ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ‘ਚ ਆਪ ਦੀ ਜਿੱਤ ਤੇ ਕਾਂਗਰਸ ਦੀ ਹਾਰ ਨੇ ਸਾਬਤ ਕਰ ਦਿੱਤਾ ਹੈ ਕਿ ਜ਼ਿਮਨੀ ਚੋਣਾਂ ਸਰਕਾਰ ਦੀਆਂ ਹੁੰਦੀਆਂ ਹਨ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ)— ਇਹ ਕੋਈ ਨਵੀਂ ਗੱਲ ਨਹੀਂ ਕਿ ਜ਼ਿਮਨੀ ਚੋਣਾਂ ਸਿਰਫ਼ ਸਥਾਨਕ ਸਰਕਾਰਾਂ ਦੀਆਂ ਹੀ ਹੁੰਦੀਆਂ ਹਨ ਤੇ ਅਜਿਹਾ ਇਤਿਹਾਸ ਹੁਣ ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ’ਚ ਉਸ ਸਮੇਂ ਵੇਖਣ ਨੂੰ ਮਿਲਿਆ ਜਦੋਂ ਆਪ ਪਾਰਟੀ ਨੇ ਤਿੰਨ ਸੀਟਾਂ ਤੇ ਜਿੱਤ ਪ੍ਰਾਪਤ ਕੀਤੀ ਤੇ ਕਾਂਗਰਸ ਨੂੰ ਇੱਕ ਸੀਟ ਮਿਲੀ ਜਦੋਂ ਕਿ ਅਕਾਲੀ ਦਲ ਚੋਣ ਮੈਦਾਨ ਵਿੱਚ ਨਹੀਂ ਨਿੱਤਰਿਆ ਅਤੇ ਭਾਜਪਾਈਆਂ ਦੀ ਤਾਂ ਬੁਰੀ ਹਾਰ ਹੋਈ ਕਿਉਂਕਿ ਭਾਜਪਾਈਆਂ ਦੀਆਂ ਨੀਤੀਆਂ ਪੰਜਾਬ ਤੇ ਸਿੱਖ ਵਿਰੋਧੀ ਹਨ ,ਸਿਰਫ ਅਕਾਲੀ ਦਲ ਨਾਲ ਗੱਠਜੋੜ ਸਮੇਂ ਭਾਜਪਾਈ ਕੁਝ ਕੁ ਸੀਟਾਂ ਪ੍ਰਾਪਤ ਕਰ ਲੈਂਦੇ ਸਨ,ਸ਼ਾਇਦ ਜ਼ਿਮਨੀ ਚੋਣਾਂ’ਚ ਆਪਣੀ ਹਾਰ ਨੂੰ ਵੇਖ ਕੇ ਭਾਜਪਾਈ ਆਪਣੀਆਂ ਪੰਜਾਬ ਤੇ ਸਿੱਖ ਵਿਰੋਧੀ ਨੀਤੀਆਂ ਨੂੰ ਬਦਲਣ ਦੀ ਲੋੜ ਤੇ ਜਰੂਰ ਜ਼ੋਰ ਦੇਣਗੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਜ਼ਿਮਨੀ ਚੋਣਾਂ’ਚ ਪੰਜਾਬ ਸਰਕਾਰ ਦੀ ਆਪ ਪਾਰਟੀ ਵੱਲੋਂ ਤਿੰਨ ਸੀਟਾਂ ਤੇ ਜਿੱਤ ਅਤੇ ਕਾਂਗਰਸ ਨੂੰ ਇੱਕ ਸੀਟ ਹੀ ਮਿਲਨ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਕਿ ਲੰਮੇ ਸਮੇਂ ਤੋਂ ਪੰਜਾਬ ਦੀ ਸਿਆਸਤ ਵਿੱਚ ਚਲਦਾ ਆਇਆ ਹੈ ਕਿ ਜ਼ਿਮਨੀ ਚੋਣਾਂ ਵਿੱਚ ਜਿੱਤ ਸਿਰਫ਼ ਮਜੌਦਾ ਸਰਕਾਰ ਦੀ ਹੀ ਹੁੰਦੀ ਆਈ ਹੈ ਅਤੇ ਅਜਿਹਾ ਹੀ ਹੁਣ ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ’ਚ ਹੋਇਆ ਤੇ ਵੇਖਣ ਨੂੰ ਮਿਲਿਆ,ਜਦੋਂ ਸਰਕਾਰ ਦੀ ਆਪਣੀ (ਆਪ ਪਾਰਟੀ) ਚਾਰ ਵਿੱਚੋਂ ਤਿੰਨ ਵਿਧਾਨ ਸਭਾ ਹਲਕਿਆਂ ਤੋਂ ਜਿੱਤ ਪ੍ਰਾਪਤ ਕਰਨ ਵਿੱਚ ਕਾਮਯਾਬ ਹੋਈ ਹੈ ਅਤੇ ਕਾਂਗਰਸ ਪਾਰਟੀ ਦੇ ਸਿਰਫ਼ ਇੱਕ ਉਮੀਦਵਾਰ ਨੂੰ ਹੀ ਜਿੱਤ ਪ੍ਰਾਪਤ ਹੋਈ,ਜਦੋਂ ਕਿ ਭਵਿੱਖ ਵਿੱਚ ਪੰਜਾਬ’ਚ ਭਾਜਪਾਈਆ ਦੀ ਸਰਕਾਰ ਬਣਨ ਤੇ ਮੁੱਖ ਮੰਤਰੀ ਦਾ ਦਾਹਵਾ ਠੋਕਣ ਵਾਲੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੀ ਪਾਰਟੀ ਦੇ ਭਾਜਪਾ ਉਮੀਦਵਾਰ ਆਪਣੀਆਂ ਜਮਾਨਤਾਂ ਵੀ ਬਚਾ ਨਹੀਂ ਸਕੇ, ਭਾਈ ਖਾਲਸਾ ਨੇ ਕਿਹਾ ਸਰਕਾਰ ਨੇ ਸਰਪੰਚੀ ਚੌਣਾਂ ਵੀ ਭਾਵੇਂ ਸਰਕਾਰ ਦੀ ਤਾਕਤ ਨਾਲ ਜਿੱਤ ਲਈਆਂ ਹਨ, ਪਰ ਸਰਕਾਰ ਦੀਆਂ ਨੀਤੀਆਂ ਤੋਂ ਪੰਜਾਬ ਦੇ ਲੋਕ ਦੁਖੀ ਹਨ ਕਿਉਂਕਿ ਆਪ ਪਾਰਟੀ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ,ਜਿਵੇਂ ਪੰਜਾਬ’ਚ ਚਿੱਟੇ ਦਾ ਖਾਤਮਾ, ਗੁਰਬਾਣੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਤੇ ਕਿਸਾਨਾ ਨੂੰ ਸਾਰੀਆਂ ਫਸਲਾਂ ਤੇ ਐਮ ਐਸ ਪੀ ਤੇ ਬੀਬੀਆਂ ਨੂੰ ਹਜ਼ਾਰ ਹਜ਼ਾਰ ਰੁਪਏ ਦੇਣ ਦੇ ਨਾਲ-ਨਾਲ ਕਈ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ ਭਾਈ ਖਾਲਸਾ ਨੇ ਦੱਸਿਆ ਪੰਜਾਬ’ਚ ਲੁਟਾਂ ਖੋਹਾਂ ਡਕੈਤੀਆਂ ਤੇ ਕਤਲਾਂ ਦੀ ਵਾਰਦਾਤਾਂ ਵਿਚ ਵਾਧਾ ਹੋਇਆ ਹੈ ਇਸ ਕਰਕੇ ਆਪ ਪਾਰਟੀ ਵਾਲੇ ਭਾਵੇਂ ਆਪਣੀ ਜਿੱਤ ਦੇ ਜਸ਼ਨ ਮਨਾ ਰਹੇ ਹਨ ਪਰ ਇਹ ਕੋਈ ਨਵੀਂ ਗੱਲ ਨਹੀਂ ਜ਼ਿਮਨੀ ਚੋਣਾਂ ਵਿੱਚ ਜਿੱਤ ਮੌਕੇ ਦੀਆਂ ਸਰਕਾਰਾਂ ਦੀ ਹੁੰਦੀ ਆਈ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਆਪ ਪਾਰਟੀ ਨੂੰ ਜਿੱਤ ਦੀ ਵਧਾਈ ਦਿੰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਚੋਣਾ ਤੋਂ ਪਹਿਲਾ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ।

Leave a Reply

Your email address will not be published. Required fields are marked *