ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਦੀ ਪ੍ਰਧਾਨਗੀ ਹੇਠ ਜਿਲ੍ਹੇ ਦੇ ਸਮੂਹ ਹੋਟਲ, ਰੈਸਟੋਰੈਂਟ, ਪੈਲੇਸ ਤੇ ਗੈਸਟ ਹਾਊਸ ਦੇ ਮਾਲਕਾਂ ਤੇ ਨੁਮਾਇੰਦਿਆਂ ਨਾਲ ਮੀਟਿੰਗ

ਗੁਰਦਾਸਪੁਰ

ਕਿਹਾ-ਹਲਕੇ ਤੋਂ ਬਾਹਰੀ ਵਿਅਕਤੀ ਮਿਤੀ 18 ਨਵੰਬਰ ਨੂੰ ਸ਼ਾਮ 06.00 ਵਜੇ ਤੋਂ ਪਹਿਲਾਂ-ਪਹਿਲਾਂ ਵਾਪਸ ਚਲੇ ਜਾਣ ਨੂੰ ਯਕੀਨੀ ਬਣਾਇਆ ਜਾਵੇ
ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਉਮਾ ਸ਼ੰਕਰ ਗੁਪਤਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹੇ ਦੇ ਸਮੂਹ ਹੋਟਲ, ਰੈਸਟੋਰੈਂਟ, ਪੈਲੇਸ ਤੇ ਗੈਸਟ ਹਾਊਸ ਦੇ ਮਾਲਕਾਂ ਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਬਲਵਿੰਦਰ ਸਿੰਘ ਰੰਧਾਵਾ, ਐਸਪੀ (ਡੀ) ਗੁਰਦਾਸਪੁਰ, ਮਨਜਿੰਦਰ ਸਿੰਘ ਚੋਣ ਤਹਿਸੀਲਦਾਰ, ਐਕਸਾਈਜ਼ ਵਿਭਾਗ ਦੇ, ਅਧਿਕਾਰੀ ਆਦਿ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਉਮਾ ਸ਼ੰਕਰ ਗੁਪਤਾ ਨੇ ਦੱਸੀਆ ਕਿ ਜਿਮਨੀ ਚੋਣ ਡੇਰਾ ਬਾਬਾ ਨਾਨਕ ਜੋ ਮਿਤੀ 20 ਨਵੰਬਰ 2024 ਨੂੰ ਹੋਣ ਜਾ ਰਹੀ ਹੈ, ਚੋਣ ਸਬੰਧੀ ਚੋਣ ਪ੍ਰਚਾਰ ਮਿਤੀ 18 ਨਵੰਬਰ ਨੂੰ ਸ਼ਾਮ 06.00 ਵਜੇ ਤੋਂ ਬਾਅਦ ਬੰਦ ਹੋ ਜਾਵੇਗਾ। ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਲਕੇ ਤੋਂ ਬਾਹਰੋਂ ਆਏ ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ ਦੀ ਮੌਜੂਦਗੀ ਉਸ ਹਲਕੇ ਵਿੱਚ ਨਹੀਂ ਹੋਣੀ ਚਾਹੀਦੀ।
ਡਿਪਟੀ ਕਮਿਸ਼ਨਰ ਨੇ ਸਮੂਹ ਹੋਟਲ, ਰੈਸਟੋਰੈਂਟ, ਪੈਲੇਸ ਤੇ ਗੈਸਟ ਹਾਊਸ ਦੇ ਮਾਲਕਾਂ ਤੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਹਲਕੇ ਤੋਂ ਬਾਹਰੋਂ ਆਏ ਸਿਆਸੀ ਵਰਕਰ, ਪਾਰਟੀ ਵਰਕਰ ਜਾਂ ਚੋਣ ਪਰਚਾਰ ਸਬੰਧੀ ਆਦਿ ਹੋਟਲ, ਰੈਸਟੋਰੈਂਟ, ਪੈਲੇਸ ਤੇ ਗੈਸਟ ਹਾਊਸ ਵਿੱਚ ਨਹੀਂ ਠਹਿਰ ਸਕਦੇ ਅਤੇ 18 ਨਵੰਬਰ 2024 ਨੂੰ ਸ਼ਾਮ 06.00 ਵਜੇ ਤੋਂ ਪਹਿਲਾਂ-ਪਹਿਲਾਂ ਵਾਪਸ ਚਲੇ ਜਾਣ ਨੂੰ ਯਕੀਨੀ ਬਣਾਇਆ ਜਾਵੇ। 18 ਨਵੰਬਰ ਸ਼ਾਮ 6:00 ਵਜੇ ਤੋਂ 20 ਨਵੰਬਰ ਸ਼ਾਮ 6:00 ਵਜੇ ਤੱਕ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਰਹੇਗਾ ਡਰਾਈ ਡੇਅ
ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਸਮੂਹ ਹੋਟਲ, ਰੈਸਟੋਰੈਂਟ, ਪੈਲੇਸ ਤੇ ਗੈਸਟ ਹਾਊਸ ਦੇ ਮਾਲਕਾਂ ਤੇ ਨੁਮਾਇੰਦਿਆਂ ਨੂੰ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਤੇ ਹਲਕੇ ਦੇ ਆਸ ਪਾਸ ਦੇ ਤਿੰਨ ਕਿਲੋਮੀਟਰ ਦੇ ਖੇਤਰ ਵਿੱਚ ਮਿਤੀ 18 ਨਵੰਬਰ 2024 ਸ਼ਾਮ 6:00 ਵਜੇ ਤੋਂ ਮਿਤੀ 20 ਨਵੰਬਰ 2024 ਸ਼ਾਮ 6:00 ਵਜੇ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 23 ਨਵੰਬਰ 2024 ਨੂੰ ਡਰਾਈ ਡੇਅ ਰਹੇਗਾ। ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੇ ਠੇਕੇ ਖੋਲ੍ਹਣ ਅਤੇ ਸ਼ਰਾਬ ਨੂੰ ਵੇਚਣ ਤੇ ਸਟੋਰ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਰਹੇਗੀ। ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਆਦਿ ਜਿੱਥੇ ਸ਼ਰਾਬ ਵੇਚਣ ਦੀ ਕਾਨੂੰਨੀ ਇਜਾਜ਼ਤ ਹੈ ‘ਤੇ ਵੀ ਪੂਰਨ ਪਾਬੰਦੀ ਰਹੇਗੀ।

Leave a Reply

Your email address will not be published. Required fields are marked *