ਸੁਲਤਾਨਪੁਰ, ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਸੁਲਤਾਨਪੁਰ ‘ਚ ਤਿੰਨ ਦਿਨਾਂ ਤੋਂ ਚੱਲ ਰਹੇ ਧਾਰਮਿਕ ਸਮਾਗਮਾ ਦੇ ਆਖਰੀ ਦਿਨ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਘੌੜ ਸਵਾਰੀ, ਗਤਕਾਬਾਜ਼ੀ, ਨੇਜ਼ਾ ਬਾਜ਼ੀ ਪੈਂਤੜੇ, ਕੱਢਣੇ ਕਿੱਲੀ ਤੇ ਕਿਲਾ ਪੁੱਟਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਦਾ ਜੰਗੀ ਪੱਧਰ ਤੇ ਉਪਰਾਲਾ ਕੀਤਾ, ਮਹੱਲਾ ਖੇਡਣ ਵਾਲਿਆਂ ਨੂੰ ਜਥੇਦਾਰਾਂ ਸਾਹਿਬਾਨਾਂ ਵੱਲੋਂ ਸਨਮਾਨਿਤ ਕੀਤਾ ਗਿਆ, ਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਹੱਲੇ’ਚ ਸ਼ਾਮਲ ਹੋਣ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।

ਉਹਨਾਂ ਭਾਈ ਖਾਲਸਾ ਨੇ ਦੱਸਿਆ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁੱਖੀ ਦਸਮੇਸ਼ ਤਰਨਦਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁੱਖੀ ਮਾਲਵਾ ਤਰਨਾ ਦਲ ਤੇ ਹੋਰ ਦਲ ਪੰਥਾਂ ਵੱਲੋਂ ਆਪਣੇ ਆਪਣੇ ਪੜਾਵਾਂ ਤੇ ਪਰਸੋਂ ਦੇ ਰੋਜ਼ ਤੋਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇਂ ਪਾਠਾਂ ਦੇ ਭੋਗ ਪਾਏ ਗਏ ਤੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਧਾਰਮਿਕ ਖੇਤਰ’ਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਲੋਂ ਹਾਜ਼ਰੀ ਲਵਾ ਕੇ ਆਈ ਸੰਗਤ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਪਾਵਨ ਪਵਿੱਤਰ ਇਤਿਹਾਸ ਤੋਂ ਜਾਣੂ ਕਰਵਾਇਆ, ਭਾਈ ਖਾਲਸਾ ਨੇ ਦੱਸਿਆ ਦੀਵਾਨ ਸਮਾਪਤੀ ਤੋਂ ਬਾਅਦ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜ਼ੇ ਬਰਛੇ ਬਰਛੀਆਂ ਖੰਡੇ ਕਿਰਪਾਨਾਂ ਤੇ ਹੋਰ ਕਈ ਤਰ੍ਹਾਂ ਜੰਗ ਜੂੰ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਦਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਤਰਨਾ ਦਲ ਤੇ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁਖੀ ਮਾਲਵਾ ਤਰਨਾ ਦਲ ਦੀ ਅਗਵਾਈ’ਚ ਸਮੂਹ ਸੁਲਤਾਨ ਪੁਰ ਲੌਧੀ ਦੇ ਇਤਿਹਾਸਕ ਗੁਰਦੁਆਰਿਆਂ’ਚ ਨਕਮਸਤ ਹੋ ਕੇ ਸਥਾਨਕ ਮੰਡੀ ਦੀ ਗਰਾਊਂਡ ਵਿੱਚ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ ਜਿਸ ਵਿਚ ਲਾਡਲੀਆਂ ਨਿਹੰਗ ਫੌਜ਼ਾਂ ਵੱਲੋਂ ਘੌੜ ਸਵਾਰੀ, ਨੇਜ਼ਾ ਬਾਜ਼ੀ ,ਗਤਕਾਬਾਜ਼ੀ, ਪੈਂਤੜੇ ਕੱਢਣੇ, ਕਿੱਲੀ ਤੇ ਕਿਲਾ ਪੁੱਟਣਾ,ਦੋ ਦੋ ਤਿੰਨ ਤਿੰਨ ਘੌੜਿਆ ਤੇ ਇਕ ਸਵਾਰ ਨੇ ਦੌੜਾਂ ਲਾਉਣੀਆਂ, ਦੋ ਦੋ ਨੰਗੀਆਂ ਤਲਵਾਰਾਂ ਨਾਲ ਗਤਕੇਬਾਜ਼ੀ ਦੇ ਜੌਹਰ ਵਿਖਾਉਣ ਵਰਗੀਆਂ ਕਈ ਤਰ੍ਹਾਂ ਜੰਗ ਜੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ, ਮਹੱਲਾ ਖੇਡਣ ਵਾਲਿਆਂ ਨੂੰ ਦਲ ਮੁਖੀਆਂ ਵੱਲੋਂ ਮਾਇਆ ਦੇ ਗੱਫੇ ਦੇ ਕੇ ਨਿਵਾਜਿਆ ਗਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ, ਇਸ ਮੌਕੇ ਤੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਮੁਖੀ ਦਸਮੇਸ਼ ਤਰਨਦਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁੱਖੀ ਮਾਲਵਾ ਤਰਨਾ ਦਲ, ਜਥੇਦਾਰ ਬਾਬਾ ਪ੍ਰਗਟ ਸਿੰਘ ਜੀ ਮਜੀਠਾ ਬਾਈਪਾਸ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਮੁਖੀ ਸ਼ਹੀਦ ਬਾਬਾ ਬਲਵੰਤ ਸਿੰਘ ਤਰਨਾ ਦਲ, ਜਥੇਦਾਰ ਬਾਬਾ ਸਨੀ ਸਿੰਘ ਜੀ ਮੀਤ ਜਥੇਦਾਰ, ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ, ਜਥੇਦਾਰ ਬਾਬਾ ਤਰਸੇਮ ਸਿੰਘ ਰੰਘੜਨੰਗਲ, ਬਾਬਾ ਜੋਗਾ ਸਿੰਘ ਹਜ਼ੂਰ ਸਾਹਿਬ ਨਾਂਦੇੜ ਸਾਹਿਬ, ਜਥੇਦਾਰ ਬਾਬਾ ਰਣਜੀਤ ਸਿੰਘ ਲੰਗਰਾਂ ਵਾਲੇ, ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਨਰਿੰਦਰ ਵੱਲਾ, ਬਾਬਾ ਰਾਜਾ ਸਿੰਘ ਵੱਲਾ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬਾਨ ਤੇ ਲਾਡਲੀਆਂ ਨਿਹੰਗ ਫੌਜ਼ਾਂ ਹਾਜਰ ਸਨ ।



