ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)– ਭਾਰਤੀ ਸੰਵਿਧਾਨ ਦੇਸ਼ ਦੇ ਹਰ ਨਾਗਰਿਕ ਨੂੰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਅਵਾਜ਼ ਬੁਲੰਦ ਕਰਨ ਦਾ ਪੂਰਾ ਹੱਕ ਪ੍ਰਦਾਨ ਕਰਦਾ ਹੈ,ਪਰ ਦੂਜੇ ਪਾਸੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਲੰਮੇਂ ਸਮੇਂ ਤੋਂ ਸ਼ਾਂਤਮਈ ਢੰਗ ਨਾਲ ਵਿਰੁੱਧ ਅਵਾਜ਼ ਬੁਲੰਦ ਕਰਕੇ ਇਨਸਾਫ਼ ਦੀ ਮੰਗ ਕਰਨ ਹਿੱਤ ਲੰਮੇ ਸਮੇਂ ਤੋਂ ਸ਼ੰਭੂ ਤੇ ਖਨੌਰੀ ਬਾਰਡਰ ਤੇ ਮੋਰਚਾ ਲਾਈ ਬੈਠੇ ਕਿਸਾਨ ਸੰਘਰਸ਼ੀਆਂ ਨੂੰ ਸਰਕਾਰ ਵੱਲੋਂ ਕੋਈ ਮਸਲਾ ਹੱਲ ਨਾ ਕਰਨ ਦੇ ਵਿਰੋਧ’ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਸ਼ੰਭੂ ਬਾਰਡਰ ਤੇ ਮਰਨ ਵਰਤ ਤੇ ਬੈਠਣਾ ਸੀ ਅਤੇ ਇਸ ਸਬੰਧੀ ਉਨ੍ਹਾਂ ਪ੍ਰੈਸ ਕਾਨਫਰੰਸ ਕਰਕੇ ਆਪਣੀ ਸਾਰੀ ਜ਼ਮੀਨ ਜਾਇਦਾਦ ਆਪਣੇ ਪੁੱਤ,ਧੀ ਤੇ ਪੋਤੇ ਦੇ ਨਾਂ ਤੇ ਵਸੀਅਤ ਕਰ ਦਿੱਤਾ ਸੀ ਅਤੇ ਇਹ ਵੀ ਐਲਾਨ ਕੀਤਾ ਕਿ ਮਰਨ ਤੋਂ ਉਪਰੰਤ ਉਨ੍ਹਾਂ ਦੀ ਦੇਹ ਦਾ ਸੰਸਕਾਰ ਨਾਂ ਕੀਤਾ ਜਾਵੇ ਜਿੰਨੀ ਦੇਰ ਤੱਕ ਮੇਰੀ ਜਗਾ ਤੇ ਮਰਨ ਵਰਤ ਲਈ ਨਹੀਂ ਬੈਠ ਜਾਂਦਾ, ਡੱਲੇਵਾਲ ਦੀ ਸਰਕਾਰ ਤੋਂ ਮੰਗਾ ਮਨਾਉਣ ਦੀ ਇਸ ਨੀਤੀ ਦੀ ਘਬਰਾਹਟ’ਚ ਪੰਜਾਬ ਪੁਲਿਸ ਨੇ ਮਰਨ ਤੋਂ ਬੈਠਣ ਤੋਂ ਪਹਿਲਾਂ ਹੀ ਰਾਤ ਢਾਈ ਵਜੇ ਸ਼ੰਭੂ ਬਾਰਡਰ ਤੋਂ ਚੁੱਕ ਲਿਆ ਤੇ ਸੀ ਐਮ ਸੀ ਲੁਧਿਆਣਾ ਵਿਖੇ ਐਮਰਜੈਂਸੀ ਵਾਰਡ ਵਿੱਚ ਭਾਰੀ ਫੋਰਸ ਲਾ ਕੇ ਭਰਤੀ ਕਰਵਾ ਦਿੱਤਾ ਹੈ, ਗੈਰ ਰਾਜਨੀਤਕ ਕਿਸਾਨ ਜਥੇਬੰਦੀ ਦੇ ਆਗੂ ਸ੍ਰਵਣ ਸਿੰਘ ਪੰਧੇਰ ਸਮੇਤ ਬਹੁਤ ਸਾਰੇ ਕਿਸਾਨ ਆਗੂਆਂ ਤੇ ਸਿਆਸੀ ਆਗੂਆਂ ਵੱਲੋਂ ਸਰਕਾਰ ਦੀ ਇਸ ਤਰ੍ਹਾਂ ਕੀਤੀ ਗਿਰਫ਼ਤਾਰੀ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਸਰਕਾਰ ਕਿਸਾਨਾਂ ਤੇ ਸਖ਼ਤੀ ਕਰਨ ਬਜਾਏ ਕਿਸਾਨੀ ਮਸਲਿਆਂ ਦਾ ਢੁੱਕਵਾਂ ਹੱਲ ਕਰਨ ਲਈ ਕਿਸਾਨ ਆਗੂਆਂ ਨਾਲ ਗੱਲਬਾਤ ਰਾਹ ਅਖਤਿਆਰ ਕਰਨ ਦੀ ਲੋੜ ਤੇ ਜ਼ੋਰ ਦੇਣ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗੈਰ ਸੰਵਿਧਾਨਕ ਗ੍ਰਿਫਤਾਰ ਕਰਨ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਕਿਸਾਨਾਂ ਤੇ ਸਖ਼ਤੀ ਕਰਨ ਦੀ ਬਜਾਏ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਕਿਸਾਨੀ ਮਸਲਿਆਂ ਦਾ ਢੁੱਕਵਾਂ ਹੱਲ ਲੱਭਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਿਸਾਨੀ ਮਸਲਿਆਂ ਦੇ ਹੱਲ ਲਈ ਅੱਜ ਮਰਨ ਵਰਤ ਤੇ ਬੈਠਣ ਵਾਲੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਰਾਤ ਢਾਈ ਵਜੇ ਗੈਰ ਸੰਵਿਧਾਨਿਕ ਤੇ ਗੈਰ ਕਾਨੂੰਨੀ ਢੰਗ ਨਾਲ ਗਿਰਫ਼ਤਾਰ ਕਰਨ ਦੀ ਨਿੰਦਾ ਤੇ ਕੇਂਦਰ ਸਰਕਾਰ ਤੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।
ਭਾਈ ਖਾਲਸਾ ਨੇ ਦੱਸਿਆ ਜਦੋਂ ਕਿਸਾਨ ਕਈ ਮਹੀਨਿਆਂ ਤੋਂ ਸ਼ੰਭੂ ਤੇ ਖਨੌਰੀ ਬਾਰਡਰ ਤੇ ਸ਼ਾਂਤਮਈ ਧਰਨਾ ਲਾ ਕੇ ਸਰਕਾਰ ਤੋਂ ਮੰਗਾ ਮਨਾਉਣ ਲਈ ਯਤਨਸ਼ੀਲ ਸਨ ਪਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ, ਭਾਈ ਖਾਲਸਾ ਨੇ ਦੱਸਿਆ ਸ੍ਰ ਜਗਜੀਤ ਸਿੰਘ ਡੱਲੇਵਾਲ ਕਿਸਾਨ ਆਗੂ ਨੇ ਕਿਸਾਨੀ ਨੂੰ ਬਚਾਉਣ ਲਈ ਆਪਣੇ ਜੀਵਨ ਨੂੰ ਦਾਅ ਤੇ ਲਾਉਣ ਲਈ ਅੱਜ ਮਰਨ ਵਰਤ ਤੇ ਬੈਠਣਾ ਸੀ ਅਤੇ ਵੱਡੀ ਗਿਣਤੀ’ਚ ਪੰਜਾਬ ਤੋਂ ਸ਼ੰਭੂ ਬਾਰਡਰ ਵੱਲ ਕਿਸਾਨ ਆਗੂ ਕੂਚ ਕਰ ਗਏ ਸਨ, ਭਾਈ ਖਾਲਸਾ ਨੇ ਦੱਸਿਆ ਸਰਕਾਰ ਨੇ ਵੱਡੀ ਘਬਰਾਹਟ’ਚ ਵੱਡੀ ਗਿਣਤੀ’ਚ ਪੁਲਿਸ ਦੀ ਘੇਰਾਬੰਦੀ ਕਰਕੇ ਰਾਤ ਢਾਈ ਵਜੇ ਸ੍ਰ ਜਗਜੀਤ ਸਿੰਘ ਡੱਲੇਵਾਲ ਨੂੰ ਇੱਕ ਵੱਡੇ ਅਪਰਾਧੀ ਵਾਂਗ ਗਰਮ ਕੱਪੜਿਆਂ ਬਿਨਾ ਸ਼ੰਭੂ ਬਾਰਡਰ ਤੋਂ ਗਿਰਫ਼ਤਾਰ ਕਰ ਲਿਆ ਤੇ ਲੁਧਿਆਣੇ ਦੇ ਸੀ ਐਮ ਸੀ ਹਸਪਤਾਲ ਦੀ ਐਮਰਜੈਂਸੀ ਵਾਰਡ ਵਿੱਚ ਭਰਤੀ ਕਰਵਾ ਕੇ ਭਾਰੀ ਫੋਰਸ ਲਗਾ ਦਿੱਤੀ, ਭਾਈ ਖਾਲਸਾ ਨੇ ਦੱਸਿਆ ਰਵਨੀਤ ਬਿੱਟੂ ਭਾਜਪਾਈ ਰਾਜਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਇਹ ਗਿਰਫ਼ਤਾਰੀ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਹੈ ਇਸ ਕੇਂਦਰ ਸਰਕਾਰ ਜਾਂ ਕੇਂਦਰ ਦੀ ਏਜੰਸੀਆਂ ਜ਼ਿਮੇਵਾਰ ਨਹੀਂ ? ਭਾਜਪਾ ਕਿਸਾਨਾ ਦੇ ਹੱਕ ਵਿੱਚ ਹੈ, ਭਾਈ ਖਾਲਸਾ ਨੇ ਦੱਸਿਆ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗੈਰ ਕਾਨੂੰਨੀ ਗਿਰਫ਼ਤਾਰੀ ਤੇ ਅਗਲੀ ਰਣਨੀਤੀ ਲਈ ਮੀਟਿੰਗ ਕਰ ਰਹੇ ਹਨ, ਜੋਂ ਜਲਦੀ ਸਹਾਮਣੇ ਆ ਜਾਏਗੀ ਪਰ ਇਸ ਗਿਰਫ਼ਤਾਰੀ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਗੈਰ ਕਾਨੂੰਨੀ ਤੇ ਗੈਰ ਸੰਵਿਧਾਨਕ ਗਿਰਫ਼ਤਾਰੀ ਦੀ ਨਿੰਦਾ ਕਰਦੀ ਹੋਈ ਸਰਕਾਰ ਤੇ ਮੰਗ ਕਰਦੀ ਹੈ ਕਿ ਕਿਸਾਨ ਆਗੂਆਂ ਤੇ ਸਖ਼ਤੀ ਕਰਨ ਦੀ ਬਜਾਏ ਕਿਸਾਨੀ ਮਸਲਿਆਂ ਨੂੰ ਜਲਦੀ ਹੱਲ਼ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਕਿਸਾਨਾਂ ਨੂੰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦਾ ਮੌਕਾ ਹੀ ਨਾ ਮਿਲ ਸਕੇ, ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਖਾਲਸਾ ਮੁੱਖ ਬੁਲਾਰੇ, ਭਾਈ ਜਗਤਾਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਸੁਰਜੀਤ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਤੇ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ।


