ਗੁਰਦਾਸਪੁਰ, ਮੇਰਾ ਦੂਜਾ ਘਰ ਹੈ- ਕਮਿਸ਼ਨਰ, ਜਲੰਧਰ ਡਵੀਜਨ, ਪ੍ਰਦੀਪ ਸੱਭਰਵਾਲ

ਗੁਰਦਾਸਪੁਰ

ਗੁਰਦਾਸਪੁਰੀਏ, ਅੱਜ ਵੀ ਲੋਕ ਹਿੱਤ ਵਿੱਚ ਕਰਵਾਏ ਵਿਕਾਸ ਕਾਰਜਾਂ ਲਈ, ਕਮਿਸ਼ਨਰ ਜਲੰਧਰ ਡਵੀਜ਼ਨ ਪ੍ਰਦੀਪ ਸੱਭਰਵਾਲ ਨੂੰ ਕਰਦੇ ਨੇ ਯਾਦ

ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)- ਗੁਰਦਾਸਪੁਰ ਜ਼ਿਲ੍ਹਾ, ਮੇਰਾ ਦੂਜਾ ਘਰ ਹੈ ਅਤੇ ਗੁਰਦਾਸਪੁਰ ਤੋਂ ਹੀ ਮੈਂ ਆਪਣੇ ਕੈਰੀਅਰ ਦੀ ਸ਼ੁਰੂਆਤ ਕੀਤੀ ਸੀ, ਇਸ ਕਰਕੇ ਗੁਰਦਾਸਪੁਰ ਹਮੇਸ਼ਾ ਮੇਰੇ ਜ਼ਿਹਨ ਵਿੱਚ ਵਸਿਆ ਰਹੇਗਾ। ਇਹ ਪ੍ਰਗਟਾਵਾ ਪ੍ਰਦੀਪ ਸੱਭਰਵਾਲ, ਕਮਿਸ਼ਨਰ ਜਲੰਧਰ ਡਵੀਜ਼ਨ ਨੇ ਗੁਰਦਾਸਪੁਰ ਵਿਖੇ ਆਉਣ ਤੇ ਪੱਤਰਕਾਰਾਂ ਨਾਲ ਗੱਲ ਪੱਤਰਕਾਰਾਂ ਨਾਲ ਗੱਲ ਕਰਦਿਆ ਕੀਤਾ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਕਮਿਸ਼ਨਰ, ਜਲੰਧਰ ਡਵੀਜ਼ਨ ਨੇ ਕਿਹਾ ਕਿ ਉਨ੍ਹਾਂ ਗੁਰਦਾਸਪੁਰ ਵਿਖੇ ਐਸ.ਡੀ.ਐਮ, ਵਧੀਕ ਡਿਪਟੀ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਵਜੋਂ ਗੁਰਦਾਸਪੁਰ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਗੁਰਦਾਸਪੁਰ ਦੇ ਲੋਕਾਂ ਨੇ ਮਣਾਂ ਮੂੰਹੀ ਪਿਆਰ, ਉਨ੍ਹਾਂ ਨੂੰ ਦਿੱਤਾ ਹੈ।
ਪੱਤਰਕਾਰਾਂ ਨਾਲ ਗੱਲ ਕਰਦਿਆ ਉਨ੍ਹਾਂ ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਿਤਾਏ ਸੁਨਹਿਰੇ ਦਿਨ੍ਹਾਂ ਨੂੰ ਯਾਦ ਕਰਦਿਆ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਪਹਿਲ ਰਹੀ ਸੀ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ਼ ਕੀਤੀਆਂ ਜਾਣ ਅਤੇ ਜ਼ਿਲ੍ਹੇ ਦੇ ਸਾਰੇ ਦਫਤਰਾਂ ਵਿੱਚ ਲੋਕਾਂ ਨੂੰ ਕੋਈ ਮੁਸਕਿਲ ਪੇਸ਼ ਨਾ ਆਵੇ, ਉਹ ਖੁਦ ਜ਼ਿਲ੍ਹੇ ਦੇ ਵੱਖ-ਵੱਖ ਦਫਤਰਾਂ ਵਿੱਚ ਰੁਟੀਨ ਵਿਜ਼ਟ ਕਰਦੇ ਸਨ।
ਉਨ੍ਹਾਂ ਦੱਸਿਆ ਕਿ ਬਤੌਰ ਡਿਪਟੀ ਕਮਿਸ਼ਨਰ ਗੁਰਦਾਸੁਪਰ ਦੌਰਾਨ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਲਈ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਦੀ ਸਥਾਪਨਾ, ਬੱਬਰੀ ਬਾਈਪਾਸ ਵਿਖੇ ਨਵੇਂ ਹਸਪਤਾਲ ਦੀ ਸ਼ੁਰੂਆਤ, ਆਵਾਜਾਈ ਅਤੇ ਗੁਰਦਾਸਪੁਰ ਸ਼ਹਿਰ ਨੂੰ ਸਾਫ-ਸੁੱਥਰਾਂ ਤੇ ਸੁੰਦਰੀਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ। ਜਹਾਜ਼ ਚੌਂਕ ਨੂੰ ਚੋੜਿਆ ਕਰਕੇ ਖੂਬਸੁਰਤ ਦਿਖ ਦਿੱਤੀ ਗਈ। ਪੁਰਾਣੇ ਸਿਵਲ ਹਸਪਤਾਲ ਗੁਰਦਾਸਪੁਰ ਸਮੇਤ ਜ਼ਿਲ੍ਹੇ ਦੀ ਸਿਹਤ ਸੰਸਥਾਵਾਂ ਵਿੱਚ ਮਰੀਜਾਂ ਦੀ ਸਹੂਲਤ ਲਈ ਅਤਿ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਗਈ ਅਤੇ ਬਹੁਤ ਸਾਰੇ ਵਿਕਾਸ ਕੰਮ, ਗੁਰਦਾਸਪੁਰ ਜ਼ਿਲ੍ਹੇ ਵਿੱਚ ਕਰਵਾਏ ਗਏ।
