ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)- ਸੁਰਿੰਦਰ ਸਿੰਘ, ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਭਾਰਤ ਚੋਣ ਕਮਿਸ਼ਨ, ਵੱਲੋਂ ਜਾਰੀ ਸਟੈਡਰਡ ਓਪਰੇਟਿੰਗ ਪਰਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ, ਚੋਣਾਂ ਵਾਲੇ ਦਿਨ 20 ਨਵੰਬਰ 2024 ਨੂੰ ਵਿਧਾਨ ਸਭਾ ਹਲਕਾ-10 ਡੇਰਾ ਬਾਬਾ ਨਾਨਕ ਵਿਖੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀ ਲਗਾਉਣ ਦੇ ਹੁਕਮ ਕੀਤੇ ਹਨ।ਹੁਕਮ ਅਨੁਸਾਰ ਪੋਲਿੰਗ ਬੂਥਾਂ ਜਾਂ ਜਨਤਕ ਜਾਂ ਨਿੱਜੀ ਜਗ੍ਹਾਂ ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕਾਂ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਵੱਲੋ ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ ਸ਼ਰਾਬਾ, ਹੁੱਲੜਬਾਜੀ ਵੀ ਨਹੀਂ ਕੀਤਾ ਜਾਵੇਗੀ। ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਨਹੀਂ ਲਗਾਏਗਾ।