ਪੰਜਾਬ ਸਰਕਾਰ ਦਾ ਨਗਰ ਨਿਗਮ ਦੀਆਂ ਚੋਣਾਂ ਕਰਵਾਉਣ ਵਾਲਾ ਫੈਸਲਾ ਸ਼ਲਾਘਾਯੋਗ,ਪਰ ਇਹ ਚੋਣਾਂ ਸ਼ਹੀਦੀ ਪੰਦਰਵਾੜੇ ‘ਚ ਨਾ ਕਰਵਾਈਆਂ ਜਾਣ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 25 ਨਵੰਬਰ ( ਸਰਬਜੀਤ ਸਿੰਘ)– ਉੱਚ ਅਦਾਲਤ ਤੋਂ ਜਾੜਜੰਬ ਹੋਣ ਤੋਂ ਉਪਰੰਤ ਪੰਜਾਬ ਸਰਕਾਰ ਨੇ ਆਖਿਰ ਨਗਰ ਨਿਗਮ ਦੀਆਂ ਚੋਣਾਂ ਕਰਵਾਉਣ ਦਾ ਇਰਾਦਾ ਬਣਾ ਲਿਆ ਹੈ,ਜੋ ਪੰਜਾਬ ਸਰਕਾਰ ਦਾ ਵਧੀਆ ਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਫ਼ੈਸਲਾ ਕਿਹਾ ਜਾ ਸਕਦਾ ਹੈ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਫੈਸਲੇ ਦਾ ਸਵਾਗਤ ਕਰਦੀ ਹੈ ਅਤੇ ਇਸ ਨੂੰ ਲੋਕਾਂ ਦੀ ਮੰਗ ਵਾਲਾ ਫੈਸਲਾ ਮੰਨਦੀ ਹੋਈ ਮੰਗ ਕਰਦੀ ਹੈ ਕਿ ਇਹ ਚੋਣਾਂ 15 ਦਸੰਬਰ ਇੱਕ ਪੋਹ ਤੋਂ ਲੈਕੇ 31 ਦਸੰਬਰ 16 ਪੋਹ ਤੱਕ ਸ਼ਹੀਦੀ ਪੰਦਰਵਾੜੇ’ਚ ਪੰਜਾਬ ਸਰਕਾਰ ਅਤੇ ਰਾਜ਼ ਚੋਣ ਕਮਿਸ਼ਨ ਨਾਂ ਕਰਵਾਉਣ ਦੀ ਲੋੜ ਤੇ ਜ਼ੋਰ ਦੇਵੇ,ਕਿਉਂਕਿ ਇਹਨਾਂ ਦਿਨਾਂ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਸ਼ਰਧਾ ਭਾਵਨਾਵਾਂ ਨਾਲ ਚਮਕੌਰ ਸਾਹਿਬ,ਫਤਿਹ ਗੜ ਸਾਹਿਬ ਤੇ ਹੋਰ ਸ਼ਹੀਦੀ ਅਸਥਾਨਾ ਵਿਖੇ ਨਤਮਸਤਕ ਹੋ ਕੇ ਜਿਥੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਕਰਦੀਆਂ ਤੇ ਆਪਣੇ ਪਰਿਵਾਰਾਂ ਦੀ ਸੁੱਖ ਸ਼ਾਂਤੀ ਲਈ ਅਰਦਾਸਾ ਕਰਦੀਆਂ ਹਨ, ਉਥੇ ਸਮੂਹ ਪਿੰਡਾ ਸ਼ਹਿਰਾਂ ਦੇ ਗੁਰਦੁਆਰਿਆਂ ਤੇ ਹੋਰ ਧਾਰਮਿਕ ਅਸਥਾਨਾਂ ਤੇ ਇਸ ਸ਼ਹੀਦੀ ਪੰਦਰਵਾੜੇ ਦੌਰਾਨ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ, ਨਗਰ ਕੀਰਤਨ ਅਤੇ ਪ੍ਰਭਾਤ ਫੇਰੀਆਂ ਕੱਢੀਆਂ ਜਾਂਦੀਆਂ ਹਨ,ਇਸ ਕਰਕੇ ਇਹਨਾਂ ਦਿਨਾਂ ਵਿੱਚ ਨਗਰ ਨਿਗਮ ਦੀਆਂ ਚੋਣਾਂ ਬਿਲਕੁਲ ਨਹੀਂ ਹੋਣੀਆਂ ਚਾਹੀਦੀਆਂ, ਕਿਉਂਕਿ ਲੋਕਾਂ ਦੀਆਂ ਆਤਮਿਕ ਭਾਵਨਾਵਾਂ ਸ਼ਹੀਦੀ ਪੰਦਰਵਾੜੇ ਨਾਲ ਜੁੜੀਆਂ ਹੋਈਆਂ ਹਨ ਤੇ ਬਹੁਤੇ ਲੋਕ ਇਹਨਾਂ ਦਿਨਾਂ ਵਿੱਚ ਚੋਣਾਂ ਵਿੱਚ ਭਾਗ ਲੈਣ ਤੋਂ ਵਾਂਜੇ ਰਹੇ ਜਾਣਗੇ ਤੇ ਚੋਣਾਂ ਨਿਰਪੱਖ ਨਹੀਂ ਹੋਣਗੀਆਂ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰੋਮਣੀ ਅਕਾਲੀ ਦਲ ਦੀ ਤਰਜ਼ ਤੇ ਪੰਜਾਬ ਸਰਕਾਰ ਅਤੇ ਰਾਜ਼ ਚੋਣ ਕਮਿਸ਼ਨ ਤੋਂ ਮੰਗ ਕਰਦੀ ਹੈ ਕਿ ਨਗਰ ਨਿਗਮ ਦੀਆਂ ਚੋਣਾਂ ਸ਼ਹੀਦੀ ਪੰਦਰਵਾੜੇ’ਚ ਨਾ ਕਰਵਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਸਰਕਾਰ ਤੇ ਰਾਜ ਚੋਣ ਕਮਿਸ਼ਨ ਤੋਂ ਨਗਰ ਨਿਗਮ ਦੀਆਂ ਚੋਣਾਂ ਸ਼ਹੀਦੀ ਪੰਦਰਵਾੜੇ’ਚ ਨਾ ਕਰਵਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਅਗਰ ਪੰਜਾਬ ਸਰਕਾਰ ਤੇ ਰਾਜ ਚੋਣ ਕਮਿਸ਼ਨ ਸ਼ਹੀਦੀ ਪੰਦਰਵਾੜੇ ਦੌਰਾਨ ਚੌਣਾਂ ਕਰਾਉਂਦੇ ਹਨ, ਤਾਂ ਚੋਣਾਂ ਨਿਰਪੱਖ ਤੇ ਸਹੀ ਨਹੀਂ ਹੋ ਸਕਦੀਆਂ, ਇਸੇ ਹੀ ਡਰ ਕਰਕੇ ਪੰਜਾਬ ਦੀ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਪੰਜਾਬ ਸਰਕਾਰ ਤੇ ਰਾਜ ਚੋਣ ਕਮਿਸ਼ਨ ਤੋਂ ਇਹ ਜ਼ੋਰਦਾਰ ਸ਼ਬਦਾਂ’ਚ ਮੰਗ ਕੀਤੀ ਹੈ ਕਿ ਸ਼ਹੀਦੀ ਪੰਦਰਵਾੜੇ ਦੌਰਾਨ ਇਹ ਚੋਣਾਂ ਨਾ ਕਰਵਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਹੀ ਨਗਰ ਨਿਗਮ ਦੀਆਂ ਚੋਣਾਂ ਸਹੀ ਤੇ ਨਿਰਪੱਖ ਕਰਵਾਈਆਂ ਜਾ ਸਕਦੀਆਂ ਹਨ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰਕਾਰ ਵੱਲੋਂ ਨਗਰ ਕੀਰਤਨ ਦੀਆਂ ਚੋਣਾਂ ਕਰਵਾਉਣ ਵਾਲੇ ਫੈਸਲੇ ਦੀ ਸ਼ਲਾਘਾ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਸ਼ਹੀਦੀ ਪੰਦਰਵਾੜੇ ਦੌਰਾਨ ਇਹ ਚੋਣਾਂ ਨਾ ਕਰਵਾਈਆਂ ਜਾਣ। ਇਸ ਵਕਤ ਭਾਈ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਖਾਲਸਾ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਸਵਰਨ ਸਿੰਘ ਕਮਾਲਕੇ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਤੋਂ ਇਲਾਵਾ ਕਈ ਫੈਡਰੇਸ਼ਨ ਕਾਰਕੁੰਨ ਹਾਜਰ ਸਨ ।

Leave a Reply

Your email address will not be published. Required fields are marked *