ਗੁਰਦੁਆਰਾ ਛੇਵੀਂ ਪਾਤਸ਼ਾਹੀ ਮੰਨਣ ਗੁਰਦਾਸਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਨਿਹੰਗ ਸਿੰਘਾਂ ਵੱਲੋਂ ਮਹੱਲਾ ਖੇਡਿਆ- ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ

ਗੁਰਦਾਸਪੁਰ

ਗੁਰਦਾਸਪੁਰ, 15 ਨਵੰਬਰ ( ਸਰਬਜੀਤ ਸਿੰਘ)– ਅੱਜ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਮੰਨਣ ਤਹਿਸੀਲ ਬਟਾਲਾ ਜ਼ਿਲਾ ਗੁਰਦਾਸਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਤੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਗਿਆ, ਸਮੂਹ ਬੁਲਾਰਿਆ ਤੇ ਮਹੱਲਾ ਖੇਡਣ ਵਾਲੀਆਂ ਨਿਹੰਗ ਸਿੰਘ ਫ਼ੌਜਾਂ ਤੇ ਸੰਤਾਂ ਮਹਾਪੁਰਸ਼ਾਂ ਦਾ ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ ਸ਼ਹੀਦੀ ਦੇਗਾਂ ਵਾਲਿਆਂ ਵੱਲੋਂ ਸਨਮਾਨ ਕੀਤਾ ਗਿਆ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਮਤਿ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ। ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਤੇ ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ ਸ਼ਹੀਦੀ ਦੇਗਾਂ ਵਾਲਿਆਂ ਵੱਲੋਂ ਮਹਾਨ ਗੁਰਮਤਿ ਸਮਾਗਮ ਤੇ ਮਹੱਲਾ ਦੇ ਪ੍ਰਦਰਸ਼ਨ ਰਾਹੀਂ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦੀ ਇੱਕ ਧਾਰਮਿਕ ਲਹਿਰ ਚਲਾਈ ਹੋਈ ਹੈ

