ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)– ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਜਿਸਦਾ ਐਲਾਨ ਬਜਟ 2024-25 ਵਿੱਚ ਕੀਤਾ ਗਿਆ ਸੀ । ਇਸ ਸਕੀਮ ਦਾ ਟੀਚਾ 5 ਸਾਲਾ ਵਿੱਚ ਚੋਟੀ ਦੀਆ 500 ਕੰਪਨੀਆ ਵਿੱਚ 1 ਕਰੋੜ ਨੌਜਵਾਨਾਂ ਨੂੰ ਇੰਟਰਨਸ਼ਿਪ ਦੇ ਮੌਕੇ ਪ੍ਰਦਾਨ ਕਰਨਾ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਜਿਲ੍ਹਾ ਰੋਜਗਾਰ ਅਫਸਰ, ਪਰਸ਼ੋਤਮ ਸਿੰਘ ਨੇ ਦੱਸਿਆ ਕਿ ਇਸ ਸਕੀਮ ਤਹਿਤ ਪ੍ਰਮੁੱਖ ਕੰਪਨੀਆ ਵਿੱਚ ਨੌਜਵਾਨਾਂ ਨੂੰ 12 ਮਹੀਨਿਆ ਲਈ ਵੱਖ-ਵੱਖ ਪੇਸ਼ਿਆ ਅਤੇ ਰੋਜਗਾਰ ਦੇ ਮੌਕਿਆ ਲਈ ਅਸਲ –ਜੀਵਨ ਦੇ ਮਾਹੌਲ ਵਿੱਚ ਸਿਖਲਾਈ, ਅਨੁਭਵ ਅਤੇ ਹੁਨਰ ਹਾਸਲ ਕਰਨ ਦਾ ਮੌਕਾ ਪ੍ਰਦਾਨ ਕਰਵਾਇਆ ਜਾਵੇਗਾ ਜੋ ਅਕਾਦਮਿਕ ਅਤੇ ਉਦਯੋਗ ਦੀਆ ਲੋੜਾਂ ਵਿਚਕਾਰ ਗੈਪ ਨੂੰ ਪੂਰਾ ਕਰਨ ਵਿੱਚ ਮਦਦ ਕਰਦਾ ਹੈ ਅਤੇ ਉਸਦੀ ਰੋਜਗਾਰ ਯੋਗਤਾ ਨੂੰ ਵਧਾਉਣ ਵਿੱਚ ਸਹਾਇਤਾ ਕਰਦਾ ਹੈ ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ ਯੋਗਤਾ ਹਾਈ ਸਕੂਲ, ਹਾਇਰ ਸੈਕੰਡਰੀ, ਡਿਪਲੋਮਾ ਅਤੇ ਗ੍ਰੈਜੂਏਸ਼ਨ ਪਾਸ ਹੈ ਅਤੇ ਉਮਰ 21 ਤੋਂ 24 ਸਾਲ ਹੋਣੀ ਚਾਹੀਦੀ ਹੈ। ਇਸ ਤੋ ਇਲਾਵਾ ਪ੍ਰਾਰਥੀ ਦੇ ਪਰਿਵਾਰ ਦਾ ਕੋਈ ਵੀ ਮੈਬਰ ਸਰਕਾਰੀ ਕਰਮਚਾਰੀ ਨਹੀਂ ਹੋਣਾ ਚਾਹੀਦਾ ਅਤੇ ਨਾ ਹੀ ਸਾਲਾਨਾ ਆਮਦਨ 8 ਲੱਖ ਰੁੱਪਏ ਤੋਂ ਜਿਆਦਾ ਨਹੀਂ ਹੋਣੀ ਚਾਹੀਦੀ । ਇਸ ਸਕੀਮ ਤਹਿਤ ਹਰ ਇੰਟਰਨ ਨੂੰ 5000/- ਰੁਪਏ ਮਹੀਨਾਵਾਰ ਭੱਤਾ ਮਿਲਣਯੋਗ ਹੋਵੇਗਾ । ਜੋ ਸਿੱਖਿਆਰਥੀ/ਨੌਜਵਾਨ ਇਸ ਇੰਟਰਨਸ਼ਿਪ ਨੂੰ ਪੂਰਾ ਕਰੇਗਾ, ਉਸਨੂੰ ਸਰਕਾਰ ਵਲੋਂ ਪ੍ਰਧਾਨ ਮੰਤਰੀ ਜੀਵਨ ਜੋਯਤੀ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਤਹਿਤ ਬੀਮਾ ਕਰਵਰੇਜ ਵੀ ਪ੍ਰਦਾਨ ਕੀਤਾ ਜਾਵੇਗਾ । ਇੰਰਨਸ਼ਿਪ ਲਈ ਰਜਿਸਟਰੇਸ਼ਨ ਦੀ ਪ੍ਰਕਿਰਿਆ ਚੱਲ ਰਹੀ ਹੈ । ਜਿਲ੍ਹਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ ਨੇ ਵੱਧ ਤੋਂ ਵੱਧ ਨੌਜਾਵਾਨ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਭ ਉਠਾਉਣ ਲਈ https://pminternship.mca.gov.in/ ਵੈਬਸਾਈਟ ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ । ਇਹ ਰਜਿਸਟਰੇਸ਼ਨ ਬਿਲਕੁੱਲ ਮੁਫਤ ਹੈ । ਰਜਿਸਟਰੇਸ਼ਨ ਕਰਨ ਲਈ ਪ੍ਰਾਰਥੀ ਕੋਲ ਆਧਾਰ ਕਾਰਡ ਅਤੇ ਯੋਗਤਾ ਦੇ ਸਰਟੀਫਿਕੇਟ ਹੋਣੇ ਲਾਜਮੀ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪ ਲਾਈਨ ਨੰਬਰ 9478727217 ਤੇ ਸੰਪਰਕ ਕਰ ਸਕਦੇ ਹਨ ਜਾਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਕਮਰਾ ਨੰ:217, ਬਲਾਕ –ਬੀ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਨਿੱਜੀ ਤੌਰ ਤੇ ਆ ਕੇ ਜਾਣਕਾਰੀ ਹਾਸਲ ਕਰ ਸਕਦੇ ਹਨ ।


