ ਡਰਾਈਵਰ ਮੋਹਨ ਲਾਲ ਰਕੇਸ਼ ਕੁਮਾਰ ਸੂਰਜ ਸੁਖਬੀਰ ਸਿੰਘ ਲਵਲੀ ਆਦਿ ਨੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦੇਣ ਤੇ ਆਏ ਹੋਏ ਟਰੈਫਿਕ ਕਰਮਚਾਰੀਆਂ ਦਾ ਧੰਨਵਾਦ ਕੀਤਾ

Leave a Reply

Your email address will not be published. Required fields are marked *