ਅਮਰੀਕਾ’ਚ 2100 ਕਰੋੜ ਰੁਪਏ ਦੀ ਰਿਸ਼ਵਤ ਦੇਣ ਮਾਮਲੇ’ਚ ਗੋਤਮ ਅਡਾਨੀ ਦੀ ਭਾਰਤ ਵਿਚ ਜਾਂਚ ਕਰਵਾਉਣ ਦੀ ਮੰਗ ਨੇ ਸਾਬਤ ਕਰ ਦਿੱਤਾ ਹੈ ਕਿ ਕਿਸਾਨ ਆਗੂ ਕਾਂਗਰਸ ਦੇ ਇਸ਼ਾਰੇ ਤੇ ਨੱਚ ਰਹੇ ਹਨ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)— 2100 ਕਰੋੜ ਰੁਪਏ ਦੀ ਅਮਰੀਕਾ ਵਿਖੇ ਗੋਤਮ ਅਡਾਨੀ ਵੱਲੋਂ ਰਿਸ਼ਵਤ ਦੇਣ ਦੇ ਲੱਗੇ ਦੋਸ਼ਾਂ ਦੀ ਜਾਂਚ ਕਰਵਾਉਣ ਲਈ ਖਨੌਰੀ ਤੇ ਸ਼ੰਭੂ ਬਾਰਡਰ ਤੇ ਬੈਠੇ ਕਿਸਾਨਾਂ ਵੱਲੋਂ ਕੀਤੀ ਮੰਗ ਨੇ ਸਾਬਤ ਕਰ ਦਿੱਤਾ ਹੈ ਕਿ ਕਿਸਾਨ ਆਗੂ ਕਾਂਗਰਸ ਹਾਈ ਕਮਾਂਡ ਦੇ ਇਸ਼ਾਰੇ ਤੇ ਨੱਚ ਰਹੇ ਹਨ ਕਿਉਂਕਿ ਇਹ ਮਾਮਲਾ ਅਮਰੀਕਾ ਦਾ ਹੈ ਜੇਕਰ ਗੋਤਮ ਅਡਾਨੀ ਤੇ ਰਿਸ਼ਵਤ ਦੇਣ ਦੇ ਇਲਜਾਮ ਕਉ ਲੱਗੇ ਅਮਰੀਕਾ ਵਿਖੇ ਲੱਗੇ ਹਨ ਤਾਂ ਇਸ ਦੀ ਜਾਂਚ ਕਰਵਾਉਣੀ ਅਮਰੀਕਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਭਾਰਤ ਵਿਚ ਇਸ ਦੀ ਜਾਂਚ ਕਰਵਾਉਣ ਜਾ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਨਿਸ਼ਾਨਾ ਬਣਾਉਣਾ ਕਿਸਾਨ ਆਗੂਆਂ ਦਾ ਨਿੰਦਣਯੋਗ ਵਰਤਾਰਾ ਅਤੇ ਗੈਰ ਕਾਨੂੰਨੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸ਼ੰਭੂ ਤੇ ਖਨੌਰੀ ਬਾਰਡਰ ਤੇ ਧਰਨਾ ਲਾਈ ਬੈਠੇ ਕਿਸਾਨ ਆਗੂਆਂ ਵਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਵਿਖੇ ਮੀਟਿੰਗ ਤੋਂ ਬਾਅਦ ਭਾਰਤ ਤੋਂ ਗੋਤਮ ਅਡਾਨੀ ਦੀ ਜਾਂਚ ਕਰਵਾਉਣ ਦੀ ਮੰਗ ਵਾਲਾ ਗੈਰ ਕਾਨੂੰਨੀ ਵਰਤਾਰੇ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਉਹਨਾਂ ਭਾਈ ਖਾਲਸਾ ਨੇ ਦੱਸਿਆ ਕਿਸਾਨ ਆਗੂਆਂ ਨੂੰ ਆਪਣੇ ਕਿਸਾਨੀ ਮਸਲਿਆਂ ਨੂੰ ਹੱਲ ਕਰਵਾਉਣ ਲਈ ਸੰਘਰਸ਼ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਭਾਈ ਖਾਲਸਾ ਨੇ ਕਿਹਾ ਇਸ ਤੋਂ ਪਹਿਲਾਂ ਵੀ ਕਿਸਾਨ ਆਗੂਆਂ ਤੇ ਇਲਜਾਮ ਲੱਗਦੇ ਸੀ ਕਿ ਉਹ ਕਾਂਗਰਸ ਦੀ ਹਮਾਇਤ’ਚ ਭਾਜਪਾ ਵਿਰੋਧੀ ਨੀਤੀਆਂ ਅਪਨਾਂ ਰਹੇ ਹਨ ਅਤੇ ਹੁਣ ਕਿਸ਼ਾਨਾਂ ਵੱਲੋਂ ਕਾਂਗਰਸ ਹਾਈ ਕਮਾਂਡ ਦੇ ਪਰਮੁੱਖ ਰਾਹੁਲ ਗਾਂਧੀ ਵੱਲੋਂ ਗੋਤਮ ਅਡਾਨੀ ਦੀ ਭਾਰਤ ਵਿਚ ਜਾਂਚ ਕਰਵਾਉਣ ਤੇ ਦੇਸ਼ ਦੇ ਪ੍ਰਧਾਨਮੰਤਰੀ ਨੂੰ ਨਿਸ਼ਾਨਾ ਬਣਾਉਣ ਵਾਲੇ ਦਿੱਤੇ ਬਿਆਨਾ ਦੀ ਹਮਾਇਤ’ਚ ਗੋਤਮ ਅਡਾਨੀ ਦੀ ਜਾਂਚ ਵਾਲੇ ਦਿੱਤੇ ਬਿਆਨ ਤੋਂ ਸਾਫ਼ ਜ਼ਾਹਰ ਹੋ ਗਿਆ ਹੈ ਕਿ ਕਿਸਾਨ ਆਗੂ ਭਾਰਤੀ ਜਨਤਾ ਪਾਰਟੀ ਵਿਰੁੱਧ ਕਾਂਗਰਸ ਹਾਈ ਕਮਾਂਡ ਦੇ ਇਸ਼ਾਰੇ ਨੱਚ ਰਹੇ ਹਨ ਜੋਂ ਅਤ ਨਿੰਦਣਯੋਗ ਨੀਤੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕਿਸਾਨ ਆਗੂਆਂ ਵੱਲੋਂ ਕਾਂਗਰਸ ਦੇ ਇਸ਼ਾਰੇ ਤੇ ਗੋਤਮ ਅਡਾਨੀ ਦੀ ਭਾਰਤ ਵਿਚ ਜਾਂਚ ਕਰਵਾਉਣ ਦੀ ਮੰਗ ਵਾਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੋਈ ਭਾਰਤੀ ਜਨਤਾ ਪਾਰਟੀ ਨੂੰ ਅਪੀਲ ਕਰਦੀ ਹੈ ਕਿ ਉਹ ਕਿਸਾਨਾਂ ਨਾਲ ਤਿੰਨ ਖੇਤੀ ਬਿੱਲ ਰੱਦ ਕਰਵਾਉਣ ਸਮੇਂ ਕੀਤੇ ਵਾਅਦੇ ਪੂਰੇ ਕਰਨ ਦੀ ਲੋੜ ਤੇ ਜੋਰ ਦੇਣ ਦੇ ਨਾਲ ਨਾਲ ਕਿਸਾਨ ਸੰਘਰਸ਼ੀ ਆਗੂਆਂ ਨੂੰ ਅਪੀਲ ਕਰਦੀ ਹੈ ਕਿ ਉਹ ਸਿਆਸਤ ਤੋਂ ਉਪਰ ਉੱਠ ਕੇ ਕਿਸਾਨੀ ਮਸਲਿਆਂ ਨੂੰ ਹੱਲ ਕਰਵਾਉਣ ਦੀ ਮੰਗ ਲੈ ਕੇ ਆਪਣਾਂ ਸੰਘਰਸ਼ ਜਾਰੀ ਰੱਖਣ, ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ, ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਤੇ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ।

Leave a Reply

Your email address will not be published. Required fields are marked *