ਕਮਿਸ਼ਨਰ, ਜਲੰਧਰ ਡਵੀਜ਼ਨ ਪ੍ਰਦੀਪ ਸੱਭਰਵਾਲ ਗੁਰਦਾਸਪੁਰ ਪਹੁੰਚੇ

ਗੁਰਦਾਸਪੁਰ

ਕਮਿਸ਼ਨਰ, ਜਲੰਧਰ ਡਵੀਜ਼ਨ ਪ੍ਰਦੀਪ ਸੱਭਰਵਾਲ ਵਲੋਂ ਗੁਰਦਾਸਪੁਰ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਸਮੇਤ ਵੱਖ- ਵੱਖ ਪੋਲਿੰਗ ਸਟੇਸ਼ਨਾਂ ਵਿਖੇ ਵੋਟਰ ਸੁਧਾਈ ਲਈ ਲੱਗੇ ਸਪੈਸ਼ਲ ਕੈਂਪਾਂ ਦਾ ਦੌਰਾ ਕੀਤਾ

ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)–ਕਮਿਸ਼ਨਰ, ਜਲੰਧਰ ਡਵੀਜ਼ਨ ਪ੍ਰਦੀਪ ਸੱਭਰਵਾਲ ਅੱਜ ਗੁਰਦਾਸਪੁਰ ਪਹੁੰਚੇ ਗੁਰਦਾਸਪੁਰ ਜਿਲ੍ਹੇ ਵਿੱਚ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਪੀ.ਡਬਲਿਊ.ਡੀ ਰੈਸਟ ਹਾਊਸ ਵਿਖੇ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ, ਕਰਮਜੀਤ ਸਿੰਘ ਐਸਡੀਐਮ ਗੁਰਦਾਸਪੁਰ, ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵੀ ਮੌਜੂਦ ਸਨ।
ਕਮਿਸ਼ਨਰ, ਜਲੰਧਰ ਡਵੀਜ਼ਨ ਪ੍ਰਦੀਪ ਸੱਭਰਵਾਲ ਵਲੋਂ ਅੱਜ ਗੁਰਦਾਸਪੁਰ,ਸ੍ਰੀ ਹਰਗੋਬਿੰਦਪੁਰ ਸਾਹਿਬ ਸਮੇਤ ਵੱਖ- ਵੱਖ ਪੋਲਿੰਗ ਸਟੇਸ਼ਨਾਂ ਵਿਖੇ ਵੋਟਰ ਸੁਧਾਈ ਲਈ ਲੱਗੇ ਸਪੈਸ਼ਲ ਕੈਂਪਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਵਲੋਂ ਬੀ. ਐਲ.ਓਜ ਦੇ ਰਜਿਸਟਰ ਅਤੇ ਪ੍ਰਾਪਤ ਕੀਤੇ ਫਾਰਮਾਂ ਨੂੰ ਚੈੱਕ ਕੀਤਾ ਗਿਆ ਅਤੇ ਵੋਟਰ ਸੂਚੀ ਨੂੰ ਸਾਫ ਸੁਥਰੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਇਸ ਮੌਕੇ ਕਮਿਸ਼ਨਰ, ਜਲੰਧਰ ਡਵੀਜ਼ਨ ਪ੍ਰਦੀਪ ਸੱਭਰਵਾਲ ਵਲੋਂ ਗੁਰਦਾਸਪੁਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਨਗਰ ਕੌਂਸਲ ਗੁਰਦਾਸਪੁਰ ਵਿੱਚ ਬਣੇ ਪੋਲਿੰਗ ਸਟੇਸ਼ਨ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਹਰਚੋਵਾਲ ਅਤੇ ਕਿਸ਼ਨਕੋਟ ਪੋਲਿੰਗ ਬੂਥ ਦਾ ਜਾਇਜ਼ਾ ਲਿਆ ਗਿਆ।
ਦੱਸਣਯੋਗ ਹੈ ਕਿ ਮਾਣਯੋਗ ਕਮਿਸ਼ਨਰ, ਜਲੰਧਰ ਡਵੀਜ਼ਨ, ਪ੍ਰਦੀਪ ਸੱਭਰਵਾਲ, ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਮੌਕੇ ਐਸ.ਡੀ.ਐਮ ਕਲਾਨੋਰ ਮੈਡਮ ਜਯੋਤਸਨਾ ਸਿੰਘ ਡਿਪਟੀ ਡੀਈਓ ਲਖਵਿੰਦਰ ਸਿੰਘ, ਰਣਜੀਤ ਸਿੰਘ ਬੁੱਟਰ ਕਾਨੂੰਗੋ ਵੀ ਮੌਜੂਦ ਸਨ।

Leave a Reply

Your email address will not be published. Required fields are marked *