ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੱਟੀ ਸ਼ਹਿਰ ‘ਚ 28 ਨਵੰਬਰ ਨੂੰ ਸਲਾਨਾ ਜੋੜ ਮੇਲਾ ਮਨਾਇਆ ਜਾਵੇਗਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਅਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ( ਭਾਈ ਜੈਤਾ ) ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ, ਪੱਟੀ ਸ਼ਹਿਰ ‘ਚ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਪ੍ਰਬੰਧਕ ਕਮੇਟੀ ਦੇ ਨਾਲ਼ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ, ਨਗਰ ਕੀਰਤਨ ਤੇ ਧਾਰਮਿਕ ਦੀਵਾਨ ਸਜਾਏ ਜਾਣਗੇ,ਦੋ ਲੋੜਵੰਦ ਗਰੀਬ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਜਾਣਗੇ,ਸਮਾਪਤੀ ਤੋਂ ਉਪਰੰਤ ਕੁਸ਼ਤੀ ਮੁਕਾਬਲੇ ਕਰਵਾਏ ਜਾਣਗੇ, ਸਮਾਗਮ’ਚ ਸਿੱਖ ਕੌਮ ਮਹਾਨ ਜਰਨੈਲ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ, ਸੰਤ ਬਾਬਾ ਗਿਆਨ ਸਿੰਘ ਮਨਿਹਾਲੇ ਵਾਲੇ,ਸ੍ਰ ਖੁੱਸਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਕਈ ਪੰਥਕ ਸ਼ਖਸ਼ੀਅਤਾਂ ਇਸ ਗੁਰਮਤਿ ਸਮਾਗਮ ਵਿੱਚ ਪਹੁੰਚ ਰਹੀਆਂ ਹਨ, ਧਾਰਮਿਕ ਬੁਲਾਰਿਆ ਤੇ ਸੰਤਾਂ ਮਹਾਪੁਰਸ਼ਾਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੇ ਮੁੱਖ ਪ੍ਰਬੰਧਕ ਬਾਬਾ ਨਿਰਭੈ ਸਿੰਘ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਪੱਟੀ ਸ਼ਹਿਰ ‘ਚ ਮਨਾਉਣ ਵਾਲੀ ਕੜੀ ਤਹਿਤ ਇਸ ਵਾਰ ਇਹ ਸਮਾਗਮ ਦੀ ਅਰੰਭਤਾ 26 ਦਸੰਬਰ ਨੂੰ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਹੋ ਜਾਵੇਗੀ, ਭਾਈ ਖਾਲਸਾ ਨੇ ਦੱਸਿਆ 27 ਦਸੰਬਰ ਨੂੰ ਅਖੰਡ ਪਾਠ ਸਾਹਿਬ ਜੀ ਦੇ ਮੱਦਭਾਗ ਦੀ ਅਰਦਾਸ ਅਤੇ ਪੰਜ ਪਿਆਰਿਆਂ ਦੀ ਅਗਵਾਈ ਦੇ ਨਾਲ ਨਾਲ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਸਜਾਇਆ ਜਾਵੇਗਾ ਜੋ ਪੱਟੀ ਸ਼ਹਿਰ ਦੇ ਇਤਿਹਾਸਕ ਗੁਰਦੁਆਰਿਆਂ’ਚ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਪਹੁੰਚੇਗਾ ਅਤੇ ਗੁਰੂ ਸਾਹਿਬ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਜਾਵੇਗੀ, ਭਾਈ ਖਾਲਸਾ ਨੇ ਦੱਸਿਆ 28 ਦਸੰਬਰ ਦਿਨ ਵੀਰਵਾਰ ਨੂੰ ਰੱਖੇਂ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਭੋਗ ਦੀ ਅਰਦਾਸ ਤੇ ਹੁਕਮਨਾਮੇ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਜਾਣਗੇ ਤੇ ਦੋ ਲੋੜਵੰਦ ਗਰੀਬ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਜਾਣਗੇ,ਧਾਰਮਿਕ ਦੀਵਾਨ ਦੀ ਸਮਾਪਤੀ ਤੋਂ ਉਪਰੰਤ ਸ਼ਾਲਾ ਪੱਟੀ ਅਖਾੜਾ, ਸ੍ਰੀ ਗੁਰੂ ਅਰਜਨ ਦੇਵ ਜੀ ਅਖਾੜਾ ,ਮਹੱਲ ਅਖਾੜਾ ਖੰਡੂਰ ਸਾਹਿਬ, ਗੁਰੂ ਨਾਨਕ ਦੇਵ ਅਕੈਡਮੀ ਤਰਨਤਾਰਨ ਤੇ ਸ਼ੇਰੋਂ ਅਖਾੜੇ ਦੀਆਂ ਕੁਸ਼ਤੀਆਂ ਕਰਵਾਈਆਂ ਜਾਣਗੀਆਂ ਅਤੇ ਜੇਤੂਆਂ ਨੂੰ ਇਨਾਮ ਵੰਡੇ ਜਾਣਗੇ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਸਮਾਗਮ ਦੇ ਮੁੱਖ ਪ੍ਰਬੰਧਕ ਬਾਬਾ ਨਿਰਭੈ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਧਾਰਮਿਕ ਸਮਾਗਮ’ਚ ਹੁਮ ਹੁਮਾਂ ਕੇ ਪਹੁੰਚੋ ਤੇ ਸਮਾਗਮ ਦੀਆਂ ਰੌਣਕਾਂ ਨੂੰ ਵਧਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ।।

Leave a Reply

Your email address will not be published. Required fields are marked *