ਨਵੀਆਂ ਕਲਮਾਂ ਨਵੀਂ ਉਡਾਣ’ ਪ੍ਰੋਜੈਕਟ ਨੂੰ ਬੁਲੰਦੀਆਂ ਤੇ ਲਿਜਾਣ ਲਈ ਹਰ ਸੰਭਵ ਯਤਨ ਕਰਾਂਗਾ- ਉਂਕਾਰ ਸਿੰਘ ਤੇਜੇ ਮਸਤੂਆਣਾ ਸਾਹਿਬ, ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)– ਪੰਜਾਬ ਭਵਨ ਸਰੀ ਕਨੇਡਾ ਦੇ ਸੰਸਥਾਪਕ ਸੁੱਖੀ ਬਾਠ ਵੱਲੋਂ ਬਾਲ ਸਾਹਿਤ ਵਿੱਚ ਪੰਜਾਬੀ ਮਾਂ ਬੋਲੀ ਨੂੰ ਉਤਸ਼ਾਹਿਤ ਕਰਨ ਲਈ `ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਦੇ ਤਹਿਤ ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਕਾਨਫਰੰਸ ਅਕਾਲ ਕਾਲਜ ਮਸਤੂਆਣਾ ਸਾਹਿਬ ਵਿਖੇ ਹੋਈ।ਜਿਸ ਵਿੱਚ ਪ੍ਰੋਜੈਕਟ ਇੰਚਾਰਜ `ਨਵੀਆਂ ਕਲਮਾਂ ਨਵੀਂ ਉਡਾਣ’ ਉਂਕਾਰ ਸਿੰਘ ਤੇਜੇ ਨੂੰ ਬਿਹਤਰੀਨ ਸੇਵਾਵਾਂ ਲਈ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ। ਇਸ ਮੌਕੇ ਸ.ਉਂਕਾਰ ਸਿੰਘ ਤੇਜੇ ਨੇ ਸੁੱਖੀ ਬਾਠ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਇਸੇ ਤਰ੍ਹਾਂ ਮਿਹਨਤ ਕਰਕੇ ਇਸ `ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਨੂੰ ਹੋਰ ਬੁਲੰਦੀਆਂ ਤੇ ਲਿਜਾ ਕੇ ਬਾਲ ਸਾਹਿਤ ਨੂੰ ਉਤਸ਼ਾਹਿਤ ਕਰਨ ਲਈ ਦਿਨ ਰਾਤ ਕੰਮ ਕਰਨਗੇ।ਉਨ੍ਹਾਂ ਜਾਣਕਾਰੀ ਦਿੱਤੀ ਕਿ `ਨਵੀਆਂ ਕਲਮਾਂ ਨਵੀਂ ਉਡਾਣ’ ਪ੍ਰੋਜੈਕਟ ਨੂੰ ਅੱਗੇ ਲਿਜਾਣ ਲਈ ਯੋਜਨਾਬੰਦੀ ਕਰ ਲਈ ਗਈ ਹੈ। ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਨੂੰ ਅੱਜ ਗੋਲਡ ਮੈਡਲ ਨਾਲ ਸਨਮਾਨਿਤ ਕਰਨ ਤੇ ਪ੍ਰੋਜੈਕਟ ਮੀਡੀਆ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਜੀ ਵੱਲੋਂ ਖੁਸੀ ਜਾਹਿਰ ਕਰਦਿਆਂ ਕਿਹਾ ਗਿਆ ਕਿ ਉਂਕਾਰ ਸਿੰਘ ਇਸ ਗੋਲਡ ਮੈਡਲ ਦਾ ਹੱਕਦਾਰ ਸੀ,ਉਸ ਨੇ ਆਪਣੀ ਦਿਨ ਰਾਤ ਦੀ ਮੇਹਨਤ ਨਾਲ ਇਸ ਪ੍ਰੋਜੈਕਟ ਨੂੰ ਸਿਖਰ ਤੇ ਪਹੁੰਚਾਇਆ ਹੈ। ਇਸ ਉਸ ਦੀ ਮਿਹਨਤ ਦਾ ਹੀ ਸਿੱਟਾ ਹੈ।