ਕਮਿਸ਼ਨਰ ਜਲੰਧਰ ਡਵੀਜ਼ਨ ਨੇ ਕਿਹਾ ਕਿ ਗੁਰਦਾਸਪੁਰ ਦੇ ਸਮਾਜ ਸੇਵੀ, ਸੰਸਥਾਵਾਂ, ਵਿਦਿਅਕ ਸੰਸਥਾਵਾਂ ਦੇ ਮੁਖੀ, ਸਿਹਤ ਸੰਸਥਾਵਾਂ ਦੇ ਮੁਖੀਆਂ ਅਤੇ ਡਾਕਟਰਾਂ ਵਲੋਂ ਵੀ ਗੁਰਦਾਸਪੁਰ ਦੇ ਲੋੜਵੰਦਾਂ ਲੋਕਾਂ ਦੀ ਮਦਦ ਕਰਨ ਲਈ ਹਮੇਸ਼ਾ ਯੋਗਦਾਨ ਪਾਇਆ ਹੈ ਅਤੇ ਮਨੁੱਖਤਾ ਦੀ ਸੇਵਾ ਲਈ ਇਹ ਲੋਕ ਹਮੇਸ਼ਾ ਤਤਪਰ ਰਹਿੰਦੇ ਹਨ।
ਪੱਤਰਕਾਰਾਂ ਨਾਲ ਗੱਲ ਕਰਦਿਆ ਉਨ੍ਹਾਂ ਗੁਰਦਾਸਪੁਰ ਦੇ ਮੌਜੂਦਾ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਗੁਰਦਾਸਪੁਰ ਵਿੱਚ ਕਰਵਾਏ ਜਾ ਰਹੇ ਕਾਰਜਾਂ ਦੀ ਰੱਜਵੀਂ ਸਹਾਰਨਾ ਕੀਤੀ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਸਭ ਤੋਂ ਮਹੱਤਵਪੂਰਨ ਮਸਲਾ ਨੈਸ਼ਨਲ ਹਾਈਵੇ ਦੀ ਜ਼ਮੀਨ ਨੂੰ ਐਕਵਾਈਰ ਕਰਨਾ ਸੀ, ਜੋ ਉਨ੍ਹਾਂ ਨੇ ਬਹੁਤ ਵਧੀਆ ਢੰਗ ਨਾਲ ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸੁਲਝਾਇਆ। ਉਨ੍ਹਾਂ ਦੱਸਿਆ ਕਿ ਸਟੱਬਲ ਬਰਨਿੰਗ ਵਿੱਚ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਕਰਯੋਗ ਕਾਰਜ ਕੀਤੇ ਹਨ ਅਤੇ ਅੱਗ ਲੱਗਣ ਦੀਆ ਘਟਨਾਵਾਂ ਨੂੰ ਖੁਦ ਖੇਤਾਂ ਵਿੱਚ ਜਾ ਕੇ ਬੁਝਾਇਆ। ਪਿਛਲੇ ਸਾਲ ਨਾਲੋਂ ਐਂਤਕੀ 51 ਫੀਸਦ ਖੇਤਾਂ ਵਿੱਚ ਪਰਾਲੀ/ਨਾੜ ਸਾੜਨ ਦੀਆਂ ਘਟਨਾਵਾਂ ਘਟੀਆ ਹਨ,ਜੋ ਕਾਬਲੇ ਤਾਰੀਫ਼ ਹਨ।
ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤੇ ਜਾਣ ਦੀ ਸਿਫਾਰਸ਼, ਸਰਕਾਰ ਨੂੰ ਕਰਨਗੇ।
ਆਖਰ ਵਿੱਚ ਕਮਿਸ਼ਨਰ ਜਲੰਧਰ ਡਵੀਜ਼ਨ ਵਲੋਂ ਗੁਰਦਾਸਪੁਰੀਏ ਵੱਲੋਂ ਦਿੱਤੇ ਭਰਵੇਂ ਪਿਆਰ ਅਤੇ ਸਨੇਹ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਹਮੇਸ਼ਾ ਗੁਰਦਾਸੁਪਰ ਦੀ ਤਰੱਕੀ ਅਤੇ ਖੁਸ਼ਹਾਲੀ ਦੀ ਅਰਦਾਸ ਕਰਦੇ ਹਨ ਅਤੇ ਗੁਰਦਾਸਪੁਰੀਏ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ।
ਇਸ ਮੌਕੇ ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ, ਕਰਮਜੀਤ ਸਿੰਘ ਐਸ.ਡੀ.ਐਮ. ਗੁਰਦਾਸਪੁਰ, ਆਦਿਤਿਆ ਗੁਪਤਾ ਸਹਾਇਕ ਕਮਿਸ਼ਨਰ (ਜ) ਵੀ ਮੌਜੂਦ ਸਨ।

Leave a Reply

Your email address will not be published. Required fields are marked *