ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਰੱਖਿਆ ਸੇਵਾਵਾ ਭਲਾਈ, ਸੁਤੰਤਰਤਾ ਸੰਗਰਾਮੀ ਬਾਗਬਾਨੀ ਮੰਤਰੀ ਮਹਿੰਦਰ ਭਗਤ, ਦੇ ਦਿਸਾ ਨਿਰਦੇਸ਼ਾਂ ਤਹਿਤ ਬਾਗਬਾਨਾ ਦੀ ਆਮਦਨ ਵਧਾਉਣ ਅਤੇ ਫਸਲੀ ਵਿਭਿੰਨਤਾ ਨੂੰ ਯਕੀਨੀ ਬਨਾਉਣ ਦੀਆਂ ਯੋਜਨਾਵਾਂ ਨੂੰ ਲਾਗੂ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਨੂੰ ਉਤਸਾਹ ਕਰਨ ਲਈ ਬਾਗਬਾਨੀ ਖੇਤਰ ਵਿੱਚ ਵੱਖ-ਵੱਖ ਸਬਸਿਡੀ ਦੀਆਂ ਸਕੀਮਾ ਚਲਾਈਆਂ ਜਾ ਰਹੀਆਂ ਹਨ।
ਇਸ ਸਬੰਧੀ ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਜਗਦੀਸ਼ ਸਿੰਘ ਵੱਲੋ ਦੱਸਿਆ ਗਿਆ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚ ਬਾਹਰ ਨਿਕਲ ਕੇ ਸਾਨੂੰ ਖੇਤੀ ਵਿਭਿੰਨਤਾ ਅਪਣਾਉਂਦੇ ਹੋਏ ਦੂਜੀਆਂ ਮੁਨਾਫੇਦਾਰ ਫਸਲਾ ਵੱਲ ਧਿਆਨ ਦੇਣ ਦੀ ਲੋੜ ਹੈ ਤਾਂ ਜੋ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਅਤੇ ਕੁਦਰਤੀ ਸੋਮਿਆਂ ਨੂੰ ਬਚਾਇਆ ਜਾ ਸਕੇ। ਡਿਪਟੀ ਡਾਇਰੈਕਟਰ ਬਾਗਬਾਨੀ ਨੇ ਦੱਸਿਆ ਕੇ ਬਾਗਬਾਨੀ ਨੂੰ ਉਤਸ਼ਾਹ ਕਰਨ ਲਈ ਅਤੇ ਤਕਨੀਕੀ ਜਾਣਕਾਰੀ ਦੇਣ ਦੇ ਨਾਲ-ਨਾਲ ਵਿਭਾਗ ਵੱਲੋਂ ਚਲਾਈਆਂ ਜਾ ਪੋਲੀ ਹਾਊਸ/ ਨੈਟ ਹਾਊਸ, ਯੂਨਿਟ ਸਥਾਪਿਤ ਕਰਨ ਅਤੇ ਇਸ ਯੂਨਿਟ ਅਧੀਨ ਫੁੱਲਾਂ ਅਤੇ ਸਬਜ਼ੀਆਂ ਦੀ ਕਾਸਤ ਕਰਨ ਲਈ,ਸ਼ਹਿਦ ਮੱਖੀ ਪਾਲਣ ਬਾਗਾਂ ਲਈ ਛੋਟਾ ਟਰੈਕਟਰ, ਪਾਵਰ ਟਿੱਲਰ, ਸਪਰੇਅ ਪੰਪ ਆਦਿ ਗਤੀਵਿਧੀਆਂ ਤੇ ਵਿਭਾਗ ਵੱਲੋਂ 40 ਤੋਂ 50 ਪ੍ਰਤੀਸ਼ਤ ਤੱਕ ਉਪਦਾਨ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾਂ ਫੁੱਲਾਂ ਅਤੇ ਸਬਜ਼ੀਆਂ ਦੀ ਤੁੜਾਈ ਉਪਰੰਤ ਸਾਭ ਸੰਭਾਲ ਕਰਨ ਲਈ ਖੇਤ ਵਿੱਚ ਪੈਕ ਹਾਊਸ ਸਟੋਰੇਜ ਯੂਨਿਟ ਆਦਿ ਤੇ 35 ਪ੍ਰਤੀਸ਼ਤ ਸਬਸਿਡੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਹਨਾਂ ਨੇ ਅੱਗੇ ਦੱਸਿਆ ਕਿ ਇਹਨਾਂ ਮੌਜੂਦਾ ਸਕੀਮਾ ਤੋਂ ਇਲਾਵਾ ਸਰਕਾਰ ਵੱਲੋਂ ਕੁੱਝ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਇਹਨਾਂ ਵਿੱਚ ਬਾਗਾਂ ਅਧੀਨ ਰਕਬਾ ਵਧਾਉਣ ਲਈ ਬਾਗਬਾਨਾਂ ਨੂੰ ਤੁਪਕਾ ਸਿੰਚਾਈ ਅਧੀਨ ਨਵੇਂ ਬਾਗ ਲਗਾਉਣ ਤੇ 10 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ, ਪੋਲੀ ਹਾਊਸ ਦੀ ਸੀਟ ਬਦਲਣ ਲਈ ਕਲੇਡਿੰਗ ਮਟੀਰੀਅਲ ਤੇ ਵੱਧ ਤੋਂ ਵੱਧ 4 ਹਜ਼ਾਰ ਵਰਗ ਮੀਟਰ ਤੱਕ 50 ਪ੍ਰਤੀਸ਼ਤ ਇਨਸੇਨਟਿਵ ਦਿੱਤਾ ਜਾਵੇਗਾ। ਇਸ ਤੋਂ ਇਹਨਾਂ ਫੁੱਲਾਂ ਅਤੇ ਸਬਜ਼ੀਆਂ ਦੇ ਮੰਡੀਕਰਨ ਲਈ ਬਾਗਬਾਨਾਂ ਨੂੰ ਕਰੇਟਾ ਅਤੇ ਗੱਤੇ ਦੇ ਡੱਬਿਆਂ ਤੇ 50 ਪ੍ਰਤੀਸ਼ਤ ਸਬਸਿਡੀ ਦੀ ਸਹੂਲਤ ਰੱਖੀ ਗਈ ਹੈ। ਫੁੱਲਾਂ ਦੇ ਬੀਜ ਪੈਦਾਵਾਰ ਲਈ ਕਿਸਾਨਾਂ ਨੂੰ 40 ਪ੍ਰਤੀਸ਼ਤ ਪ੍ਰਤੀ ਏਕੜ ਦੇ ਹਿਸਾਬ ਨਾਲ 14000/- ਰੁਪਏ ਸਬਸਿਡੀ ਦੀ ਸਹੂਲਤ ਹੈ।
ਅੰਤ ਵਿੱਚ ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕੇ ਇਹਨਾਂ ਸਕੀਮਾ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਤਾਂ ਜੋ ਬਾਗਬਾਨੀ ਖੇਤਰ ਨੂੰ ਅੱਗੇ ਲਿਜਾਇਆ ਜਾ ਸਕੇ ਅਤੇ ਇਹਨਾਂ ਸਬੰਧੀ ਵਧੇਰੇ ਜਾਣਕਾਰੀ ਲਈ ਬਲਾਕ ਦੇ ਸਬੰਧਤ ਬਾਗਬਾਨੀ ਅਧਿਕਾਰੀ ਜਾਂ ਜਿਲ੍ਹਾਂ ਮੁੱਖੀ ਨਾਲ ਤਾਲਮੇਲ ਕੀਤਾ ਜਾਵੇ।


