ਗੁਰਦਾਸਪੁਰ, 21 ਨਵੰਬਰ ( ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੌਵੇਂ ਪਾਤਸ਼ਾਹ ਜੀ ਦੇ ਸ਼ਹਾਦਤੀ ਸ਼ੀਸ਼ ਨੂੰ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਭੇਂਟ ਕਰਕੇ ਰੰਘਰੇਟੇ ਗੁਰੂ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਮਹਾਨ ਲਾਸਾਨੀ ਕੁਰਬਾਨੀ ਨੂੰ ਸਿੱਖ ਸੰਗਤਾਂ ਵਿੱਚ ਜਾਗਰੂਕ ਕਰਨ ਲਈ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਯੋਗ ਨਾਲ ਦਿੱਲੀ ਤੋਂ ਆਨੰਦਪੁਰ ਸਾਹਿਬ ਤੱਕ 6 ਦਸੰਬਰ ਤੋਂ 10 ਦਸੰਬਰ ਤੱਕ ਕੱਢੇ ਜਾ ਰਹੇ ਵਿਸ਼ਾਲ ਸੀਸ ਭੇਂਟ ਨਗਰ ਕੀਰਤਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੂਰਨ ਹਮਾਇਤ ਕਰਦੀ ਹੋਈ ਇਸ ਸ਼ੀਸ਼ ਭੇਂਟ ਨਗਰ ਕੀਰਤਨ ਨੂੰ ਸਮੇਂ ਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਕਾਰਜ ਉਪਰਾਲਾ ਮੰਨਦੀ ਹੈ, ਕਿਉਂਕਿ ਅੱਜ ਸਮਾਂ ਮੰਗ ਕਰ ਰਿਹਾ ਹੈ ਕਿ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਹਿੰਦੂ ਧਰਮ ਲਈ ਕੀਤੀ ਕੁਰਬਾਨੀ ਅਤੇ ਉਹਨਾਂ ਦਾ ਸ਼ਹਾਦਤੀ ਪਵਿੱਤਰ ਸ਼ੀਸ਼ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਭੇਂਟ ਕਰਕੇ ਰੰਘਰੇਟੇ ਗੁਰੂ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਪਵਿੱਤਰ ਇਤਿਹਾਸ ਨੂੰ ਨਾਨਕ ਲੇਵਾ ਸੰਗਤਾਂ ਵਿੱਚ ਸਾਂਝਾ ਕੀਤਾ ਜਾ ਸਕੇ , ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਵਿਸ਼ਾਲ ਸ਼ੀਸ਼ ਭੇਂਟ ਨਗਰ ਕੀਰਤਨ ਦੀ ਪੂਰਨ ਹਮਾਇਤ ਕਰਦੀ ਹੋਈ ਇਸ ਨੂੰ ਹਰ ਤਰ੍ਹਾਂ ਨਾਲ ਪੂਰਾ ਸਹਿਯੋਗ ਕਰੇਗੀ। ਭਾਈ ਵਿਰਸਾ ਸਿੰਘ ਖਾਲਸਾ ਨੇ ਦੱਸਿਆ ਇਸ ਸਬੰਧੀ ਫੈਡਰੇਸ਼ਨ ਦੇ ਆਹੁਦੇ ਦਾਰਾਂ ਤੇ ਵਰਕਰਾਂ ਦੀਆ ਡਿਊਟੀਆਂ ਲਗਾ ਦਿੱਤੀਆ ਗਈਆਂ ਹਨ, ਉਹਨਾਂ ਭਾਈ ਖਾਲਸਾ ਨੇ ਦੱਸਿਆ ਇਹ ਵਿਸ਼ਾਲ ਸ਼ੀਸ਼ ਭੇਂਟ ਨਗਰ ਕੀਰਤਨ 6 ਦਸੰਬਰ ਨੂੰ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਦਿੱਲੀ ਤੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਰਵਾਨਾ ਹੋਵੇਗਾ ਅਤੇ 10 ਦਸੰਬਰ ਨੂੰ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਪਹੁੰਚੇਗਾ ਜਿੱਥੇ ਸ਼੍ਰੌਮਣੀ ਕਮੇਟੀ ਦੇ ਪ੍ਰਧਾਨ, ਜਥੇਦਾਰ ਸਾਹਿਬਾਨ ਨਗਰ ਕੀਰਤਨ ਨੂੰ ਸਨਮਾਨ ਦੇਣਗੇ ਅਤੇ ਇੱਕ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਭਾਈ ਖਾਲਸਾ ਨੇ ਦੱਸਿਆ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਸ਼ੀਸ਼ ਭੇਂਟ ਨਗਰ ਕੀਰਤਨ ਦੀ ਪੂਰਨ ਹਮਾਇਤ ਕਰਦੀ ਹੋਈ ਇਸ ਵਿਚ ਪੂਰੀਆਂ ਸੇਵਾਵਾਂ ਦੇਣ ਲਈ ਵਚਨਬੱਧ ਹੈ ਇਸ ਵਕਤ ਭਾਈ ਖਾਲਸਾ ਨਾਲ ਕਈ ਫੈਡਰੇਸ਼ਨ ਆਗੂ ਵੀ ਹਾਜ਼ਰ ਸਨ ।


