ਅੰਮ੍ਰਿਤਸਰ, ਗੁਰਦਾਸਪੁਰ, 21 ਨਵੰਬਰ ( ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹਾਦਤੀ ਸ਼ੀਸ਼ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਂਟ ਕਰਕੇ (ਰੰਘਰੇਟੇ ਗੁਰ ਕੇ ਬੇਟੇ ) ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ( ਭਾਈ ਜੈਤਾ ਜੀ ) ਦੀ ਮਹਾਨ ਕੁਰਬਾਨੀ ਨੂੰ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ’ਚ ਜਾਗਰੂਕ ਕਰਨ ਹਿੱਤ ਮਹਾਨ ਵਿਸ਼ਾਲ ਨਗਰ ਕੀਰਤਨ 6 ਦਸੰਬਰ ਤੋਂ 10 ਦਸੰਬਰ ਤੱਕ ਕੱਢਿਆ ਜਾ ਰਿਹਾ ਹੈ,ਇਹ ਨਗਰ ਕੀਰਤਨ 6 ਦਸੰਬਰ ਨੂੰ ਦਿੱਲੀ ਦੇ ਸੀਸ ਗੰਜ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਵੇਗਾ ਤੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 10 ਦਸੰਬਰ ਨੂੰ ਆਨੰਦਪੁਰ ਸਾਹਿਬ ਦੀ ਧਰਤੀ ਤੇ ਪਹੁੰਚੇਗਾ, ਜਿਥੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਦਾ ਸਨਮਾਨ ਕੀਤਾ ਜਾਵੇਗਾ। ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਅੱਜ ਗੁਰਦੁਆਰਾ ਟਿੱਬਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਅੰਮ੍ਰਿਤਸਰ ਮਹਿਤਾ ਰੋਡ ਵੱਲਾ ਵਿਖੇ ਸਮੂਹ ਰੰਘਰੇਟਾ ਨਿਹੰਗ ਸਿੰਘਾਂ ਦੀ ਇਸ ਸਬੰਧੀ ਹੋਈ ਮੀਟਿੰਗ’ਚ ਸ਼ਾਮਲ ਹੋਣ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ। ਉਹਨਾਂ ਭਾਈ ਖਾਲਸਾ ਨੇ ਦੱਸਿਆ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਇਸ ਸਬੰਧੀ ਇੱਕ ਪੋਸਟਰ ਵੀ ਜਾਰੀ ਕੀਤਾ ਗਿਆ, ਮੀਟਿੰਗ ਵਿੱਚ ਨਗਰ ਕੀਰਤਨ ਦੇ ਪ੍ਰਬੰਧਕੀ ਸਰਪ੍ਰਸਤ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਮੁਖੀ ਦਸਮੇਸ਼ ਤਰਨਾਦਲ, ਚੇਅਰਮੈਨ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾਦਲ, ਸੈਕਟਰੀ ਜਥੇਦਾਰ ਸੁਖਪਾਲ ਸਿੰਘ ਫੂਲ ਬਠਿੰਡਾ ਮੁੱਖੀ ਮਾਲਵਾ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਜਥੇ ਬਾਬਾ ਰਾਜਾ ਰਾਜ ਸਿੰਘ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ, ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਧਾਨ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ, ਜਥੇਦਾਰ ਬਾਬਾ ਸੁਖਦੇਵ ਸਿੰਘ ਲੋਪੋ, ਬਾਬਾ ਤਰਸੇਮ ਸਿੰਘ ਰੰਘੜਨੰਗਲ, ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਬਾਬਾ ਪੰਜਾਬ ਸਿੰਘ ਸੁਲਤਾਨਵਿੰਡ, ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ, ਜਥੇਦਾਰ ਬਾਬਾ ਗੁਰਮੀਤ ਸਿੰਘ ਸੈਕਟਰੀ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ, ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ, ਬਾਬਾ ਨਰਿੰਦਰ ਸਿੰਘ ਵੱਲਾ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬਾਨ ਤੇ ਲਾਡਲੀਆਂ ਨਿਹੰਗ ਫੌਜ਼ਾਂ ਹਾਜਰ ਸਨ । ਭਾਈ ਖਾਲਸਾ ਨੇ ਦੱਸਿਆ ਨਗਰ ਕੀਰਤਨ ਕੀਰਤਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੂਰਾ ਸੰਯੋਗ ਰਹੇਗਾ, ਭਾਈ ਖਾਲਸਾ ਨੇ ਦੱਸਿਆ ਇਸ ਨਗਰ ਕੀਰਤਨ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੀ ਹਾਜ਼ਰੀ ਲਵਾ ਰਹੀਆਂ ਹਨ, ਭਾਈ ਖਾਲਸਾ ਨੇ ਦੱਸਿਆ ਇਹ ਸੀਸ ਭੇਂਟ ਨਗਰ ਕੀਰਤਨ 6 ਦਸੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸੈਕੜੇ ਗੱਡੀਆਂ ਦੇ ਕਾਫਲੇ ਨਾਲ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾਵੇਗਾ, ਭਾਈ ਖਾਲਸਾ ਨੇ ਦੱਸਿਆ ਨਗਰ ਕੀਰਤਨ ਦੀ ਸਮਾਪਤੀ 10 ਦਸੰਬਰ ਨੂੰ ਅਨੰਦਪੁਰ ਸਾਹਿਬ ਵਿਖੇ ਹੋਵੇਗੀ ਅਤੇ ਇਹਨਾਂ ਸਾਰੇ ਸਮਾਗਮਾਂ ਸਮੇਂ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਭਾਈ ਖਾਲਸਾ ਨੇ ਦੱਸਿਆ ਦਿੱਲੀ, ਹਰਿਆਣਾ ਤੇ ਪੰਜਾਬ ਦੇ ਪੁਲਿਸ ਪ੍ਰਸ਼ਾਸਨ ਦਾ ਨਗਰ ਕੀਰਤਨ ਨੂੰ ਪੂਰਾ ਪੂਰਾ ਸੰਯੋਗ ਦਿੱਤਾ ਜਾਵੇਗਾ।