ਭਾਈ ਖਾਲਸਾ ਨੇ ਦੱਸਿਆ ਇਸੇ ਧਾਰਮਿਕ ਲਹਿਰ ਤਹਿਤ ਇਸ ਸਾਲ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਸਥਾਨਕ ਸੰਗਤਾਂ ਦੇ ਨਾਲ ਨਾਲ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸੰਯੋਗ ਨਾਲ ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ ਸ਼ਹੀਦੀ ਦੇਗਾਂ ਵਾਲਿਆਂ ਦੀ ਦੇਖ-ਰੇਖ ਹੇਠ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ, ਭਾਈ ਖਾਲਸਾ ਨੇ ਦੱਸਿਆ ਪਰਸੋਂ ਤੋਂ ਰੱਖੇਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਪੋਥੀ ਸਾਹਿਬ ਦੇ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਬਾਬਾ ਮਨਜੀਤ ਸਿੰਘ ਤੇ ਗੁਰੂ ਨਾਨਕ ਦਲ ਦੇ ਕੀਰਤਨੀ ਜਥਿਆਂ ਸ਼ਬਦ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ, ਕਥਾ ਵਾਚਕ ਗਿਆਨੀ ਮਹਿਤਾਬ ਸਿੰਘ ਗੁਰਮਤਿ ਵਿਦਿਆਲਾ ਭੰਬੋਈ, ਗਿਆਨੀ ਗੁਰਿੰਦਰ ਸਿੰਘ ਜੀ ਸਰਬਲੋਹ ਬੁੰਗਾ ਨੰਗਲੀ ਤੇ ਗਿਆਨੀ ਬਲਕਾਰ ਸਿੰਘ ਗੁਰੂ ਨਾਨਕ ਦਲ ਵਾਲਿਆਂ ਵੱਲੋਂ ਗੁਰਬਾਣੀ ਕਥਾ ਵਿਚਾਰ ਰਾਹੀਂ ਹਾਜ਼ਰੀ ਲਵਾਈ ਤੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪਾਵਨ ਪਵਿੱਤਰ ਇਤਿਹਾਸ ਤੋਂ ਜਾਣੂ ਕਰਵਾਇਆ, ਭਾਈ ਸੁਖਬੀਰ ਸਿੰਘ ਜੀ ਨੇ ਕਵੀਸ਼ਰੀ ਰਾਹੀਂ ਹਾਜ਼ਰੀ ਲਵਾਈ ਤੇ ਗਿਆਨੀ ਪੂਰਨ ਸਿੰਘ ਅਰਸ਼ੀ ਜੀ ਵੱਲੋਂ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ, ਧਾਰਮਿਕ ਦੀਵਾਨ ਦੀ ਸਮਾਪਤੀ ਤੋਂ ਉਪਰੰਤ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ, ਸਿੰਘ ਸਾਹਿਬ ਬਾਬਾ ਮਾਨ ਸਿੰਘ ਜੀ ਮੁਖੀ ਗੁਰੂ ਨਾਨਕ ਦਲ, ਜਥੇਦਾਰ ਬਾਬਾ ਬਲਵਿੰਦਰ ਸਿੰਘ ਜੀ ਤਰਨਾ ਦਲ ਮਹਿਤਾ ਚੌਂਕ, ਜਥੇਦਾਰ ਬਾਬਾ ਹਰੀ ਸਿੰਘ ਜੀ,ਸੰਤ ਬਾਬਾ ਅਮਰੀਕ ਸਿੰਘ ਘੁੰਮਣ ਵਾਲੇ, ਜਥੇਦਾਰ ਬਾਬਾ ਜਗੀਰ ਸਿੰਘ ਭੰਬੋਈ, ਜਥੇਦਾਰ ਬਾਬਾ ਰਛਪਾਲ ਸਿੰਘ ਮਹਿਤਾ ਚੌਂਕ ਆਦਿ ਜਥੇਦਾਰ ਸਾਹਿਬਾਨਾਂ ਦੀ ਅਗਵਾਈ’ਚ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਫੌਜ਼ਾਂ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜ਼ੇ ਬਰਛੇ ਬਰਛੀਆਂ, ਖੰਡੇ,ਦੂਧਾਰੇ ਤੇ ਕਿਰਪਾਨਾਂ ਦੇ ਨਾਲ ਨਾਲ ਕਈ ਤਰ੍ਹਾਂ ਦੇ ਜੰਗ ਜੂੰ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਛੇਵੀਂ ਤੋਂ ਰਵਾਨਾ ਹੋ ਕੇ ਨਗਰ ਦੀਆਂ ਪਰਕਰਮਾਂ ਕਰਨ ਤੋਂ ਬਾਅਦ ਘੌੜ ਸਵਾਰੀ, ਨੇਜ਼ਾ ਬਾਜ਼ੀ, ਗਤਕਾਬਾਜ਼ੀ ਪੈਂਤੜੇ ਕੱਢਣੇ ਕਿੱਲੀ ਤੇ ਕਿਲਾ ਪੁੱਟਣਾ, ਕਿਲਾ ਫਤਹਿ ਕਰਨਾ, ਨੰਗੀਆਂ ਤਲਵਾਰਾਂ ਨਾਲ ਗਤਕਾ ਖੇਡਣ ਤੇ ਦੋ ਦੋ ਤਿੰਨ ਤਿੰਨ ਘੌੜਿਆ ਤੇ ਇਕ ਸਵਾਰ ਦੌੜਾਂ ਲਗਾਉਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦਾ ਜੰਗੀ ਪੱਧਰ ਤੇ ਉਪਰਾਲਾ ਕੀਤਾ, ਮੁੱਖ ਪ੍ਰਬੰਧਕ ਜਥੇਦਾਰ ਬਾਬਾ ਸੁੱਖਾ ਸਿੰਘ ਜੀ ਮੰਨਣ ਸ਼ਹੀਦੀ ਦੇਗਾਂ ਵਾਲਿਆਂ ਵੱਲੋਂ ਮਹੱਲਾ ਖੇਡਣ ਵਾਲਿਆਂ ਤੇ ਹੋਰ ਸੰਤਾਂ ਮਹਾਪੁਰਸ਼ਾਂ ਸਮੇਤ ਦਲ ਪੰਥਾਂ ਦੇ ਜਥੇਦਾਰ ਸਾਹਿਬਾਨਾਂ ਦਾ ਸਨਮਾਨ ਕੀਤਾ ਗਿਆ, ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ ।

Leave a Reply

Your email address will not be published. Required fields are marked *