ਅੰਮ੍ਰਿਤਸਰ, ਗੁਰਦਾਸਪੁਰ 24 ਨਵੰਬਰ ( ਸਰਬਜੀਤ ਸਿੰਘ)- ਅੱਜ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਨੌ ਮੰਜਲੀ ਗੁਰੂ ਬਜ਼ਾਰ ਅੰਮ੍ਰਿਤਸਰ ਵਿਖੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵੱਲੋਂ ਦਿੱਤੇ ਇਸ਼ਨਾਨ ਦੇ ਸੱਦੇ ਤੇ ਸ਼ਹਿਰ ਦੀਆਂ ਸੈਂਕੜੇ ਸੰਗਤਾਂ ਨੇ ਇਸ਼ਨਾਨ ਸੇਵਾ ਕਰਕੇ ਆਪਣਾ ਜੀਵਨ ਸਫ਼ਲ ਬਣਾਇਆਂ, ਇਸ ਅਸਥਾਨ ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਹੋਇਆ ਸੀ ਅਤੇ 4 ਦਸੰਬਰ ਨੂੰ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਮੈਨੇਜਰ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਸੰਗਤਾਂ ਨੂੰ ਇਸ਼ਨਾਨ ਸੇਵਾ ਲਈ ਸਿਧਾ ਸੱਦਾ ਦਿੱਤਾ ਸੀ ਅਤੇ ਇਸੇ ਸੱਦੇ ਦੀ ਤਾਮੀਲ ਕਰਦਿਆਂ ਅੰਮ੍ਰਿਤਸਰ ਸ਼ਹਿਰ ਦੀਆਂ ਸੈਂਕੜੇ ਸੰਗਤਾਂ ਨੇ ਇਸ ਇਸ਼ਨਾਨ ਸੇਵਾ’ਚ ਹਿੱਸਾ ਪਾ ਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਖੁਸ਼ੀਆਂ ਪ੍ਰਾਪਤ ਕੀਤੀਆਂ, ਇਸ ਸਬੰਧੀ ਪ੍ਰੈਸ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਸ਼ਨਾਨ ਸੇਵਾ ਵਿੱਚ ਆਪਣੇ ਫੈਡਰੇਸ਼ਨ ਖਾਲਸਾ ਵਰਕਰਾਂ ਸਮੇਤ ਪਹੁੰਚੇ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਜਿਥੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਉਥੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪਵਿੱਤਰ ਸ਼ਹੀਦੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਟ ਕਰਕੇ ਰੰਘਰੇਟੇ ਗੁਰੂ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ) ਜੀ ਦੀ ਮਹਾਨ ਕੁਰਬਾਨੀ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਨ ਹਿੱਤ 5 ਦਸੰਬਰ ਤੋਂ 10 ਦਸੰਬਰ ਤੱਕ ਦਿੱਲੀ ਤੋਂ ਅਨੰਦਪੁਰ ਸਾਹਿਬ ਸੀਸ ਭੇਂਟ ਨਗਰ ਕੀਰਤਨ 40 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਯੋਗ ਨਾਲ ਸਜਾਇਆ ਜਾ ਰਿਹਾ ਹੈ ਜਿਸ ਵਿਚ ਸੰਗਤਾਂ ਨੂੰ ਹੁਕ ਹੁਮਾਂ ਕੇ ਪਹੁੰਚਣ ਦੀ ਬੇਨਤੀ ਕੀਤੀ ਹੈ ਇਸ ਮੌਕੇ ਤੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਮੁੱਖ ਬੁਲਾਰੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਤੇ ਉਨ੍ਹਾਂ ਦੇ ਕਈ ਆਗੂ ਹਾਜਰ ਸਨ।


